Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਫੇਜ਼ 6 ਦੇ ਸਿਵਲ ਹਸਪਤਾਲ ਵਿੱਚੋਂ ਵੈਕਸੀਨ ਦਾ ਸਟਾਕ ਮੁੱਕਣ ਕਾਰਨ ਨਿਰਾਸ਼ ਪਰਤੇ ਲੋਕ

May 05, 2021 11:46 AM

ਮੋਹਾਲੀ, 4 ਮਈ (ਹਰਬੰਸ ਬਾਗੜੀ) : ਕੋਵਿਡ ਮਾਹਾਂਮਾਰੀ ਤੇ ਕਾਬੂ ਕਰਨ ਲਈ ਸੂਬਾ ਸਰਕਾਰ ਵਲੋਂ ਕਈ ਥਾਵਾਂ ਤੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਲੋਕਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ ਅਤੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਸ ਵਲੋਂ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਪਰੰਤੂ ਹਾਲਾਤ ਇਹ ਹਨ ਕਿ ਸਿਹਤ ਮੰਤਰੀ ਦੇ ਆਪਣੇ ਸ਼ਹਿਰ ਵਿੱਚ ਵੈਕਸੀਨ ਦਾ ਸਟਾਕ ਖਤਮ ਹੋ ਜਾਣ ਕਾਰਨ ਟੀਕਾ ਲਗਵਾਉਣ ਦੇ ਚਾਹਵਾਨ ਸ਼ਹਿਰ ਵਾਸੀਆਂ ਨੂੰਮਾਯੂਸੀ ਸਹਿਣੀ ਪੈ ਰਹੀ ਹੈ।
ਇਸਦਾ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਵਲੋਂ ਸੂਬੇ ਨੂੰ ਵੈਕਸੀਨ ਦੀ ਜਿਹੜੀ ਸਪਲਾਈ ਕੀਤੀ ਜਾ ਰਹੀ ਹੈ, ਉਹ ਸੂਬੇ ਦੀ ਮੰਗ ਅਨੁਸਾਰ ਪੂਰੀ ਨਹੀਂ ਪੈ ਰਹੀ ਅਤੇ ਇਹੀ ਕਾਰਨ ਹੈ ਕਿ ਕੁੱਝ ਦਿਨ ਪਹਿਲਾਂ ਤਕ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਟੀਕਾਕਰਨ ਕੈਂਪ ਲਗਾ ਕੇ ਲੋਕਾਂ ਨੂੰ ਟੀਕੇ ਲਗਾਉਣ ਲਈ ਪ੍ਰੇਰਿਤ ਕਰਨ ਵਾਲਾ ਸਿਹਤ ਵਿਭਾਗ ਵੈਕਸੀਨ ਦੀ ਸਪਲਾਈ ਨਾ ਮਿਲਣ ਕਾਰਨ ਸਿਵਲ ਹਸਪਤਾਲ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਵੀ ਵੈਕਸੀਨ ਲਗਾਉਣ ਦਾ ਸਮਰਥ ਨਹੀਂ ਹੋ ਪਾ ਰਿਹਾ ਹੈ। ਸ਼ਹਿਰ ਵਿੱਚ ਜਿਹਨਾਂ ਥਾਵਾਂ ਤੇ ਕੋਵਿਡ ਵੈਕਸੀਨ ਦੀ ਡੋਜ ਦਿੱਤੀ ਜਾ ਰਹੀ ਸੀ ਉਹਨਾਂ ਸਾਰੀਆਂ ਥਾਵਾਂ ਤੇ ਵੈਕਸੀਨ ਦਾ ਸਟਾਕ ਖਤਮ ਹੋਣ ਕਾਰਨ ਲੋਕਾਂ ਨੂੰ ਇੰਤਜਾਰ ਕਰਨ ਅਤੇ ਅਗਲੇ ਦਿਨ ਪਤਾ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਵੈਕਸੀਨ ਲਗਵਾਉਣ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਵੈਕਸੀਨ ਲਗਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਵੈਕਸੀਨ ਦੀ ਡੋਜ ਨਾ ਮਿਲਣ ਕਾਰਨ ਭਾਰੀ ਖੱਜਲ ਖੁਆਰੀ ਸਹਿਣੀ ਪੈ ਰਹੀ ਹੈ। ਇਸ ਮੌਕੇ ਸਥਾਨਕ ਫੇਜ਼ 6 ਦੇ ਸਿਵਲ ਹਸਪਤਾਲ ਦੀ ਇੰਚਾਰਜ ਮੈਡਮ ਪੂਨਮ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਅੱਜ ਵੈਕਸੀਨ ਦੀ ਡੋਜ ਖਤਮ ਹੋ ਗਈ ਹੈ ਅਤੇ ਹੋ ਸਕਦਾ ਹੈ ਕਿ ਕੱਲ੍ਹ ਤੱਕ ਹੋਰ ਵੈਕਸੀਨ ਆ ਜਾਵੇ। ਉਹਨਾਂ ਕਿਹਾ ਕਿ ਵੈਕਸੀਨ ਆਉਣ ਤੋਂ ਬਾਅਦ ਫਿਰ ਤੋਂ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ