BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਕੋਰੋਨਾ ਦੀ ਤੀਜੀ ਲਹਿਰ ਦਾ ਖ਼ੌਫ਼ : ਪੀਐਮ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ

May 07, 2021 11:18 AM

ਏਜੰਸੀਆਂ
ਨਵੀਂ ਦਿੱਲੀ/6 ਮਈ : ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਕਾਬੂ ’ਚ ਨਹੀਂ ਆ ਰਹੀ, ਉਤੋਂ ਮਾਹਿਰਾਂ ਨੇ ਤੀਜੀ ਲਹਿਰ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੀਟਿੰਗ ’ਚ ਕੋਰੋਨਾ ’ਤੇ ਸਮੀਖਿਆ ਅਤੇ ਵੈਕਸੀਨ ਨੂੰ ਲੈ ਕੇ ਚਰਚਾ ਕੀਤੀ, ਨਾਲ ਹੀ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੀ ਵੀ ਜਾਣਕਾਰੀ ਲਈ। ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਿਹਤ ਢਾਂਚੇ ਨੂੰ ਠੀਕ ਕਰਨ ’ਚ ਸੂਬਿਆਂ ਨੂੰ ਸਹਿਯੋਗ ਦਿਓ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾਵੇ। ਨਾਲ ਹੀ ਪੀਐੱਮ ਮੋਦੀ ਨੋ ਕੋਵਿਡ-19 ’ਤੇ ਜਨਸਿਹਤ ਪ੍ਰਤੀਕਿਰਿਆ ਦੀ ਸਮੀਖਿਆ ਕੀਤੀ। ਨਾਲ ਹੀ ਮੋਦੀ ਨੇ ਸੂਬੇ ਵਾਰ, ਜ਼ਿਲ੍ਹੇ ਵਾਰ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ। ਉਥੇ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਦੇਸ਼ ’ਚ ਪੂਰਨ ਤਾਲਾਬੰਦੀ ਲੱਗੇਗੀ, ਹਾਲਾਂਕਿ, ਇਸ ’ਤੇ ਅਜੇ ਕੇਂਦਰ ਵੱਲੋਂ ਕੋਈ ਬਿਆਨ ਨਹੀਂ ਆਇਆ।
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਵੀ ਦਸਤਕ ਦੇ ਸਕਦੀ ਹੈ, ਹਾਲਾਂਕਿ ਇਸ ਦੀ ਸਮਾਂ ਮਿਆਦ ਦਾ ਅਨੁਮਾਨ ਨਹੀਂ ਲਗਾਇਆ ਜਾ ਸਕਦਾ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਇਸ ਸਮੇਂ ਜਿਸ ਲੰਬੀ ਕੋਵਿਡ ਲਹਿਰ ਦਾ ਸਾਹਮਣਾ ਕਰ ਰਿਹਾ ਹੈ, ਉਸ ਦਾ ਪਹਿਲਾਂ ਤੋਂ ਅਨੁਮਾਨ ਨਹੀਂ ਲਗਾਇਆ ਜਾ ਸਕਦਾ ਸੀ। ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਸਮੇਤ 12 ਸੂਬਿਆਂ ’ਚ ਇਕ ਲੱਖ ਤੋਂ ਵਧ ਕੋਰੋਨਾ ਵਾਇਰਸ ਦੇ ਮਰੀਜ਼ ਇਲਾਜ ਅਧੀਨ ਹਨ। ਸਰਕਾਰ ਨੇ ਕਿਹਾ ਕਿ ਕਰਨਾਟਕ, ਕੇਰਲ, ਤਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ ਅਤੇ ਬਿਹਾਰ ਉਨ੍ਹਾਂ ਸੂਬਿਆਂ ’ਚ ਸ਼ਾਮਲ ਹਨ, ਜਿੱਥੇ ਰੋਜ਼ਾਨਾ ਮਾਮਲਿਆਂ ’ਚ ਵਾਧਾ ਦਰ ਤੇਜ਼ ਦਿਸ ਰਹੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ 24 ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ’ਚ ਕੋਵਿਡ-19 ਦਰ 15 ਫੀਸਦੀ ਤੋਂ ਜ਼ਿਆਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ