Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਕਰਨਾਟਕ : ਸਰਕਾਰੀ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ 24 ਮੌਤਾਂ

May 04, 2021 11:19 AM

- ਦੇਸ਼ ’ਚ ਇਕ ਦਿਨ ’ਚ ਆਏ 3.68 ਲੱਖ ਨਵੇਂ ਮਾਮਲੇ
- 3,417 ਹੋਰ ਮਰੀਜ਼ਾਂ ਦੀ ਗਈ ਜਾਨ

ਏਜੰਸੀਆਂ
ਚਾਮਰਾਜਨਗਰ/ਨਵੀਂ ਦਿੱਲੀ, 3 ਮਈ : ਦੇਸ਼ ’ਚ ਕੋਰੋਨਾ ਵਾਇਰਸ (ਕੋਵਿਡ-19) ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਦਰਮਿਆਨ ਆਕਸੀਜਨ ਦੀ ਪਾਈ ਜਾ ਰਹੀ ਭਾਰੀ ਕਿਲਤ ਕਾਰਨ ਕੋਵਿਡ ਮਰੀਜ਼ਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਜਾਰੀ ਹੈ। ਸਰਬ ਉਚ ਅਦਾਲਤ ਅਤੇ ਹਾਈ ਕੋਰਟਾਂ ਵੱਲੋਂ ਸਖ਼ਤੀ ਕੀਤੇ ਜਾਣ ਦੇ ਬਾਵਜੂਦ ਦੇਸ਼ ਦੇ ਕਈ ਰਾਜਾਂ ’ਚ ਆਕਸੀਜਨ ਦੀ ਭਾਰੀ ਕਿਲਤ ਪਾਈ ਜਾ ਰਹੀ ਹੈ। ਭਾਵੇਂ ਕੇਂਦਰ ਸਰਕਾਰ ਵਲੋਂ ਆਕਸੀਜਨ ਦੀ ਕਮੀ ਨਾ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਰੋਜ਼ਾਨਾ ਹਸਪਤਾਲਾਂ ’ਚ ਆਕਸੀਜਨ ਦੀ ਘਾਟ ਕਾਰਣ ਹੋ ਰਹੀਆਂ ਮੋਤਾਂ ਸਰਕਾਰ ਦੇ ਦਾਅਵਿਆਂ ਨੂੰ ਝੂਠਲਾ ਰਹੀਆਂ ਹਨ।
ਕਰਨਾਟਕ ਦੇ ਚਾਮਰਾਜਨਗਰ ਜ਼ਿਲ੍ਹੇ ’ਚ ਪਿਛਲੇ 24 ਘੰਟਿਆਂ ਦੌਰਾਨ ਆਕਸੀਜਨ ਦੀ ਘਾਟ ਕਾਰਨ ਜ਼ਿਲ੍ਹਾ ਹਸਪਤਾਲ ’ਚ 24 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ।
ਉਧਰ ਪਿਛਲੇ 24 ਘੰਟਿਆਂ ਦੌਰਬਾਨ ਦੇਸ਼ ’ਚ ਕੋਰੋਨਾ ਲਾਗ ਦੇ 3.68 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3417 ਹੋਰ ਮਰੀਜ਼ਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ।
ਕਰਨਾਟਕ ਦੇ ਚਾਮਰਾਜਨਗਰ ਦੇ ਡਿਪਟੀ ਕਮਿਸ਼ਨਰ ਰਵੀ ਨੇ ਕਿਹਾ ਕਿ ਆਕਸੀਜਨ ਦੀ ਘਾਟ ਕਾਰਨ ਸਰਕਾਰੀ ਹਸਪਤਾਲ ’ਚ 24 ਮਰੀਜ਼ਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਐਤਵਾਰ ਨੂੰ 8 ਵਜੇ ਤੋਂ ਸੋਮਵਾਰ ਦੇ 8 ਵਜੇ ਦਰਮਿਆਨ ਹੋਈ। ਡਾ. ਰਵੀ ਨੇ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ, ਉਹ ਸਾਰੇ ਵੈਂਟੀਲੇਟਰ ’ਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੋਵੇ, ਇਹ ਜ਼ਰੂਰੀ ਨਹੀਂ ਹੈ।
ਚਾਮਰਾਜਨਗਰ ’ਚ ਕੋਰੋਨਾ ਰੋਗੀਆਂ ਦੀ ਮੌਤ ਕਾਰਨ ਇੱਥੇ ਕੋਲ ਦੇ ਖੇਤਰਾਂ ’ਚ ਆਕਸੀਜਨ ਦੀ ਘਾਟ ਨੂੰ ਲੈ ਕੇ ਡਰ ਫ਼ੈਲ ਗਿਆ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤੋਂ ਸੋਮਵਾਰ ਦੀ ਸਵੇਰ ਤੱਕ 24 ਕੋਰੋਨਾ ਰੋਗੀਆਂ ਦੀ ਮੌਤ ਹੋਈ ਹੈ। ਜ਼ਿਲ੍ਹਾ ਇੰਚਾਰਜ ਅਤੇ ਸਿੱਖਿਆ ਮੰਤਰੀ ਸੁਰੇਸ਼ ਕੁਮਾਰ ਨੇ ਬੈਂਗਲੁਰੂ ’ਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਚਾਮਰਾਜਨਗਰ ਜ਼ਿਲ੍ਹੇ ਤੋਂ ਮੌਤ ਦੇ ਅੰਕੜੇ ਮੰਗੇ ਹਨ ਅਤੇ ਮੌਤ ਦੇ ਸਹੀ ਕਾਰਨ ਦਾ ਪਤਾ ਲਗਾਇਆ ਜਾਵੇਗਾ। ਦੋਸ਼ੀ ਪਾਏ ਜਾਣ ਵਾਲੇ ਲੋਕਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਮਿ੍ਰਤਕਾਂ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਦੂਜੇ ਪਾਸੇ ਦੇਸ਼ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੇ 3,68,147 ਨਵੇਂ ਮਾਮਲੇ ਆਏ ਅਤੇ 3,417 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਕੁੱਲ ਗਿਣਤੀ 1,99,25,604 ਜਦਕਿ ਮਿ੍ਰਤਕਾਂ ਦੀ ਗਿਣਤੀ 2,18,959 ਹੋ ਗਈ ਹੈ। ਦੇਸ਼ ਵਿਚ 1 ਮਈ ਨੂੰ ਵਾਇਰਸ ਦੇ ਰਿਕਾਰਡ 4,01,993 ਨਵੇਂ ਮਾਮਲੇ ਆਏ ਸਨ, ਉੱਥੇ ਹੀ 2 ਮਈ 3,92,488 ਮਾਮਲੇ ਸਾਹਮਣੇ ਆਏ। ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 34,13,642 ਹੋ ਗਈ ਹੈ, ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 17.13 ਫ਼ੀਸਦੀ ਹੈ।
ਮੰਤਰਾਲਾ ਦੇ ਅੰਕੜਿਆਂ ਮੁਤਾਬਕ ਦੇਸ਼ ’ਚ 16,29,3003 ਲੋਕ ਠੀਕ ਹੋ ਚੁੱਕੇ ਹਨ, ਜਦਕਿ ਮੌਤ ਦਰ 1.10 ਫ਼ੀਸਦੀ ਹੈ। ਦੇਸ਼ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ 7 ਅਗਸਤ ਨੂੰ 20 ਲੱਖ ਨੂੰ ਪਾਰ ਕਰ ਗਈ ਸੀ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 2 ਮਈ ਤੱਕ 29, 16,47,037 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 15,04,698 ਨਮੂਨਿਆਂ ਦੀ ਐਤਵਾਰ ਨੂੰ ਜਾਂਚ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 15,71,98,207 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ। ਟੀਕਾਕਰਨ ਦੇ ਤੀਜੇ ਪੜਾਅ ਵਿਚ 1 ਮਈ ਨੂੰ 18 ਤੋਂ 44 ਸਾਲ ਦੀ ਉਮਰ ਵਰਗ ਦੇ ਕੁੱਲ 86,023 ਲਾਭਪਾਤਰੀਆਂ ਨੂੰ 11 ਸੂਬਿਆਂ ਵਿਚ ਕੋਵਿਡ ਟੀਕੇ ਦੀ ਖ਼ੁਰਾਕ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ