Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਸਵੱਛ ਤੇ ਸੁਰੱਖਿਅਤ ਹੱਥਾਂ ਨਾਲ ਕੋਰੋਨਾ ਵਾਇਰਸ ਨੂੰ ਹਰਾਉਣਾ ਸੰਭਵ: ਡਾ. ਗੁਰਦੀਪ ਸਿੰਘ ਕਪੂਰ

May 04, 2021 11:29 AM

ਮੱਲਪੁਰ ਅੜਕਾਂ, 3 ਮਈ : ਜਗਤਾਰ ਸਿੰਘ ਜੱਬੋਵਾਲ: ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਅੱਜ ਦੋ ਹਜ਼ਾਰ ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ ਰੋਕੂ ਵੈਕਸੀਨ ਦੀਆਂ ਕੁੱਲ 109504 ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਂਪਲਿੰਗ, ਕੰਟੈਕਟ ਟ੍ਰੇਸਿੰਗ ਅਤੇ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।
ਡਾ. ਕਪੂਰ ਨੇ ਦੱਸਿਆ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਮਾਸਕ ਪਾ ਕੇ, ਆਪਸੀ ਦੂਰੀ ਬਰਕਰਾਰ ਰੱਖ ਕੇ ਅਤੇ ਪਾਣੀ ਨਾਲ ਆਪਣੇ ਹੱਥਾਂ ਨੂੰ ਧੋ ਕੇ ਸਵੱਛ ਅਤੇ ਸੁਰੱਖਿਅਤ ਰੱਖ ਕੇ ਕੋਰੋਨਾ ਵਾਇਰਸ ਨੂੂੰ ਹਰਾਉਣਾ ਸੰਭਵ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ