Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਕੇਂਦਰ ਸਰਕਾਰ, ਕੇਜਰੀਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਜ਼ਿੰਮੇਵਾਰੀ ਤੋਂ ਭੱਜੇ : ਸ਼ਰਮਾ

May 04, 2021 02:53 PM

ਮੁਹਾਲੀ/ਡੇਰਾਬੱਸੀ, 04 ਮਈ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ ਤੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਸੰਕਟ ਦੀ ਘੜੀ ‘ਚ ਕੇਂਦਰ ਸਰਕਾਰ, ਦਿੱਲੀ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਵਿੱਚ ਕੋਰੋਨਾ ਨੇ ਕਹਿਰ ਢਾਹਿਆ ਹੋਇਆ ਹੈ ਅਤੇ ਉਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ ਅਤੇ ਲਾਸ਼ਾਂ ਦਾ ਸੰਸਕਾਰ ਕਰਨ ਤੱਕ ਦੀ ਥਾਂ ਨਹੀਂ ਰਹੀ । ਅਜਿਹੀ ਸਥਿਤੀ ‘ਚ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਚੁੱਪੀ ਧਾਰੀ ਬੈਠੀ ਹੈ, ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਕਾਰਨ ਰੋਜ਼ਾਨਾ ਹਸਪਤਾਲਾਂ ਵਿੱਚ ਮਰੀਜ਼ ਮਰ ਰਹੇ ਹਨ, ਪਰ ਇਸ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਕੇਜਰੀਵਾਲ ਸਰਕਾਰ ਦੋਵੇਂ ਇੱਕ ਦੂਜੇ ‘ਤੇ ਜ਼ਿੰਮੇਵਾਰੀ ਸੁੱਟ ਰਹੇ ਹਨ ਤੇ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਗ੍ਰਹਿ ਮੰਤਰਾਲੇ ਨੂੰ ਦਿੱਲੀ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਦੇ ਖੇਤਰ ਦੱਸਣ ਵਾਸਤੇ ਬਿਆਨ ਜਾਰੀ ਕਰਨੇ ਪੈ ਰਹੇ ਹਨ । ਇਥੇ ਹੀ ਬਸ ਨਹੀਂ ਸਗੋਂ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਭੇਜੇ ਵੈਂਟੀਲੇਟਰਾਂ ਦੀ ਪਿਛਲੇ ਇੱਕ ਸਾਲ ਤੋਂ ਵਰਤੋਂ ਨਹੀਂ ਕਰ ਸਕੀ । ਹੋਰ ਤਾਂ ਹੋਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਆਪਣੇ ਹਲਕੇ ਵਿੱਚ ਸਿਵਲ ਹਸਪਤਾਲ ਵਿੱਚ 6 ਵੈਂਟੀਲੇਟਰ ਅਣਵਰਤੇ ਪਏ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਕੰਮ ਕਰਕੇ ਲੋਕਾਂ ਨੂੰ ਮਰਨ ਵਾਸਤੇ ਛੱਡਣ ਨਾਲੋਂ ਤਾਂ ਚੰਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਕੇਜਰੀਵਾਲ ਅਸਤੀਫਾ ਦੇ ਦੇਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ