BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਹਰਿਆਣਾ

ਹਰਿਆਣਾ ’ਚ ਟੈਲੀ ਮੈਡੀਸਨ ਸੇਵਾ ਸ਼ੁਰੂ : ਅਨਿਲ ਵਿਜ

May 07, 2021 01:02 PM

- ਹੁਣ ਤੱਕ 45 ਮੁਨਾਫ਼ਾਖੋਰ ਫੜੇ ਗਏ

ਪੀ.ਪੀ ਵਰਮਾ
ਪੰਚਕੂਲਾ, 6 ਮਈ : ਹਰਿਆਣਾ ਵਿੱਚ ਟੈਲੀ ਮੈਡੀਸਨ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਲੋਕ ਆਪਣੀ ਬੀਮਾਰੀ ਸਬੰਧੀ ਸਮੱਸਿਆ ਨੂੰ ਲੈ ਕੇ ਡਾਕਟਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਜਿਹੜਾ ਡਾਕਟਰ ਬਾਰ-ਬਾਰ ਫ਼ੋਨ ਕਰਨ ਉੱਤੇ ਫ਼ੋਨ ਨਹੀਂ ਚੱਕੇਗਾ ਉਸਦੇ ਖਿਲਾਫ਼ ਸਖਤ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਟੈਲੀ ਮੈਡੀਸਨ ਲਈ 1075 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਇਸ ਸਬੰਧੀ ਡਾਕਟਰਾਂ ਦੀ ਵਿਸ਼ੇਸ਼ ਟੀਮ ਤਿਆਰ ਕੀਤੀ ਜਾ ਰਹੀ ਹੈ। ਹੁਣ ਕੋਈ ਵੀ ਹਰਿਆਣਾ ਦਾ ਨਾਗਰਿਕ 1075 ਨੰਬਰ ਉੱਤੇ ਫ਼ੋਨ ਕਰਕੇ ਆਪਣੀ ਬੀਮਾਰੀ ਸਬੰਧੀ ਜਾਣਕਾਰੀ ਦੇ ਕੇ ਆਪਣੀ ਦਵਾਈ ਲੈ ਸਕਦਾ ਹੈ। ਉਹਨਾਂ ਕਿ ਆਕਸੀਜਨ ਬਾਰੇ ਹੁਣ ਅਸੀਂ ਆਤਮ-ਨਿਰਭਰ ਹੋ ਰਹੇ ਹਾਂ। ਹਰਿਆਣਾ ਵਿੱਚ ਛੇ ਆਕਸੀਜਨ ਪਲਾਂਟ ਸ਼ੁਰੂ ਹੋ ਚੁੱਕੇ ਹਨ। 60 ਪਲਾਂਟਾ ਬਾਰੇ ਕੇਂਦਰ ਸਰਕਾਰ ਨੇ ਮੰਜ਼ੂਰੀ ਦੇ ਦਿੱਤੀ ਹੈ। ਹਰੇਕ ਪ੍ਰਾਈਵੇਟ ਹਸਪਤਾਲ ਨੂੰ ਆਕਸੀਜਨ ਪਲਾਂਟ ਲਗਾਉਣਾ ਜ਼ਰੂਰੀ ਹੋਵੇਗਾ। ਜੇਕਰ ਪ੍ਰਾਈਵੇਟ ਹਸਪਤਾਲ ਆਕਸੀਜਨ ਪਲਾਂਟ ਨਹੀਂ ਲਗਾਉਣਗੇ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਦਿਸਾਂ ਨਿਰਦੇਸ਼ ਜ਼ਾਰੀ ਕਰ ਦਿੱਤੇ ਗਏ ਹਨ। ਕੋਰੋਨਾ ਦੀ ਲਹਿਰ ਦੇ ਚਲਦੇ ਜਿਹੜੇ ਲੋਕ ਮੁਨਾਫਾਖੋਰੀ ਕਰ ਰਹੇ ਹਨ ਉਹਨਾਂ ਦੀ ਸ਼ਿਕਾਇਤ ਲਈ ਵੀ ਨੰਬਰ ਜਾਰੀ ਕਰ ਦਿੱਤੇ ਗਏ ਹਨ। ਇਸ ਬਾਰੇ ਪੁਲੀਸ ਸਖਤ ਕਾਰਵਾਈ ਕਰੇਗੀ। ਹੁਣ ਤੱਕ ਇਸ ਮਾਮਲੇ ਵਿੱਚ 45 ਲੋਕਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ ਹੈ।
ਜਿਹੜਾ ਕਰੋਨਾ ਲਹਿਰ ਦੇ ਚਲਦੇ ਹੋਏ ਦਵਾਈਆਂ, ਆਕਸੀਜਨ ਗੈਸ ਸਲੰਡਰਾਂ, ਕੋਰੋਨਾ ਦੇ ਟੀਕਿਆਂ ਬਾਰੇ ਮੁਨਾਫਾਖੋਰੀ ਕਰਦਾ ਹੈ ਉਸਦੀ ਸ਼ਿਕਾਇਤ 18001801314 ਤੇ ਕੀਤੀ ਜਾ ਸਕਦੀ ਹੈ। ਇਸ ਬਾਰੇ ਨਿਗਰਾਨੀ ਖੁਦ ਡਾਇਰੈਕਟਰ ਜਨਰਲ ਪੁਲਿਸ ਹਰਿਆਣਾ ਖੁਦ ਕਰ ਰਹੇ ਹਨ। ਟੈਲੀਫ਼ੋਨ ਤੇ ਸ਼ਿਕਾਇਤ ਕਰਨ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾ

ਸਿੱਖਿਆ ਦੇ ਨਾਲ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਵਿਦਿਆਰਥੀ : ਡਾ. ਗੁਰਿੰਦਰ ਸਿੰਘ

ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ

ਤੂਫਾਨ ਕਾਰਨ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ

ਇੰਦਰਾ ਕਲੋਨੀ ਦੇ ਲੋਕਾਂ ਨੇ ਐਚਐੱਸਵੀਪੀ ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ

ਪਿੰਡ ਸਿੰਘਪੁਰਾ ਦੀ ਪੰਚਾਇਤੀ ਜ਼ਮੀਨ ਤੋਂ ਦਰਖਤ ਕੱਟਣ ਦੇ ਮਾਮਲੇ ਨੇ ਫੜਿਆ ਤੂਲ

ਏਕਤਾ ਸ਼ਕਤੀ ਸੰਸਥਾ ਸਿਰਸਾ ਨੇ ਚਲਾਈ ਬੱਚਿਆਂ ਲਈ ਜਾਗਰੂਕਤਾ ਮੁਹਿੰਮ

ਪੋਣੇ 10 ਲੱਖ ਖੋਹ ਕੇ ਫਰਾਰ

ਪੰਚਕੂਲਾ: ਕਾਂਗਰਸੀ ਨੇਤਾਵਾਂ ਨੇ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਖੱਟਰ ਰਾਜ ਵਿਚ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ : ਅਭੈ ਚੌਟਾਲਾ