Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

May 04, 2021 06:09 PM

ਚੰਡੀਗੜ੍ਹ, 04 ਮਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ (84 ) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਸੰਸਥਾਪਕ ਸਨ।
ਉਹ ਪਿਛਲੇ ਇੱਕ ਹਫਤੇ ਤੋਂ ਵੀ ਵੱਧ ਸਮੇਂ ਤੋਂ ਕੋਵਿਡ ਨਾਲ ਜੂਝ ਰਹੇ ਸਨ ਪਰ ਕਰੋਨਾ ਵਿਰੁੱਧ ਇਹ ਜੰਗ ਉਹ ਹਾਰ ਗਏ ਅਤੇ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ । ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।
ਸ੍ਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਰਸ਼ਪਾਲ ਮਲਹੋਤਰਾ ਇੱਕ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਆਪਣੇ ਆਪ ਵਿੱਚ ਇੱਕ ਮੁਕੰਮਲ ਸੰਸਥਾ ਸਨ। ਉਹਨਾਂ ਦੀ ਦੂਰਅੰਦੇਸ਼ ਸੋਚ, ਜਨਤਕ ਨੀਤੀਆਂ ਦੇ ਖੇਤਰ ਵਿੱਚ ਬੌਧਿਕ ਗਤੀਵਿਧੀਆਂ , ਸ਼ਾਂਤੀ ਅਤੇ ਸਦਭਾਵਨਾ ਨਾਲ ਵਿਕਾਸ ਕਰਨ ਕਰਕੇ ਉਹਨਾਂ ਨੇ ਕੌਮਾਂਤਰੀ ਪ੍ਰਸਿੱਧੀ ਅਤੇ ਮਾਨਤਾ ਪ੍ਰਾਪਤ ਕੀਤੀ। ਰਸ਼ਪਾਲ ਮਲਹੋਤਰਾ ਨੂੰ ਪੰਚਾਇਤੀ ਰਾਜ ਪ੍ਰਣਾਲੀ ਦੇ ਮਜਬੂਤੀਕਰਨ ਅਤੇ ਪਾਵਰ ਸਟ੍ਰਕਚਰ ਦੇ ਵਿਕੇਂਦਰੀਕਰਨ ਵਿੱਚ ਬੇਮਿਸਾਲ ਯੋਗਦਾਨ ਪਾਉਣ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਪੇਂਡੂ ਵਿਕਾਸ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਦ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ