Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

August 11, 2020 07:52 PM

ਅਬਨਾਸ਼ ਚੰਦਰ, ਕ੍ਰਿਸ਼ਨ ਸਿੰਘ
ਫਾਜ਼ਿਲਕਾ, 11 ਅਗਸਤ : ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਜਨਤਕ ਜੱਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਕਿਸਾਨ, ਲੋਕ ਅਤੇ ਦੇਸ਼ ਵਿਰੋਧੀ ਨੀਤੀਆਂ, ਜਨਤਕ ਅਦਾਰਿਆਂ ਦਾ ਨਿਜੀਕਰਨ, ਲੇਬਰ ਕਾਨੂੰਨ 'ਚ ਬਦਲਾਅ, ਭਾਰਤੀ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ 'ਤੇ ਕੀਤੇ ਜਾ ਰਹੇ ਹਮਲੇ ਅਤੇ ਕੇਂਦਰ ਦੀਆਂ ਫਾਸ਼ੀਵਾਦੀ ਨੀਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਮੂਹਰੇ ਵਿਸ਼ਾਲ ਧਰਨਾ ਅਤੇ ਰੋਸ਼ ਰੈਲੀ ਕੀਤੀ ਗਈ ਅਤੇ ਦੇਸ਼ ਵਿਆਪੀ ਸਤਿਆਗ੍ਰਹਿ ਪ੍ਰੋਗਰਾਮ ਨੂੰ ਲਾਗੂ ਕੀਤਾ ਗਿਆ। ਇਹ ਰੋਸ਼ ਪ੍ਰਦਰਸ਼ਨ ਕੇਂਦਰੀ ਟਰੇਡ ਯੂਨੀਅਨ, ਸੀਟੂ, ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਇਜ਼ ਫੈਡਰੇਸ਼ਨ ਦੇ ਸਾਂਝੇ ਮੋਰਚੇ ਦੇ ਸੱਦੇ ਤੇ ਝੰਡੇ ਹੇਠ ਕੀਤਾ ਗਿਆ. ਇਸ ਸਤਿਆਗ੍ਰਹਿ ਧਰਨੇ ਅਤੇ ਰੈਲੀ ਦੀ ਪ੍ਰਧਾਨਗੀ ਸਾਥੀ ਹਰਨਾਮ ਸਿੰਘ, ਨੱਥਾ ਸਿੰਘ, ਸੁਰਿੰਦਰ ਕੰਬੋਜ ਆਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਲਾਕਡਾਊਨ ਦੌਰਾਨ ਕੀਤੇ ਜਾ ਰਹੇ ਲੋਕ ਵਿਰੋਧੀ ਫੈਸਲੇ ਜਿਵੇਂ ਕਿਸਾਨ ਵਿਰੋਧੀ ਆਰਡੀਨੈਂਸ, ਰੇਲਵੇ ਦੀਆਂ 150 ਤੋਂ ਵੱਧ ਗੱਡੀਆਂ ਦੇ ਰੂਟ ਜੋ ਪ੍ਰਾਈਵੇਟ ਕਾਰਪੋਰੇਟ ਘਰਾਣਿਆ ਹਵਾਲੇ ਕੀਤੇ ਹਨ ਇਸ ਸਭ ਫੈਸਲੇ ਵਾਪਸ ਲਏ ਜਾਣ, ਕੋਵਿਡ ਦੇ ਨਾਮ 'ਤੇ ਡੀਏ ਦੀਆਂ ਜਾਮ ਕੀਤੀਆਂ ਚਾਰ ਕਿਸ਼ਤਾਂ ਦਾ ਫੈਸਲਾ ਵਾਪਸ ਲਿਆ ਜਾਵੇ, ਮਜ਼ਦੂਰਾਂ ਨੂੰ 7500 ਰੁਪਏ ਮਹੀਨਾ ਨਗਦ ਰਾਸ਼ਨ ਭੱਤਾ ਕੋਵਿਡ ਦੌਰਾਨ ਦਿੱਤਾ ਜਾਵੇ। ਪੰਜਾਬ ਸਰਕਾਰ ਵੱਲੋਂ ਨਵੀਂ ਭਰਤੀ ਕੇਂਦਰੀ ਪੇ-ਸਕੇਲਾਂ ਅਨੁਸਾਰ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਬਕਾਇਆ ਡੀਏ ਰਲੀਜ਼ ਕੀਤਾ ਜਾਵੇ, ਪੇ ਕਮਿਸ਼ਨ ਦੀ ਰਿਪੋਰਟ ਲੈਕੇ ਲਾਗੂ ਕੀਤੀ ਜਾਵੇ, ਖਾਲ੍ਹੀ ਪਈਆਂ ਅਸਾਮੀਆਂ 'ਤੇ ਰੈਗੂਲਰ ਭਰਤੀ ਕੀਤੀ ਜਾਵੇ। ਹੈਲਥ ਮਿਸ਼ਨ 'ਚ ਕਰੋਨਾ ਨਾਲ ਲੜਨ ਵਾਲੇ ਮੁਲਾਜ਼ਮ, ਮਿਡ-ਡੇ-ਮੀਲ, ਆਂਗਣਵਾੜੀ ਆਦਿ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲ ਦਿੱਤੇ ਜਾਣ। ਰੈਲੀ ਦੌਰਾਨ ਹਰਨਾਮ ਸਿੰਘ ਨੇ ਪ੍ਰਧਾਨਗੀ ਭਾਸ਼ਨ ਕਰਦਿਆਂ ਵਿਚਾਰ ਰੱਖੇ ਅਤੇ ਅੰਤ 'ਚ ਆਏ ਸਾਥੀਆਂ ਦਾ ਧੰਨਵਾਦ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ