BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

May 07, 2021 02:04 PM

ਭਿੱਖੀਵਿੰਡ,6 ਮਈ, ਰਾਜੇਸ਼ ਸ਼ਰਮਾ : ਐਸਡੀਐਮ ਪੱਟੀ/ਭਿੱਖੀਵਿੰਡ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾ ਕੇਂਦਰਾਂ ਵਿੱਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜ਼ੀਟਲ ਭਾਵ ਪੀ.ਓ.ਐਸ. ਰਾਹੀਂ ਹੋਵੇਗੀ। ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਦੇ ਅੰਦਰ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅੱਤ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ