Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਸਿੱਖਿਆ ਮੰਤਰੀ ਵੱਲੋਂ ਡੀ.ਡੀ. ਪੰਜਾਬੀ ’ਤੇ 5 ਮਈ ਤੋਂ ਆਨਲਾਈਨ ਕਲਾਸਾਂ ਲਗਾਉਣ ਦੀ ਪ੍ਰਵਾਨਗੀ

May 04, 2021 06:17 PM

- ਵਿਭਾਗ ਅਤੇ ਅਧਿਆਪਕਾਂ ਦਾ ਪਿਛਲੇ ਸਾਲ ਵਾਲਾ ਤਜਰਬਾ ਵਿਦਿਆਰਥੀਆਂ ਲਈ ਹੋਵੇਗਾ ਲਾਹੇਵੰਦ : ਕ੍ਰਿਸ਼ਨ ਕੁਮਾਰ

ਚੰਡੀਗੜ੍ਹ, 04 ਮਈ : ਕੋਰੋਨਾ ਮਹਾਮਾਰੀ ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ.ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ.ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ.ਵੀ.ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ। ਇਹਨਾਂ ਡੀਡੀ ਪੰਜਾਬੀ ’ਤੇ ਲਗਾਈਆਂ ਜਾਣ ਵਾਲੀਆਂ ਜਮਾਤਾਂ ਦਾ ਰੋਜ਼ਾਨਾ ਸ਼ਡਿਊਲ ਵਿਦਿਆਰਥੀਆਂ ਕੋਲ ਇੱਕ ਦਿਨ ਪਹਿਲਾਂ ਹੀ ਸਕੂਲ ਦੇ ਮੁਖੀ ਅਤੇ ਸਬੰਧਿਤ ਅਧਿਆਪਕਾਂ ਰਾਹੀਂ ਪੁੱਜਦਾ ਕੀਤਾ ਜਾਵੇਗਾ।
ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਜਦੋਂ ਕੋਰੋਨਾ ਮਹਾਮਾਰੀ ਆਈ ਸੀ ਤਾਂ ਵਿਭਾਗ ਕੋਲ ਜ਼ਿਆਦਾ ਤਿਆਰੀ ਨਹੀਂ ਸੀ ਪਰ ਫਿਰ ਵੀ ਬਹੁਤ ਸਾਰੇ ਅਧਿਆਪਕਾਂ ਨੇ ਆਨਲਾਈਨ ਕਲਾਸਾਂ ਲਗਾਈਆਂ ਸਨ। ਹੁਣ ਵਿਭਾਗ ਕੋਲ ਤਜਰਬਾ ਵੀ ਹੈ ਅਤੇ ਅਧਿਆਪਕਾਂ ਨੇ ਪਿਛਲੇ ਸਾਲ ਦੀ ਮਿਹਨਤ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਦਾ ਫਾਇਦਾ ਹੁਣ ਵਿਦਿਆਰਥੀਆਂ ਨੂੰ ਕਈ ਗੁਣਾ ਵੱਧ ਹੋਵੇਗਾ।
ਇਸ ਸਬੰਧੀ ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਤੋਂ ਭਰਪੂਰ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਦਾ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਐਫੀਲੀਏਟਿਡ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਉਠਾ ਸਕਣਗੇ।
ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ.ਡੀ.ਪੰਜਾਬੀ ਨੂੰ ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ ਦੇ ਚੈਨਲ ਨੰਬਰ 572, ਵੀਡੀਓਕੋਨ ਡੀ ਟੂ ਐੱਚ ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ, ਚੈਨਲ ਨੰਬਰ 1169, ਸਨ ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ਤੇ ਦੇਖ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ