Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਖਾਂਸੀ, ਜੁਕਾਮ, ਬੁਖਾਰ ਜਾਂ ਸਾਹ ਲੈਣ ’ਚ ਤਕਲੀਫ ਹੋਵੇ ਤਾਂ ਕਰਵਾਓ ਕੋਰੋਨਾ ਜਾਂਚ: ਸਿਵਲ ਸਰਜਨ

May 05, 2021 11:48 AM

ਬਰਨਾਲਾ, 4 ਮਈ (ਰਾਜਿੰਦਰ ਬਰਾੜ/ਅਸ਼ੋਕ ਟੋਨੀ) : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਜੇ ਕਿਸੇ ਵਿਆਕਤੀ ਨੂੰ ਖਾਂਸੀ ਜੁਕਾਮ ਬੁਖਾਰ ਅਤੇ ਸਾਹ ਲੈਣ ’ਚ ਤਕਲੀਫ ਹੋਵੇ ਤਾਂ ਇਸ ਨੂੰ ਟਾਈਫਾਈਡ ਜਾਂ ਮੌਸਮੀ ਬੁਖਾਰ ਸਮਝ ਕੇ ਘਰੇਲੂ ਇਲਾਜ ਜਾਂ ਹੋਰ ਉਪਚਾਰਾਂ ਚ ਨਹੀਂ ਪੈਣਾ ਚਾਹੀਦਾ, ਸਗੋਂ ਤੁਰੰਤ ਸਰਕਾਰੀ ਹਸਪਤਾਲ ’ਚ ਬਿਨਾਂ ਕਿਸੇ ਡਰ ਤੋਂ ਆਪਣਾ ਇਲਾਜ ਚੈਕਅੱਪ ਕਰਵਾਉਣਾ ਚਾਹੀਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਹਸਪਤਾਲ, ਨਰਸਿੰਗ ਹੋਮ ਦੇ ਡਾਕਟਰ ਅਤੇ ਰਜਿਸਟਰਡ ਮੈਡੀਕਲ ਪ੍ਰੈਕਟੀਸਨਰ ਕੋਲ ਇਸ ਤਰ੍ਹਾਂ ਦੇ ਲੱਛਣ ਵਾਲਾ ਮਰੀਜ ਆਉਂਦਾ ਹੈ ਤਾਂ ਉਸ ਦਾ ਕੋਰੋਨਾ ਟੈਸਟ ਲਾਜ਼ਮੀ ਕਰਵਾਇਆ ਜਾਵੇ ਅਤੇ ਤੁਰੰਤ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਸਿਵਲ ਸਰਜਨ ਬਰਨਾਲਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਲੱਛਣ ਵਾਲੇ ਵਿਅਕਤੀ ਜਲਦੀ ਆਪਣਾ ਕੋਰੋਨਾ ਟੈਸਟ ਕਰਵਾਉਣ ਤਾਂ ਜੋ ਪਹਿਲੀ ਸਟੇਜ ਵਿੱਚ ਹੀ ਮਾਮੂਲੀ ਲੱਛਣਾਂ ਵਾਲੇ ਮਰੀਜਾਂ ਦਾ ਘਰ ਵਿੱਚ ਇਕਾਂਤਵਾਸ ਹੋ ਕੇ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਚ ਇਲਾਜ ਕਰਵਾਇਆ ਜਾ ਸਕੇ । ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਬਿਮਾਰੀ ਵਾਲੇ ਮਰੀਜਾਂ ਦੇ ਇਲਾਜ ਵਿੱਚ ਦੇਰੀ ਖਤਰੇ ਦਾ ਕਾਰਨ ਬਣਦੀ ਹੈ ਅਤੇ ਕਰੋਨਾ ਮਹਾਂਮਾਰੀ ਹੋਰ ਜਿਆਦਾ ਲੋਕਾਂ ਵਿੱਚ ਫੈਲਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਜਿਵੇਂ ਵਾਰ-ਵਾਰ ਹੱਥ ਸਾਬਣ ਪਾਣੀ ਨਾਲ ਧੋਣਾ, 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ, ਅਤੇ ਆਪਣਾ ਮੂਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ । ਇਸ ਤਰਾਂ ਆਪ ਸਭ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ