Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਕੈਪਟਨ ਵੱਲੋਂ ਕਰਿੱਡ ਦੇ ਬਾਨੀ 'ਤੇ ਉੱਘੇ ਵਿਦਵਾਨ ਰਸ਼ਪਾਲ ਮਲਹੋਤਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

May 04, 2021 06:24 PM

ਚੰਡੀਗੜ੍ਹ, 04 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੈਂਟਰ ਫਾਰ ਰਿਸਰਚ ਇੰਨ ਰੂਰਲ ਐਂਡ ਇੰਡਸਟ੍ਰੀਅਲ ਡਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਬਾਨੀ ਅਤੇ ਉੱਘੇ ਵਿਦਵਾਨ ਰਸ਼ਪਾਲ ਮਲਹੋਤਰਾ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 84 ਵਰਿਆਂ ਦੇ ਸਨ ਜੋ ਪਿਛਲੇ ਇੱਕ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਰਸ਼ਪਾਲ ਮਲਹੋਤਰਾ ਨੂੰ ਉੱਘਾ ਸਿੱਖਿਆਵਿਦ, ਸਮਰੱਥ ਪ੍ਰਸ਼ਾਸ਼ਕ ਅਤੇ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਉੱਤਰੀ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਅਤੇ ਉਦਯੋਗਿਕ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਉਣ ਲਈ ਰਸ਼ਪਾਲ ਮਲਹੋਤਰਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਰਸ਼ਪਾਲ ਮਲਹੋਤਰਾ ਕਰਿੱਡ ਦੇ ਕਾਰਜਕਾਰੀ ਚੇਅਰਮੈਨ ਅਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਬੋਰਡ ਆਫ ਗਵਰਨਰਜ਼ ਦੇ ਮੈਂਬਰ ਤੋਂ ਇਲਾਵਾ ਕਈ ਹੋਰ ਉੱਘੀਆਂ ਸੰਸਥਾਵਾਂ ਵਿਚ ਵੀ ਸੇਵਾ ਨਿਭਾ ਰਹੇ ਸਨ। ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਸੀਨੇਟ ਮੈਂਬਰ ਵੀ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ