Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

August 11, 2020 08:01 PM

ਸਿੰਬਲਪ੍ਰੀਤ ਸਿੰਘ ਸਹੋਤਾ
ਤਰਨ ਤਾਰਨ, 11 ਅਗਸਤ : ਕਾਂਗਰਸ ਦੇ ਐਂਟੀ ਨਾਰਕੋਟਿਕਸ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਰਘਬੀਰ ਸਿੰਘ ਬਾਠ ਨੇ ਵਿਸ਼ੇਸ਼ ਗਲਬਾਤ ਕਰਦੇ ਹੋਏ ਕਿ ਵਿਰੋਧੀ ਪਾਰਟੀਆਂ ਨੂੰ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣਾ  ਚਾਹੀਦਾ ਹੈ ਨਾ ਕਿ ਇਸ ਸੰਵੇਦਨਸ਼ੀਲ ਮਾਮਲੇ ਤੇ ਆਪਣੀਆਂ ਰਾਜਨੀਤਕ ਰੋਟੀਆਂ ਸੇਕਣੀਆ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਹਿ ਚੁੱਕੇ ਹਨ ਕਿ ਪੀੜਤ ਪਰਿਵਾਰਾਂ ਨੂੰ ਇੰਨਸਾਫ਼ ਦਿਵਾਇਆ ਜਾਵੇਗਾ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੀੜਤ ਪਰਿਵਾਰਾਂ ਦਾ ਦਰਦ ਸਮਝਦਿਆਂ ਮੁਆਵਜ਼ਾ ਰਾਸ਼ੀ ਵੀ ਵਧਾ ਦਿੱਤੀ ਤੇ ਯੋਗਤਾ ਅਨੁਸਾਰ ਨੌਕਰੀ ਦਾ ਵੀ ਪ੍ਰਬੰਧ ਕੀਤਾ। ਪਰ ਇਸ ਦੇ ਬਾਵਜੂਦ ਵਿਰੋਧੀ ਧਿਰਾਂ ਇਸ ਮਾਮਲੇ ਨੂੰ ਆਪਣੀ ਵੋਟਾਂ ਦੀ ਰਾਜਨੀਤੀ ਲਈ ਵਰਤ ਰਹੀਆਂ ਹਨ। ਜਿਹੜਾ ਕਿ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਜੋ ਕਿ ਗੈਰਇਖਲਾਕੀ ਅਮਲ ਹੈ। ਸ਼ਰਾਬ ਕਾਰਨ ਹੋਈਆਂ ਮੌਤਾ ਤੇ ਗੰਧਲੀ ਰਾਜਨੀਤੀ ਕਰਨ ਦੀ ਬਜਾਏ ਪ੍ਰਭਾਵਿਤ ਪਰਿਵਾਰਾਂ ਨਾਲ ਪਾਰਟੀਬਾਜੀ ਤੋਂ ਉਪਰ ਹੋ ਕੇ ਹੌਸਲਾ ਦੇਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਵਚਨਬੱਧ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਈ ਕਾਂਗਰਸੀ ਆਗੂ ਤੇ ਵਰਕਰ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ