BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਪੰਜਾਬ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

May 07, 2021 03:46 PM

ਫਿਰੋਜ਼ਪੁਰ, 07 ਮਈ (ਜਸਪਾਲ ਸਿੰਘ) : ਟਰੇਡ ਅਤੇ ਇੰਡਸਟਰੀ ਵਿੰਗ ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਅਤੇ ਰਣਬੀਰ ਸਿੰਘ ਭੁੱਲਰ ਸੰਯੁਕਤ ਸੂਬਾ ਸਕੱਤਰ ਟਰੇਡ ਵਿੰਗ, ਵੱਲੋਂ ਮੁੱਖ ਮੰਤਰੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਦੁਕਾਨਦਾਰਾਂ ਦੇ ਬਿਜਲੀ ਬਿੱਲ,ਵਿਆਜ ਮੁਫ਼ਤ ਕਰਨ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਗਈ। 
ਗੱਲਬਾਤ ਰਣਬੀਰ ਸਿੰਘ ਭੁੱਲਰ ਸੰਯੁਕਤ ਸੂਬਾ ਸਕੱਤਰ ਟਰੇਡ ਵਿੰਗ, ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਦੇਸ਼ ਵਿੱਚ ਇੱਕ ਤਰ੍ਹਾਂ ਨਾਲ ਤਾਲਾਬੰਦੀ ਦਾ ਮਾਹੋਲ ਸੀ, ਜਿਸ ਕ‍ਾਰਨ ਵਪਾਰੀਆਂ, ਛੋਟੇ ਦੁਕਾਨਦਾਰਾਂ ਸਮੇਤ ਸਾਰੇ ਵਰਗਾਂ ਨੂੰ ਭਾਰੀ ਘਾਟਾ ਭੁਗਤਨਾ ਪਿਆ ਹੈ। ਸਰਕਾਰ ਵੱਲੋਂ ਮਹਿੰਗਾਈ ਅਤੇ ਮੰਦੀ ਦੇ ਇਸ ਦੌਰ ਵਿੱਚ ਵਪਾਰੀ ਵਰਗ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਇਸ ਕਾਰਨ ਮਜ਼ਦੂਰੀ, ਕਰਜ਼ਿਆਂ, ਵਿਆਜ ਅਤੇ ਟੈਕਸ ਨਾਲ ਜੁੜੇ ਹੋਰ ਖਰਚਿਆਂ ਕਾਰਨ ਵਪਾਰੀ ਡੂੰਘੇ ਵਿੱਤੀ ਸੰਕਟ ਵਿੱਚ ਹਨ। ਜਿਹੜੇ ਵਪਾਰੀ ਅਜੇ ਉਭਰ ਹੀ ਰਹੇ ਸੀ, ਉਨ੍ਹਾਂ ਨੂੰ ਪਾਬੰਦੀਆਂ ਰਾਹੀਂ ਦੁਬਾਰਾ ਵਿੱਤੀ ਦਬਾਅ ਹੇਠਾਂ ਲਿਆ ਦਿੱਤਾ ਗਿਆ ਹੈ। 
ਇਸ ਮੋਕੇ ਸੁਖਦੇਵ ਸਿੰਘ ਜੋਸਨ ਜਿਲਾ ਪ੍ਰਧਾਨ ਟਰੇਡ ਵਿੰਗ ਫਿਰੋਜ਼ਪੁਰ ਨੇ ਕਿਹਾ ਕਿ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਵਿਚ ਅਰਧ ਲਾਕਡਾਓੂਨ ਦਾ ਐਲਾਨ ਕਰਦਿਆਂ ਸਾਰੇ ਰੋਜਗਾਰ ਬੰਦ ਕਰ ਦਿੱਤੇ ਹਨ। ਹੈਰਾਨੀ ਦੀ ਗੱਲ ਹੈ ਕਿ ਬੈਂਕ ਅਤੇ ਸ਼ਰਾਬ ਦੀਆਂ ਦੁਕਾਨਾਂ ਖੁਲੀਆਂ ਹਨ, ਪ੍ਰੰਤੂ ਛੋਟੇ ਅਤੇ ਦਰਮਿਆਨੇ ਵਪਾਰੀ ਅਤੇ ਦੁਕਾਨਦਾਰਾਂ ਦੇ ਕੰਮ ਬੰਦ ਸਨ। 
ਭਾਵੇਂ ਹੁਣ ਕਾਰੋਬਾਰਾਂ ਨੂੰ ਪੜਾਅਵਾਰ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾਈ ਜਾ ਰਹੀ ਹੈ, ਪਰ ਇਸ ਨਾਲ ਵੀ ਕਾਰੋਬਾਰਾਂ ਨੂੰ ਹੋ ਰਹੇ ਨੁਕਸਾਨ ਦੀ ਭਰਪਾਈ ਨਹੀਂ ਹੋਵੇਗੀ। ਦੇਸ਼ ਅਤੇ ਸੂਬਾ ਮੁਸ਼ਕਲ ਸਮੇ ਵਿੱਚੋਂ ਗੁਜ਼ਰ ਰਿਹਾ ਹੈ ਪ੍ਰੰਤੂ ਕਾਰੋਬਾਰੀਆਂ, ਛੋਟੇ ਦੁਕਾਨਦਾਰਾ ਅਤੇ ਵਪਾਰੀਆ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਮੰਗ ਕਰਦੇ ਹਨ ਕਿ ਕਾਰੋਬਾਰਾਂ ਲਈ ਬਿਜਲੀ ਦੇ ਬਿੱਲ, ਟੈਕਸਾਂ ਅਤੇ ਕਰਜ਼ੇ ਦੇ ਵਿਆਜਾਂ ਨੂੰ ਮੁਆਫ ਕੀਤਾ ਜਾਵੇ ਤੇ ਜੋ ਮਜਦੂਰ ਇਨ੍ਹਾਂ ਦੁਕਾਨਾਂ ਅਤੇ ਕਾਰੋਬਾਰਾਂ ਲਈ ਕੰਮ ਕਰਦੇ ਹਨ, ਉਨ੍ਹਾਂ ਲਈ ਰਾਸ਼ਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਵਿੱਤੀ ਸਹਾਇਤਾ ਕੀਤੀ ਜਾਵੇ ਇਸ ਮੋਕੇ ਉਨ੍ਹਾਂ ਨਾਲ ਗਗਨ ਕੰਤੋੜ, ਜਰਨੈਲ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

ਐਸ.ਐਸ.ਪੀ ਵਲੋਂ ਥਾਣਿਆਂ ਦਾ ਅਚਾਨਕ ਦੌਰਾ

ਸ਼ੁਬੇਗ ਸਿੰਘ ਨੇ ਜ਼ਿਲਾ ਖਜ਼ਾਨਾ ਅਫਸਰ ਮੋਗਾ ਵਜੋਂ ਸੰਭਾਲਿਆ ਚਾਰਜ

ਸੀਵਰੇਜ ਗਟਰ ਲੀਕੇਜ ਨਾਲ ਬੀਮਾਰੀ ਫੈਲਣ ਦਾ ਡਰ

ਸਮਾਜਸੇਵੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ