Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

May 05, 2021 11:45 AM

ਕੋਟ ਈਸੇ ਖਾਂ, 4 ਮਈ (ਜੋਗਿੰਦਰਪਾਲ ਮਾਲੜ) : ਪੰਜਾਬ 'ਚ ਹੁਣ ਦੂਜੇ ਸਾਲ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਲਗਾਇਆ ਗਿਆ ਹੈ । ਜਿਸ ਨੂੰ ਦੇਖਦੇ ਹੋਏ ਕੁੱਝ ਦੁਕਾਨਦਾਰਾਂ ਨੂੰ ਛੋਟ ਦਿੱਤੀ ਗਈ ਹੈ ਅਤੇ ਹਰੇਕ ਵਿਅਕਤੀ ਨੂੰ ਮਾਸਕ ਲਾਉਣ ਦੇ ਆਦੇਸ਼ ਜਾਰੀ ਕੀਤੇ ਪਰ ਦੂਜੇ ਪਾਸੇ ਕੁਝ ਲੋਕ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ । ਜਿਸ ਨੂੰ ਦੇਖਦੇ ਹੋਏ ਅੱਜ ਡੀ ਐਸ ਪੀ ਸੁਬੇਗ ਸਿੰਘ ਨੇ ਮੇਨ ਚੌਕ ਕੋਟ ਈਸੇ ਖਾਂ ਵਿਖੇ ਨਾਕਾ ਲਗਾ ਕੇ ਬਿਨਾਂ ਮਾਸਕ ਰਾਹਗੀਰਾਂ ਦੇ ਚਲਾਨ ਕੱਟੇ ਡੀ ਐੱਸ ਪੀ ਦੁਆਰਾ ਜਿਨ੍ਹਾਂ ਦੁਕਾਨਦਾਰਾਂ ਨੂੰ ਸਰਕਾਰ ਦੁਆਰਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਉਹ ਮਾਸਕ ਜ਼ਰੂਰ ਪਾ ਕੇ ਰੱਖਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ,ਉਨ੍ਹਾਂ ਨੇ ਕਿਹਾ ਕਿ ਚਾਰ ਪਹੀਆ ਵਾਹਨ ਦੇ ਵਿਚ ਸਿਰਫ ਦੋ ਸਵਾਰੀਆਂ ਅਤੇ ਦੋ ਪਹੀਆ ਵਾਹਨ ਵਿੱਚ ਸਿਰਫ ਇੱਕ ਸਵਾਰੀ ਹੀ ਸਫ਼ਰ ਕਰ ਸਕਦੀ ਹੈ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਇਸ ਮੌਕੇ ਡੀ ਐੱਸ ਪੀ ਨੇ ਸਮੂਹ ਦੁਕਾਨਦਾਰਾਂ ਅਤੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਦੀ ਪਾਲਣਾ ਕਰਨ ਉਨ੍ਹਾਂ ਕਿਹਾ ਜੋ ਵੀ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਥਾਣਾ ਮੁਖੀ ਲਖਵਿੰਦਰ ਸਿੰਘ ਤੇ ਪੁਲਸ ਪਾਰਟੀ ਹਾਜ਼ਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ