Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

August 11, 2020 09:15 PM

- ਦੂਜੇ ਮੋਰਚਿਆਂ ਨੂੰ ਸੰਘਰਸ਼ 'ਚ ਸ਼ਾਮਲ ਹੋਣ ਦੀ ਅਪੀਲ, ਯੂਟੀ ਫੈਡਰੇਸ਼ਨ ਗੋਪਾਲ ਜੋਸ਼ੀ ਦੀ ਅਗਵਾਈ 'ਚ ਮੋਰਚੇ 'ਚ ਹੋਈ ਸ਼ਾਮਲ

ਚੰਡੀਗੜ੍ਹ, 11 ਅਗਸਤ (ਦਸਨਸ) : ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੀ ਸੂਬਾ ਕਮੇਟੀ ਦੀ ਮੀਟਿੰਗ ਪੁਡਾ ਭਵਨ ਮੋਹਾਲੀ ਵਿਖੇ ਸੂਬਾ ਕਨਵੀਨਰ ਭੂਪਿੰਦਰ ਵੜੈਚ ਪ੍ਰਧਾਨਗੀ ਵਿੱਚ ਕੀਤੀ ਹੈ।ਅੱਜ ਦੀ ਇਸ ਮੀਟਿੰਗ ਵਿੱਚ ਪਿਛਲੇ ਦਿੱਤੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਤੇ ਕੀਤੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੀ ਗਈ। ਅੱਜ ਦੀ ਇਸ ਮੀਟਿੰਗ ਵਿੱਚ ਸੂਬਾ ਕਨਵੀਨਰ ਸੁਖਦੇਵ ਸੈਣੀ ,ਕੋ ਕਨਵੀਨਰ ਓਮ ਪ੍ਰਕਾਸ਼,ਜਰਮਨਜੀਤ ਸਿੰਘ ,ਹਰਜੀਤ ਸਿੰਘ ਬਸੋਤਾ,ਕਿਰਨਜੀਤ ਕੋਰ ਮੋਹਾਲੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵਲੋ ਕੋਵਿਡ 19 ਦੀ ਆੜ ਵਿੱਚ ਲਗਾਤਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ,ਮੁਲਾਜ਼ਮਾਂ ਦੇ ਬਕਾਏ,ਮਹਿੰਗਾਈ ਭੱਤਿਆ ਤੇ ਕੱਟ ਲਗਾਏ ਜਾ ਰਹੇ ਹਨ।2400 ਰੁਪਏ ਸਲਾਨਾ ਵਿਕਾਸ ਟੈਕਸ ਤੇ ਮੋਬਾਇਲ ਭੱਤਿਆ ਨੂੰ ਅੱਧਾ ਕੀਤਾ ਜਾ ਰਿਹਾ ਹੈਕੱਚੇ,ਕੰਟੈਰਕਟਰ,ਆਊਟਸੋਰਸਿੰਗ,ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਬਜਾਏ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ।ਨਵੇ ਮੁਲਾਜ਼ਮਾਂ ਤੇ ਕੇਂਦਰੀ ਪੈਟਰਨ/ਸੱਤਵਾਂ ਪੇਅ ਕਮਿਸ਼ਨ ਥੋਪਿਆ ਜਾ ਰਿਹਾ ਹੈ।ਛੇਵੇਂ ਪੇਅ ਕਮਿਸ਼ਨ ਨੂੰ ਲਟਕਾਇਆ ਜਾ ਰਿਹਾ ਹੈ,ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਸਰਕਾਰ ਚੁੱਪ ਬੈਠੀ ਹੈ ।ਪਬਲਿਕ ਸੈਕਟਰ ਨੂੰ ਖਤਮ ਕਰਨ ਦੇ ਮਨਸੂਬੇ ਘੜੇ ਜਾ ਰਹੇ ਹਨ।ਨਵੀਂ ਕੌਮੀ ਸਿੱਖਿਆ ਨੀਤੀ ਰਾਹੀਂ ਜਿੱਥੇ ਯੂਨੀਵਰਸਿਟੀ ਤੇ ਕਾਲਜ ਸਿੱਖਿਆ ਦੇ ਖੇਤਰ ਵਿੱਚ ਜਿੱਥੇ ਵਿਦੇਸ਼ੀ/ਕਾਰਪੋਰੇਟ ਜਗਤ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਸਕੂਲੀ ਸਿੱਖਿਆ ਵਿੱਚ 5+3+3+4 ਦਾ ਪੈਟਰਨ ਸ਼ੁਰੂ ਕਰਕੇ ਪ੍ਰਾਇਮਰੀ ਸਿੱਖਿਆ ਨੂੰ ਖੋਰਾ ਲਾਇਆ ਜਾ ਰਿਹਾ ਹੈ ਤੇ ਗ਼ੈਰ ਵਿਗਿਆਨਿਕ ਸਿੱਖਿਆ ਨੂੰ ਸਿਲੇਬਸ ਵਿੱਚ ਸ਼ਾਮਿਲ ਕਰਕੇ ਦੇਸ਼ ਭਗਤਾ ਦੇ ਵਿਸ਼ੇ ਸਿਲੇਬਸ ਵਿੱਚੋਂ ਕੱਢੇ ਜਾ ਰਹੇ ਹਨ ਇਸ ਲਈ  ਮੁਲਾਜ਼ਮ ਘੋਲ ਨੂੰ ਮਜ਼ਬੂਤ ਕਰਨ ਲਈ ਮੋਰਚੇ ਤੋਂ ਬਾਹਰ ਰਹਿ ਗਏ ਦੂਜੇ ਮੋਰਚਿਆ ਨੂੰ ਇਸ ਮੁਲਾਜ਼ਮ ਮੋਰਚੇ ਵਿੱਚ ਜੋੜਨ ਲਈ ਸੂਬਾ ਕਨਵੀਨਰ ਸੁਖਦੇਵ ਸੈਣੀ ਤੇ ਭੂਪਿੰਦਰ ਵੜੈਚ ਦੀ ਡਿਊਟੀ ਲਗਾਈ ਗਈ ਤਾਂ ਜੋ ਮੁਲਾਜ਼ਮ ਮੁਹਾਜ਼ ਨੂੰ ਇਕਮੁਠ,ਤਗੜਾ ਕਰਕੇ ਸੂਬਾ ਸਰਕਾਰ ਦੀਆ ਮੁਲਾਜ਼ਮ ਮਾਰੂ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕੇ।ਜਿਸ ਸੰਬੰਧੀ 17 ਅਗੱਸਤ ਨੂੰ ਮੋਰਚੇ ਦੀ ਮੀਟਿੰਗ ਦੁਬਾਰਾ ਪੁਡਾ ਭਵਨ ਮੋਹਾਲੀ ਵਿੱਚ ਕੀਤੀ ਜਾਵੇਗੀ।ਮੋਰਚੇ ਵੱਲੋਂ ਫੈਸਲਾ ਕੀਤਾ ਗਿਆ ਕਿ 4-9 ਅਗੱਸਤ ਤੱਕ ਐਮ ਐਲ ਏ/ਮੰਤਰੀ ਨੂੰ ਮੰਗ ਪੱਤਰ ਦੇਣ ਦੀ ਮਿਆਦ 14 ਅਗੱਸਤ ਤੱਕ ਅੱਗੇ ਕੀਤੀ ਜਾਂਦੀ ਹੈ ਤਾਂ ਜੋ ਰਹਿੰਦੇ ਹਲਕਾ ਵਿਧਾਇਕਾ ਤੱਕ ਮੰਗ ਪੱਤਰ ਦਿੱਤੇ ਜਾ ਸਕਣ। 21 -31 ਅਗੱਸਤ  ਤੱਕ ਜਿਲਾ ਹੈੱਡ ਕੁਆਟਰਾ ਤੇ ਧਰਨੇ ਤੇ ਰੋਸ ਮਾਰਚ ਕੀਤੇ ਜਾਣਗੇ ।ਅੱਜ ਦੀ ਇਸ ਮੀਟਿੰਗ ਵਿੱਚ ਮੋਰਚੇ ਦੀ ਸੰਘਰਸ਼ੀ ਤਾਕਤ ਨੂੰ ਹੋਰ ਬੱਲ ਮਿਲਿਆਂ ਜਦੋਂ ਚੰਡੀਗੜ ਦੀ ਯੂਟੀ ਫੈਡਰੇਸ਼ਨ ਵੀ ਗੋਪਾਲ ਜੋਸ਼ੀ ਦੀ ਅਗਵਾਈ ਵਿੱਚ ਇਸ ਮੋਰਚੇ ਵਿੱਚ ਸ਼ਾਮਿਲ ਹੋ ਗਈ ।ਇਸ ਮੌਕੇ ਤਾਰਾ ਸਿੰਘ, ਐਨ ਡੀ ਤਿਵਾੜੀ, ਸਤਿੰਦਰ ਜੀਤ ਕੋਰ, ਜਰਨੈਲ ਸਿੰਘ, ਸਵਰਨ ਸਿੰਘ , ਬਲਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਪਾਲ ਸਿੰਘ, ਧਰਮਿੰਦਰ ਠਾਕਰੇ ਸ਼ਾਮਿਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ