Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੁਨੀਆ

ਮੈਕਸੀਕੋ 'ਚ ਮੈਟਰੋ ਦਾ ਪੁੱਲ ਡਿੱਗਣ ਨਾਲ 20 ਲੋਕਾਂ ਦੀ ਮੌਤ

May 04, 2021 04:20 PM

ਮੈਕਸੀਕੋ ਸਿਟੀ, 04 ਮਈ (ਏਜੰਸੀ) : ਮੈਕਸੀਕੋ ਸਿਟੀ ਵਿੱਚ, ਸੋਮਵਾਰ ਦੀ ਰਾਤ ਨੂੰ ਇੱਕ ਮੈਟਰੋ ਬਰਿੱਜ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਮੈਟਰੋ ਟਰੇਨ ਪੁੱਲ ਤੋਂ ਲੰਘ ਰਹੀ ਸੀ। ਇਸ ਹਾਦਸੇ ਵਿੱਚ 70 ਲੋਕ ਜ਼ਖਮੀ ਵੀ ਹੋਏ ਹਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਮੈਕਸੀਕੋ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋ ਰਹੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੈਟਰੋ ਰੇਲ ਦੇ ਕੋਚ ਹਵਾ ਵਿੱਚ ਲਟਕ ਰਹੇ ਹਨ। ਘਟਨਾ ਸਥਾਨ ਦੇ ਨੇੜੇ-ਤੇੜੇ ਸਾਈਰਨ ਵਜ ਰਹੇ ਹਨ ਅਤੇ ਲੋਕਾਂ ਦੀ ਭੀੜ ਲੱਗੀ ਹੋਈ ਹੈ। ਪੁੱਲ ਹੇਠਾਂ ਡਿੱਗਣ ਕਾਰਨ ਥੱਲੇ ਖੜ੍ਹੀਆਂ ਕਾਰਾਂ ਵੀ ਇਸ ਦੀ ਲਪੇਟ ਵਿੱਚ ਆ ਗਈਆਂ। ਇੱਕ ਹੋਰ ਵੀਡੀਓ ਵਿੱਚ ਐਮਰਜੰਸੀ ਸੇਵਾਵਾਂ ਵਿੱਚ ਲੱਗੇ ਕਰਮਚਾਰੀਆਂ ਅਤੇ ਫਾਇਰ ਫਾਈਟਰਸ ਨੂੰ ਘਟਨਾ ਸਥਾਨ ’ਤੇ ਮਲਬੇ ਦੇ ਥੱਲਿਓਂ ਜਿਉਂਦੇ ਬਚੇ ਲੋਕਾਂ ਦੀ ਭਾਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

ਮੈਕਸੀਕੋ ਸਿਟੀ ਦੀ ਮੇਅਰ ਕਲਾਉਡਿਆ ਸ਼ਿਨਬਾਊਮ ਨੇ ਟਵਿੱਟਰ ’ਤੇ ਕਿਹਾ ਕਿ ਉਹ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਮੌਕੇ ’ਤੇ ਪਹੁੰਚ ਗਈ। ਇਹ ਘਟਨਾ ਸਥਾਨਕ ਸਮੇਂ ਮੁਤਾਬਕ ਰਾਤ ਸਾਢੇ 10 ਵਜੇਂ ਮੈਟਰੋ ਲਾਈਨ-12 ’ਤੇ ਵਾਪਰੀ। ਫਾਇਰ ਫਾਈਟਰਸ ਅਤੇ ਬਚਾਅ ਕਰਮੀਆਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਇਸ ਮੈਟਰੋ ਲਾਈਨ ਦਾ ਨਿਰਮਾਣ ਤਦ ਕੀਤਾ ਗਿਆ ਸੀ, ਜਦੋਂ ਵਿਦੇਸ਼ ਮੰਤਰੀ ਮਾਰਸੇਲੋ ਐਬਰਾਰਡ ਮੈਕਸਿਕੋ ਸਿਟੀ ਦੇ ਮੇਅਰ ਸਨ।

ਐਬਰਾਰਡ ਨੇ ਟਵਿੱਟਰ ’ਤੇ ਕਿਹਾ ਕਿ ਮੈਟਰੋ ਨਾਲ ਅੱਜ ਜੋ ਕੁਝ ਵੀ ਹੋਇਆ ਹੈ, ਉਹ ਬੇਹੱਦ ਦੁਖਦਾਈ ਘਟਨਾ ਹੈ। ਇਸ ਘਟਨਾ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਉਨ੍ਹਾਂ ਨੂੰ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓ

ਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂ

ਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰ

ਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜ

ਅਫਗਾਨਿਸਤਾਨ : ਕਾਬੁਲ ਮਸਜਿਦ ’ਚ ਧਮਾਕਾ, 12 ਦੀ ਮੌਤ ਤੇ ਦਰਜ਼ਨਾਂ ਜ਼ਖ਼ਮੀ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਭਾਰਤ 'ਚ ਕੋਰੋਨਾ ਸੰਕਟ ਨੂੰ ਲੈ ਕੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

ਅਮਰੀਕਾ ਦੇ ਮੈਡੀਕਲ ਸਲਾਹਕਾਰ ਬੋਲੇ : ਮਹਾਂਮਾਰੀ ਖਤਮ ਹੋਣ ਤੋਂ ਪਹਿਲਾਂ ਹੀ ਭਾਰਤ ਨੇ ਦਿੱਤੀ ਪਾਬੰਦੀਆਂ ’ਚ ਢਿੱਲ

ਇਜ਼ਰਾਈਲ-ਫਿਲਸਤੀਨ ਸੰਘਰਸ਼ 'ਚ ਚਾਰੇ ਪਾਸੇ ਤਬਾਹੀ, ਹੁਣ ਤੱਕ 43 ਦੀ ਮੌਤ

ਐਰਦੋਆਨ ਦੀ ਪੁਤਿਨ ਨੂੰ ਅਪੀਲ - ਇਜ਼ਰਾਈਲ ਨੂੰ ਸਿਖਾਇਆ ਜਾਵੇ ਸਬਕ

ਅਸਟ੍ਰੇਲੀਆ ਦੀਆਂ ਅੰਤਰਰਾਸ਼ਟਰੀ ਸਰਹੱਦਾਂ 2022 ਦੇ ਅੱਧ ਤੋਂ ਬਾਅਦ ਖੋਲ੍ਹਣ ਦੀ ਸੰਭਾਵਨਾ