BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

May 07, 2021 11:27 AM

ਏਜੰਸੀਆਂ
ਭੋਪਾਲ/6 ਮਈ : ਮੱਧ ਪ੍ਰਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਕਿਹਾ ਕਿ 15 ਮਈ ਤੱਕ ਸੂਬੇ ਵਿਚ ਸਭ ਕੁਝ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਮੈਂ ਬੇਨਤੀ ਕਰਦਾ ਹਾਂ ਕਿ 15 ਮਈ ਤੱਕ ਅਸੀਂ ਸਭ ਕੁਝ ਬੰਦ ਕਰੀਏ ਅਤੇ ਇਸ ਕੋਰੋਨਾ ਕਰਫਿਊ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿਚ ਜਨ-ਜੀਵਨ ਆਮ ਹੋ ਸਕੇ। ਉਨ੍ਹਾਂ ਕਿਹਾ ਕਿ ਵਿਆਹਾਂ ਕਾਰਨ ਕੋਰੋਨਾ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਅਜਿਹੇ ਹਾਲਾਤ ਵਿਚ ਅਸੀਂ ਵਿਆਹ ਵਰਗੇ ਆਯੋਜਨ ਦੀ ਇਜਾਜ਼ਤ ਨਹੀਂ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਸਾਰੇ ਨੁਮਾਇੰਦਿਆਂ ਨੂੰ ਅਪੀਲ ਕਰਦਾ ਕਿ ਮਈ ’ਚ ਵਿਆਹ ਨਾ ਹੋਣ, ਇਸ ਲਈ ਲੋਕਾਂ ਨੂੰ ਪ੍ਰੇਰਿਤ ਕਰੋ। 15 ਮਈ ਤੱਕ ਵਿਆਹਾਂ ਦੇ ਨਾਲ-ਨਾਲ ਜਨਤਕ ਪ੍ਰੋਗਰਾਮਾਂ ’ਤੇ ਵੀ ਰੋਕ ਲਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ’ਚ ਸੁਧਾਰ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਅਜੇ ਲੰਬਾ ਸਫ਼ਰ ਬਾਕੀ ਹੈ। ਇਸ ਲਈ 15 ਮਈ ਤੱਕ ਕੋਰੋਨਾ ਕਰਫਿਊ ਰਹੇਗਾ। ਅਨੰਤ ਕਾਲ ਤੱਕ ਅਸੀਂ ਸਭ ਕੁਝ ਬੰਦ ਨਹੀਂ ਰੱਖ ਸਕਦੇ। ਕੋਰੋਨਾ ਦੇ ਇਸ ਆਫ਼ਤ ਵਿਚ ਵਿਆਹ ਕਰਨ ਦਾ ਕੋਈ ਉੱਚਿਤ ਤੁਕ ਨਹੀਂ ਹੈ। ਕਈ ਜ਼ਿਲ੍ਹਿਆਂ ’ਚ ਪਾਜ਼ੇਟਿਵਿਟੀ ਦਰ ਘਟੀ ਹੈ, ਪਰ ਕੁਝ ਜ਼ਿਲ੍ਹਿਆਂ ਵਿਚ ਹੋਰ ਕੰਮ ਕਰਨ ਦੀ ਲੋੜ ਹੈ, ਜਿੱਥੇ ਕੋਰੋਨਾ ਲਾਗ ਵਧੇਰੇ ਹੈ, ਉੱਥੇ ਵਧੇਰੇ ਕੋਸ਼ਿਸ਼ ਕਰਨ ਦੀ ਲੋੜ ਹੈ। ਮੁੱਖ ਮੰਤਰੀ ਸ਼ਿਵਰਾਜ ਨੇ ਆਪਣੇ ਵਰਚੂਅਲ ਸੰਬੋਧਨ ’ਚ ਕਿਹਾ ਕਿ ਪ੍ਰਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਪਾਜ਼ੇਟਿਵਿਟੀ ਦਰ ਲਗਾਤਾਰ ਡਿੱਗਦੀ ਜਾ ਰਹੀ ਹੈ। ਸਿਹਤਮੰਦ ਹੋਣ ਦੀ ਦਰ ਵਧ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ