Friday, May 07, 2021 ePaper Magazine
BREAKING NEWS
ਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਦੇਸ਼

ਹੈਦਰਾਬਾਦ : ਚਿੜੀਆਘਰ ’ਚ 8 ਏਸ਼ੀਆਈ ਸ਼ੇਰ ਕੋਰੋਨਾ ਪਾਜ਼ੇਟਿਵ

May 05, 2021 10:48 AM

- ਭਾਰਤ ’ਚ ਅਜਿਹਾ ਪਹਿਲਾ ਮਾਮਲਾ

ਏਜੰਸੀਆਂ
ਨਵੀਂ ਦਿੱਲੀ/4 ਮਈ : ਦੇਸ਼ ਭਰ ’ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਦੌਰਾਨ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹੈਦਰਾਬਾਦ ਦੇ ਨਹਿਰੂ ਜੂਲਾਜਿਕਲ ਪਾਰਕ (ਐਨਜੈਡਪੀ) ’ਚ 8 ਏਸ਼ੀਆਈ ਸ਼ੇਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸ਼ੇਰਾਂ ਦਾ ਆਰਟੀ-ਪੀਸੀਆਰ ਟੈਸਟ ਪਾਜ਼ੇਟਿਵ ਆਇਆ ਹੈ। ਇਹ ਦੇਸ਼ ਦਾ ਪਹਿਲਾ ਮਾਮਲਾ ਹੈ, ਜਦੋਂ ਜਾਨਵਰ ਕੋਰੋਨਾ ਵਾਇਰਸ ਦੀ ਲਪੇਟ ’ਚ ਆਏ ਹਨ। ਇਕ ਰਿਪੋਰਟ ਅਨੁਸਾਰ ਪਸ਼ੂਆਂ ਦੇ ਡਾਕਟਰਾਂ ਨੇ ਦੱਸਿਆ ਕਿ ਸ਼ੇਰਾਂ ਨੂੰ ਭੁੱਖ ਦੀ ਕਮੀ, ਨੱਕ ’ਚੋਂ ਪਾਣੀ ਨਿਕਲਣ ਅਤੇ ਖੰਘ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨੇ ਸ਼ੇਰਾਂ ਦੇ ਨਮੂਨੇ ਲਈ ਅਤੇ ਪ੍ਰੀਖਣ ਲਈ ਭੇਜੇ। ਹੁਣ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ 4 ਨਰ ਸ਼ੇਰ ਦੱਸੇ ਜਾ ਰਹੇ ਹਨ, ਉੱਥੇ ਹੀ ਪਾਰਕ ਦੇ ਕਿਊਰੇਟਰ ਅਤੇ ਡਾਇਰੈਕਟਰ ਡਾ. ਸਿਧਾਨੰਦ ਕੁਕਰੇਤੀ ਨੇ ਕਿਹਕਾ ਕਿ ਇਨ੍ਹਾਂ ਸ਼ੇਰਾਂ ’ਚ ਕੋਰੋਨਾ ਦੇ ਲੱਛਣ ਨਜ਼ਰ ਆਉਣ ਤੋਂ ਬਾਅਦ 29 ਅਪ੍ਰੈਲ ਨੂੰ ਆਰਟੀ-ਪੀਸੀਆਰ ਟੈਸਟ ਕਰਵਾਇਆ ਗਿਆ। ਡਾ. ਸਿਧਾਨੰਦ ਨੇ ਅਧਿਕਾਰ ਤੌਰ ‘ਤੇ ਇਸ ਖਬਰ ਦੀ ਪੁਸ਼ਟੀ ਹਾਲੇ ਨਹੀਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ ਅਤੇ ਇਸ ਲਈ ਇਹ ਟਿੱਪਣੀ ਕਰਨਾ ਉੱਚਿਤ ਨਹੀਂ ਹੋਵੇਗਾ। ਫਿਲਹਾਲ ਸਾਰੇ ਸ਼ੇਰਾਂ ਦੀ ਸਿਹਤ ਠੀਕ ਹੈ, ਉੱਥੇ ਹੀ 380 ਏਕੜ ਦੇ ਫੈਲੇ ਨਹਿਰੂ ਜੂਲਾਜਿਕਲ ਪਾਰਕ ਨੂੰ ਫਿਲਹਾਲ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਪਾਰਕ ਸੰਘਣੀ ਆਬਾਦੀ ਵਾਲੇ ਖੇਤਰ ਕੋਲ ਸਥਿਤ ਹੈ। ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਪਾਰਕ ‘ਚ ਕੰਮ ਕਰਨ ਵਾਲੇ 25 ਕਾਮਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾ ਰਿਹਾ ਹੈ। ਜੇਕਰ ਉਨ੍ਹਾਂ ਦੀ ਜਾਂਚ ਪਾਜੇਟਿਵ ਆਉਂਦੀ ਹੈ ਤਾਂ ਪਾਰਕ ਲਈ ਇਹ ਵੱਡੀ ਸਮੱਸਿਆ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ