Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਮਨੋਰੰਜਨ

ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਤੇ ਟੀਮ ਖ਼ਿਲਾਫ਼ ਕੇਸ ਦਰਜ

May 04, 2021 11:03 AM

- ਮੋਰਿੰਡਾ ਵਿਖੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ

ਮੋਰਿੰਡਾ, 3 ਮਈ (ਲਖਵੀਰ ਸਿੰਘ) : ਖੰਡ ਮਿੱਲ ਮੋਰਿੰਡਾ ਵਿੱਚ ਕਿਸੇ ਪੰਜਾਬੀ ਫਿਲਮ ਦੀ ਸ਼ੂਟਿੰਗ ਕਰ ਰਹੀ ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਅਤੇ ਉਸਦੀ ਟੀਮ ਦੇ 14 ਮੈਂਬਰਾਂ ’ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵੱਖੋ-ਵੱਖਰੀਆਂ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਮੋਰਿੰਡਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਿਕ ਉਪਾਸਨਾ ਸਿੰਘ ਅਤੇ ਉਸਦੀ ਟੀਮ ਕੁੱਝ ਦਿਨ ਪਹਿਲਾਂ ਖੰਡ ਮਿੱਲ ਮੋਰਿੰਡਾ ’ਚ ਸ਼ੂਟਿੰਗ ਕਰਨ ਆਏ ਸਨ। ਅੱਜ ਵੀ ਉਹ ਪ੍ਰਸ਼ਾਸਨ ਦੀ ਮਨਜੂਰੀ ਤੋਂ ਬਗੈਰ ਸ਼ੂਟਿੰਗ ਕਰ ਰਹੇ ਸਨ। ਜਦੋਂ ਪੱਤਰਕਾਰਾਂ ਨੂੰ ਇਸ ਸ਼ੂਟਿੰਗ ਦੀ ਭਿਣਕ ਲੱਗੀ ਤਾਂ ਸਵੇਰੇ ਲਗਭਗ 11 ਵਜੇ ਉਹ ਖੰਡ ਮਿੱਲ ਮੋਰਿੰਡਾ ਪਹੁੰਚ ਗਏ ਅਤੇ ਉਹਨਾਂ ਵਲੋਂ ਸ਼ੂਟਿੰਗ ਕਰ ਰਹੇ ਟੀਮ ਮੈਂਬਰਾਂ ਤੋਂ ਸ਼ੂਟਿੰਗ ਕਰਨ ਦੀ ਮਨਜ਼ੂਰੀ ਸਬੰਧੀ ਪੁੱਛਿਆ ਗਿਆ ਤਾਂ ਉਹਨਾਂ ਦੱਸਿਆ ਕਿ ਮਨਜੂਰੀ ਲੈਣ ਲਈ ਅਰਜੀ ਭੇਜੀ ਹੋਈ ਹੈ। ਇਸੇ ਸਬੰਧ ਵਿੱਚ ਜਦੋਂ ਐੱਸ.ਡੀ.ਐੱਮ. ਮੋਰਿੰਡਾ ਜਸਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਸਾਡੇ ਵਲੋਂ ਸ਼ੂਟਿੰਗ ਕਰਨ ਲਈ ਕੋਈ ਵੀ ਮਨਜੂਰੀ ਨਹੀਂ ਦਿੱਤੀ ਗਈ। ਇਸੇ ਸਬੰਧ ਵਿੱਚ ਜਦੋਂ ਜੀ.ਐੱਮ. ਖੰਡ ਮਿੱਲ ਮੋਰਿੰਡਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਨੇ ਫੋਨ ਨਹੀਂ ਚੁੱਕਿਆ, ਜਦਕਿ ਚੇਅਰਮੈਨ ਖੰਡ ਮਿੱਲ ਮੋਰਿੰਡਾ ਖੁਸ਼ਹਾਲ ਸਿੰਘ ਦਾ ਕਹਿਣਾ ਹੈ ਕਿ ਪੰਜਾਬੀ ਕਲਾਕਾਰਾਂ ਦਾ ਸ਼ੂਟਿੰਗ ਦਾ ਸਮਾਨ ਖੰਡ ਮਿੱਲ ਮੋਰਿੰਡਾ ਵਿੱਚ ਪਿਆ ਸੀ। ਉਹ ਇਸਨੂੰ ਚੁੱਕਣ ਲਈ ਆਏ ਸਨ। ਮੋਰਿੰਡਾ ਪੁਲਿਸ ਨੇ ਮੁਕੱਦਮਾ ਨੰਬਰ 68, ਮਿਤੀ 3 ਮਈ 2021, ਧਾਰਾ 188, 269, 270 ਆਈ.ਪੀ.ਸੀ. ਅਧੀਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗ

ਆਪਣੀ ਮੌਤ ਦੀ ਅਫਵਾਹ 'ਤੇ ਮੁਕੇਸ਼ ਖੰਨਾ ਦਾ ਜਵਾਬ : 'ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਫੜ ਕੇ ਚਾੜੋ ਕੁਟਾਪਾ'

ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਕੋਰੋਨਾ ਨੂੰ ਦਿੱਤੀ ਮਾਤ

ਤੇਲਗੂ ਅਦਾਕਾਰ ਅਤੇ ਐਂਕਰ ਟੀ ਨਰਸਿਮਹਾ ਰਾਓ ਦਾ ਦੇਹਾਂਤ

ਬਾਲੀਵੁੱਡ 'ਕੁਈਨ' ਕੰਗਨਾ ਰਣੌਤ ਵੀ ਆਈ ਕੋਰੋਨਾ ਦੀ ਲਪੇਟ 'ਚ

ਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥ

ਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤ

ਮਸ਼ਹੂਰ ਅਦਾਕਾਰਾ ਸ਼੍ਰੀਪ੍ਰਦਾ ਦਾ ਕੋਰੋਨਾ ਨਾਲ ਦੇਹਾਂਤ

ਅਭਿਨੇਤਰੀ ਅਭਿਲਾਸ਼ਾ ਪਾਟਿਲ ਦਾ 47 ਸਾਲ ਦੀ ਉਮਰ 'ਚ ਕੋਰੋਨਾ ਨਾਲ ਦੇਹਾਂਤ

ਪੰਜਾਬੀ ਅਦਾਕਾਰਾ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ’ਚ ਦੇਹਾਂਤ