Friday, May 07, 2021 ePaper Magazine
BREAKING NEWS
ਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਦੇਸ਼

ਕੇਜਰੀਵਾਲ ਵੱਲੋਂ 72 ਲੱਖ ਲੋਕਾਂ ਨੂੰ ਦੋ ਮਹੀਨੇ ਦਾ ਮੁਫਤ ਰਾਸ਼ਨ ਦੇਣ ਦਾ ਐਲਾਨ

May 05, 2021 10:50 AM

- ਆਟੋ-ਰਿਕਸ਼ਾ ਚਾਲਕਾਂ ਨੂੰ 5-5 ਹਜ਼ਾਰ ਰੁਪਏ

ਏਜੰਸੀਆਂ
ਨਵੀਂ ਦਿੱਲੀ/4 ਮਈ : ਕੋਰੋਨਾ ਸੰਕਟ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਮੁਫਤ ਰਾਸ਼ਨ ਤੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਦੇ 72 ਲੱਖ ਰਾਸਨ ਕਾਰਡ ਧਾਰਕਾਂ ਨੂੰ ਦੋ ਮਹੀਨਿਆਂ ਲਈ ਮੁਫਤ ਰਾਸ਼ਨ ਤੇ ਆਟੋ ਰਿਕਸਾ ਚਾਲਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਸ ਦਾ ਇਹ ਮਤਲਬ ਨਹੀਂ ਹੈ ਕਿ ਲਾਕਡਾਊਨ ਦੋ ਮਹੀਨਿਆਂ ਤੱਕ ਚੱਲੇਗਾ। ਦਿੱਲੀ ਸਰਕਾਰ ਸਾਰੇ ਆਟੋ ਤੇ ਟੈਕਸੀ ਡਰਾਈਵਰਾਂ ਨੂੰ 5000 ਰੁਪਏ ਦੇਵੇਗੀ ਤਾਂ ਜੋ ਇਸ ਵਿੱਤੀ ਸੰਕਟ ਦੌਰਾਨ ਉਨ੍ਹਾਂ ਨੂੰ ਕੁਝ ਸਹਾਇਤਾ ਮਿਲ ਸਕੇ।
ਪਿਛਲੇ 24 ਘੰਟਿਆਂ ਦੌਰਾਨ ਕੌਮੀ ਰਾਜਧਾਨੀ ਵਿੱਚ ਕੋਵਿਡ ’ਚ ਰਿਕਾਰਡ 448 ਮੌਤਾਂ ਹੋਈਆਂ, ਜਦਕਿ ਇਸ ਦੌਰਾਨ 18,043 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ 15 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਹਨ। ਲਾਗ ਦੀ ਦਰ 29.56 ਪ੍ਰਤੀਸ਼ਤ ਦਰਜ ਕੀਤੀ ਗਈ। ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਰਾਸਟਰੀ ਰਾਜਧਾਨੀ ’ਚ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 400 ਨੂੰ ਪਾਰ ਕਰ ਗਈ ਹੈ। ਐਤਵਾਰ ਨੂੰ ਰਾਜਧਾਨੀ ਦਿੱਲੀ ’ਚ 61,045 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 18,043 ਸੰਕਰਮਿਤ ਮਿਲੇ ਹਨ। ਇਹ 15 ਅਪ੍ਰੈਲ ਤੋਂ ਬਾਅਦ ਦਾ ਸਭ ਤੋਂ ਘੱਟ ਅੰਕੜਾ ਹੈ ਜਦੋਂ 16,699 ਵਿਅਕਤੀ ਸੰਕਰਮਿਤ ਮਿਲੇ ਸਨ।
ਇਕ ਦਿਨ ਪਹਿਲਾਂ 1611 ਲੋਕਾਂ ਨੂੰ ਟੀਕੇ ਦੀ ਖੁਰਾਕ ਦਿੱਤੀ ਗਈ ਸੀ, ਜੋ ਕਿ ਹੁਣ ਤੱਕ ਦੀ ਸਭ ਤੋਂ ਘੱਟ ਹੈ। ਇਨ੍ਹਾਂ ਵਿੱਚੋਂ 1260 ਵਿਅਕਤੀਆਂ ਨੇ ਪਹਿਲੀ ਖੁਰਾਕ ਲਈ। ਦੂਜੇ ਦਿਨ ਸੰਕਰਮਣ ਦੀ ਦਰ 30 ਫੀਸਦੀ ਤੋਂ ਹੇਠਾਂ ਰਹੀ। ਐਤਵਾਰ ਨੂੰ ਲਾਗ ਦੀ ਦਰ 28.33 ਫੀਸਦੀ ਦਰਜ ਕੀਤੀ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ