Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਦੇਸ਼

ਪ੍ਰਿਯੰਕਾ ਗਾਂਧੀ ਨੇ ਸਾਧਿਆ ਕੇਂਦਰ ’ਤੇ ਨਿਸ਼ਾਨਾ

May 05, 2021 10:58 AM

- ਕਿਹਾ, ਪੀਐਮ ਨਵੇਂ ਘਰ ’ਤੇ ਕਰੋੜਾਂ ਰੁਪਏ ਖਰਚਣ ਦੀ ਥਾਂ ਲੋਕਾਂ ਦੀ ਬਚਾਏ ਜਾਨ

ਏਜੰਸੀਆਂ
ਨਵੀਂ ਦਿੱਲੀ/4 ਮਈ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਲੈ ਕੇ ਮੰਗਲਵਾਰ ਨੂੰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲਈ ਨਵਾਂ ਘਰ ਬਣਾਉਣ ਦੀ ਬਜਾਏ ਲੋਕਾਂ ਦੀ ਜਾਨ ਬਚਾਉਣ ਲਈ ਸਰੋਤਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਕਿ ਜਦੋਂ ਦੇਸ਼ ਦੇ ਲੋਕ ਆਕਸੀਜਨ, ਵੈਕਸੀਨੇਸ਼ਨ, ਹਸਪਤਾਲ ਬੈੱਡ, ਦਵਾਈਆਂ ਦੀ ਘਾਟ ਨਾਲ ਜੂਝ ਰਹੇ ਹਨ, ਉਦੋਂ ਸਰਕਾਰ 13,000 ਕਰੋੜ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਵਾਉਣ ਦੀ ਬਜਾਏ ਸਾਰੇ ਸਰੋਤ ਲੋਕਾਂ ਦੀ ਜਾਨ ਬਚਾਉਣ ਦੇ ਕੰਮ ’ਚ ਲਗਾਓ ਤਾਂ ਬਿਹਤਰ ਹੋਵੇਗਾ। ਪਿ੍ਰਯੰਕਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਖਰਚਿਆਂ ਨਾਲ ਜਨਤਾ ਨੂੰ ਇਹ ਸੰਦੇਸ਼ ਜਾਂਦਾ ਹੈ ਕਿ ਸਰਕਾਰ ਦੀ ਪਹਿਲ ਕਿਸੇ ਹੋਰ ਦਿਸ਼ਾ ’ਚ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਲੋਕ ਨਿਰਮਾਣ ਵਿਭਾਗ (ਸੀਪੀਡਬਲਯੂਡੀ) ਨੇ ਸਰਕਾਰ ਵੱਲੋਂ ਗਠਿਤ ਇੱਕ ਮਾਹਿਰ ਕਮੇਟੀ ਨੂੰ ਦੱਸਿਆ ਕਿ ਸੈਂਟਰਲ ਵਿਸਟਾ ਪ੍ਰਾਜੈਕਟ ਤਹਿਤ ਪ੍ਰਧਾਨ ਮੰਤਰੀ ਆਵਾਸ ਦਾ ਨਿਰਮਾਣ ਦਸੰਬਰ 2022 ਤੱਕ ਪੂਰਾ ਹੋ ਜਾਵੇਗਾ। ਕਮੇਟੀ ਨੇ ਪ੍ਰੋਜੈਕਟ ਲਈ ਆਪਣੀ ਮਨਜ਼ੂਰੀ ਦਿੱਤੀ ਹੈ। ਇਸ ਪ੍ਰਾਜੈਕਟ ਨੂੰ ਵਿਕਸਿਤ ਕਰ ਰਹੇ ਸੀਪੀਡਬਲਯੂਡੀ ਨੇ ਮਾਹਿਰ ਮੁਲਾਂਕਣ ਕਮੇਟੀ (ਈਏਸੀ) ਨੂੰ ਸੂਚਿਤ ਕੀਤਾ ਕਿ ਸੰਸਦ ਦੀ ਇਮਾਰਤ ਦੇ ਵਿਸਤਾਰ ਅਤੇ ਸੰਸਦ ਦੀ ਨਵੀਂ ਇਮਾਰਤ ਦਾ ਨਿਰਮਾਣ ਨਵੰਬਰ 2022 ਤੱਕ ਪੂਰਾ ਹੋ ਜਾਵੇਗਾ ਅਤੇ ਪ੍ਰਧਾਨ ਮੰਤਰੀ ਆਵਾਸ ਦਾ ਨਿਰਮਾਣ 2022 ਤੱਕ ਪੂਰਾ ਕਰ ਲਿਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ