Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ’ਚ ਵਿਰੋਧੀ ਪਾਰਟੀਆਂ ਦੇ ਕਾਰਕੁਨਾਂ ’ਤੇ ਹਮਲਿਆਂ ਸਬੰਧੀ ਮੰਗੀ ਰਿਪੋਰਟ

May 04, 2021 11:11 AM

- ਮਮਤਾ ਭਲਕੇ ਚੁੱਕੇਗੀ ਮੁੱਖ ਮੰਤਰੀ ਵੱਜੋਂ ਸਹੁੰ

ਨਵੀਂ ਦਿੱਲੀ/ਕੋਲਕਾਤਾ, 3 ਮਈ (ਏਜੰਸੀ) : ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਕਾਰਕੁਨਾਂ ’ਤੇ ਹਮਲੇ ਦਾ ਦੋਸ਼ ਲਾਉਂਦਿਆਂ ਇਸ ਸਬੰਧੀ ਰਿਪੋਰਟ ਮੰਗੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਦਲੀਪ ਘੋਸ਼ ਨੇ ਦੋਸ਼ ਲਾਇਆ ਕਿ ਸੂਬੇ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾਂ ’ਚ 24 ਘੰਟਿਆਂ ’ਚ 9 ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੰਗਾਲ ਸਰਕਾਰ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ।
ਦੱਸਣਾ ਬਣਾ ਹੈ ਕਿ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਤਿ੍ਰਣਮੂੁਲ ਕਾਂਗਰਸ (ਟੀਐਮਸੀ) ਨੇ ਤੀਜੀ ਵਾਰ ਬੰਪਰ ਵੋਟਾਂ ਨਾਲ ਜਿੱਤ ਹਾਸਲ ਕੀਤੀ। ਐਤਵਾਰ ਨੂੰ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੀ ਵੋਟਾਂ ਦੀ ਗਿਣਤੀ ਹੋਈ, ਜਿਸ ’ਚ ਟੀ.ਐਮ.ਸੀ. ਨੇ ਬੰਗਾਲ ’ਚ ਤੀਜੀ ਵਾਰ 200 ਦਾ ਅੰਕੜਾ ਪਾਰ ਕੀਤਾ। ਕੋਲਕਾਤਾ ਵਿਚ ਸੋਮਵਾਰ ਟੀ. ਐੱਮ. ਸੀ. ਦੇ ਪਾਰਟੀ ਦਫ਼ਤਰ ’ਚ ਬੈਠਕ ਹੋਈ, ਜਿਸ ’ਚ ਮਮਤਾ ਬੈਨਰਜੀ ਨੂੰ ਤੀਜੀ ਵਾਰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮਮਤਾ ਬੈਨਰਜੀ 5 ਮਈ ਨੂੰ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ। ਪੱਛਮੀ ਬੰਗਾਲ ਵਿਚ ਟੀ. ਐੱਮ. ਸੀ. ਨੇ 213 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਤੀਜੀ ਵਾਰ ਬੰਗਾਲ ’ਚ ਸਰਕਾਰ ਬਣਾਉਣ ਜਾ ਰਹੀ ਹੈ। ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਮਮਤਾ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ।
ਹਾਲਾਂਕਿ ਮਮਤਾ ਨੰਦੀਗ੍ਰਾਮ ਤੋਂ ਚੋਣ ਹਾਰ ਗਈ। ਮਮਤਾ ਨੂੰ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ 1,956 ਵੋਟਾਂ ਨਾਲ ਹਰਾਇਆ। ਓਧਰ ਟੀ. ਐੱਮ. ਸੀ. ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਮੁੜ ਗਿਣਤੀ ਲਈ ਬੇਨਤੀ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਇਸ ਅਪੀਲ ਨੂੰ ਠੁਕਰਾ ਦਿੱਤਾ। ਇਸ ਤੋਂ ਬਾਅਦ ਮਮਤਾ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਚੋਣ ਨਤੀਜਿਆਂ ਖ਼ਿਲਾਫ਼ ਕੋਰਟ ’ਚ ਜਾਵੇਗੀ।
ਮਮਤਾ ਬੈਨਰਜੀ ਨੰਦੀਗ੍ਰਾਮ ਤੋਂ ਚੋਣ ਹਾਰ ਗਈ ਹੈ। ਬਾਵਜੂਦ ਇਸ ਦੇ ਉਹ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਮੁੱਖ ਮੰਤਰੀ ਬਣਨ ਲਈ ਉਂਝ ਤਾਂ ਵਿਧਾਨ ਸਭਾ ਜਾਂ ਵਿਧਾਨ ਪਰੀਸ਼ਦ (ਜਿਨ੍ਹਾਂ ਸੂਬਿਆਂ ਵਿਚ ਦੋ ਸਦਨ ਹਨ) ਦਾ ਮੈਂਬਰ ਹੋਣਾ ਜ਼ਰੂਰੀ ਹੈ। ਜੇਕਰ ਵਿਧਾਨ ਸਭਾ ਜਾਂ ਵਿਧਾਨ ਪਰੀਸ਼ਦ ਮੈਂਬਰ ਨਹੀਂ ਹੈ, ਤਾਂ ਸਹੁੰ ਚੁੱਕਣ ਦੇ 6 ਮਹੀਨੇ ਦੇ ਅੰਦਰ ਮੈਂਬਰ ਬਣਨਾ ਜ਼ਰੂਰੀ ਹੁੰਦਾ ਹੈ। ਨਿਯਮਾਂ ਮੁਤਾਬਕ ਮੁੱਖ ਮੰਤਰੀ ਅਹੁਦੇ ਦੀ ਸਹੁੰ ਬਿਨਾਂ ਵਿਧਾਇਕ ਰਹਿੰਦੇ ਚੁੱਕੀ ਜਾ ਸਕਦੀ ਹੈ। ਇਸ ਤੋਂ ਬਾਅਦ ਮੁੱਖ ਮਤੰਰੀ ਨੂੰ 6 ਮਹੀਨੇ ਦਾ ਸਮਾਂ ਮਿਲਦਾ ਹੈ। ਇਸ ਤੈਅ ਸਮੇਂ ਸੀਮਾ ਅੰਦਰ ਉਨ੍ਹਾਂ ਦਾ ਵਿਧਾਨ ਸਭਾ ਜਾਂ ਵਿਧਾਨ ਪਰੀਸ਼ਦ ਦਾ ਮੈਂਬਰ ਬਣਨਾ ਜ਼ਰੂਰੀ ਹੈ। ਜੇਕਰ ਅਜਿਹਾ ਨਹੀਂ ਹੁੰਦਾ, ਤਾਂ ਮੁੱਖ ਮੰਤਰੀ ਅਹੁਦਾ ਛੱਡਣਾ ਪਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ