Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸੀ.ਐਸ.ਡੀ. ਕੰਟੀਨ ਖੋਲ੍ਹਣ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

May 04, 2021 03:31 PM

- ਨਿਗੂਣੀਆਂ ਪੈਨਸ਼ਨਾਂ 'ਤੇ ਗੁਜ਼ਾਰਾ ਕਰਨ ਵਾਲੇ ਸਾਬਕਾ ਫੌਜੀ ਅਤੇ ਉਨ੍ਹਾਂ ਦੇ ਪਰਿਵਾਰ ਬਾਜ਼ਾਰਾਂ 'ਚੋਂ ਮਹਿੰਗੇ ਮੁੱਲ 'ਤੇ ਘਰੇਲੂ ਸਮਾਨ ਖਰੀਦਣ ਲਈ ਹੋ ਰਹੇ ਨੇ ਮਜ਼ਬੂਰ

ਫ਼ਤਹਿਗੜ੍ਹ ਸਾਹਿਬ, 04 ਮਈ (ਰਵਿੰਦਰ ਸਿੰਘ ਢੀਂਡਸਾ) : ਲਾਕਡਾਊਨ ਕਾਰਨ ਬੰਦ ਕੀਤੀਆਂ ਗਈਆਂ ਸੀ.ਐਸ.ਡੀ. ਕੰਟੀਨਾਂ ਨੂੰ ਖੋਲ੍ਹਣ ਦੀ ਮੰਗ ਸਾਬਕਾ ਫੌਜੀਆਂ/ਫੌਜੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਫੌਜੀਆਂ ਦੇ ਆਸ਼ਰਿਤਾਂ ਵੱਲੋਂ ਕੀਤੀ ਜਾ ਰਹੀ ਹੈ। ਦੇਸ਼ ਸੇਵਕ ਨਾਲ ਗੱਲਬਾਤ ਕਰਦਿਆਂ ਕੁਝ ਸਾਬਕਾਂ ਫੌਜੀਆਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੇਸ਼ ਦੀ ਰੱਖਿਆ ਲਈ ਜ਼ਿੰਦਗੀਆਂ ਦਾਅ 'ਤੇ ਲਗਾਉਣ ਵਾਲੇ ਫੌਜੀ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੰਟਰੋਲ ਰੇਟ 'ਤੇ ਘਰੇਲੂ ਸਮਾਨ ਮੁਹੱਈਆ ਕਰਵਾਉਣ ਦੀ ਸਹੂਲਤ ਫੌਜ ਵੱਲੋਂ ਸੀ.ਐਸ.ਡੀ. ਕੰਟੀਨਾਂ ਰਾਹੀਂ ਦਿੱਤੀ ਜਾਂਦੀ ਹੈ ਜਿੱਥੋਂ ਘਰੇਲੂ ਜ਼ਰੂਰਤ ਦਾ ਸਮਾਨ ਲੈਣ ਲਈ ਜ਼ਿਆਦਾਤਰ ਪਰਿਵਾਰ ਨਿਗੂਣੀਆਂ ਪੈਨਸ਼ਨਾਂ 'ਤੇ ਗੁਜ਼ਾਰਾ ਕਰਨ ਵਾਲੇ ਸਾਬਕਾ ਫੌਜੀਆਂ ਦੇ ਆਉਂਦੇ ਹਨ ਜੋ ਕਿ ਪ੍ਰਸ਼ਾਸਨ ਵੱਲੋਂ ਲਗਾਏ ਗਏ ਲਾਕਡਾਊਨ ਡਾਊਨ ਕਾਰਨ ਕੰਟੀਨਾਂ ਬੰਦ ਹੋਣ ਕਾਰਨ ਨਿਰਾਸ਼ਾ ਦੇ ਆਲਮ 'ਚ ਹਨ। ਸਾਬਕਾ ਫੌਜੀ ਸ਼ੇਰ ਸਿੰਘ, ਭੁਪਿੰਦਰ ਸਿੰਘ, ਗੁਰਿੰਦਰ ਪ੍ਰੀਤ ਸਿੰਘ ਅਤੇ ਹਰਕੇਵਲ ਸਿੰਘ ਆਦਿ ਨੇ ਦੱਸਿਆ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਸਮਸ਼ੇਰ ਨਗਰ ਵਿਖੇ ਸਥਿਤ ਗੋਲਡਨ ਲਾਇਨ ਕੰਟੀਨ (ਸੀ.ਐਸ.ਡੀ) 'ਚ ਮੌਜੂਦਾ ਪ੍ਰਬੰਧਕ ਜਸਵੀਰ ਸਿੰਘ ਦੀ ਦੇਖ ਰੇਖ 'ਚ ਲੰਮੇ ਸਮੇਂ ਤੋਂ ਪਾਰਦਰਸ਼ੀ ਢੰਗ ਨਾਲ ਟੋਕਨ ਸਿਸਟਮ ਰਾਹੀਂ ਕਰੋਨਾ ਨਿਯਮਾਂ ਨੂੰ ਧਿਆਨ 'ਚ ਰੱਖ ਕੇ ਸੁਚਾਰੂ ਰੂਪ 'ਚ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਸੀ ਤੇ ਇੱਥੇ ਪ੍ਰਬੰਧ ਨੇੜਲਿਆਂ ਸ਼ਹਿਰਾਂ ਦੀ ਕੰਟੀਨਾਂ ਨਾਲੋਂ ਵਧੀਆ ਹੋਣ ਕਾਰਨ ਵੱਡੀ ਗਿਣਤੀ 'ਚ ਨੇੜਲੇ ਸ਼ਹਿਰਾਂ ਦੇ ਸਾਬਕਾ ਫੌਜੀ/ਫੌਜੀ ਅਤੇ ਉਨ੍ਹਾਂ ਦੇ ਪਰਿਵਾਰ ਵੀ ਇੱਥੋਂ ਸਮਾਨ ਲੈਣ ਲਈ ਆਉਂਦੇ ਹਨ ਜੋ ਕਿ ਲਾਕਡਾਊਨ ਕਾਰਨ ਬੰਦ ਹੋਈ ਕੰਟੀਨ ਕਾਰਨ ਬਾਜ਼ਾਰਾਂ 'ਚੋਂ ਮਹਿੰਗੇ ਮੁੱਲ 'ਤੇ ਜ਼ਰੂਰੀ ਵਸਤਾਂ ਖਰੀਦਣ ਲਈ ਮਜਬੂਰ ਹੋਣ ਲੱਗੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕੰਟੀਨ ਪ੍ਰਬੰਧਕਾਂ ਵੱਲੋਂ ਵੀ ਕੰਟੀਨ ਖੁਲਵਾਉਣ ਲਈ ਆਪਣੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਪਰ ਅਸੀਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਅਪੀਲ ਕਰਦੇ ਹਾਂ ਲਾਕਡਾਊਨ ਦੌਰਾਨ ਜ਼ਰੂਰੀ ਵਸਤਾਂ ਲਈ ਦਿੱਤੀ ਗਈ ਛੋਟ 'ਚ ਤੁਰੰਤ ਸੀ.ਐਸ.ਡੀ. ਕੰਟੀਨ ਨੂੰ ਵੀ ਸ਼ਾਮਿਲ ਕਰਕੇ ਕੰਟੀਨ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਸਾਬਕਾ ਫੌਜੀ/ਫੌਜੀ ਅਤੇ ਉਨਾਂ ਦੇ ਪਰਿਵਾਰਾਂ ਨੂੰ ਬਾਜ਼ਾਰਾਂ 'ਚੋਂ ਮਹਿੰਗੇ ਮੁੱਲ 'ਤੇ ਘਰੇਲੂ ਸਮਾਨ ਵੇਚ ਕੇ ਕੀਤੀ ਜਾ ਰਹੀ ਲੁੱਟ ਤੋਂ ਬਚਾਇਆ ਜਾ ਸਕੇ ਅਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਇਕੱਠੀ ਹੋ ਰਹੀ ਭੀੜ ਨੂੰ ਘੱਟ ਕੀਤਾ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ