BREAKING NEWS
ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਪੰਜਾਬ ਦੇ ਸਕੂਲ ਅੱਗੇ ਤਾਂ ਭੜਕੇ ਸਿਸੋਦੀਆਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾਫ੍ਰੈਂਚ ਓਪਨ: ਨਡਾਲ ਨੂੰ ਹਰਾ ਫਾਈਨਲ ਵਿੱਚ ਪਹੁੰਚੇ ਜੋਕੋਵਿਚ, ਸਿਤਸਿਪਾਸ ਨਾਲ ਹੋਵੇਗਾ ਸਾਹਮਣਾਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ-ਏ-ਤੈਇਬਾ ਦਾ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾਭਗੌੜੇ ਦੇ ‘ਭੱਜਣ ਦਾ ਖਦਸ਼ਾ’, ਡੋਮਿਨਿਕਾ ਕੋਰਟ ਨੇ ਚੋਕਸੀ ਨੂੰ ਨਹੀਂ ਦਿੱਤੀ ਜ਼ਮਾਨਤਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

ਚੰਡੀਗੜ੍ਹ

ਚੰਡੀਗੜ੍ਹ ’ਚ ਇੱਕ ਹਫ਼ਤੇ ਲਈ ਵਧਿਆ ਕਰਫ਼ਿਊ

May 11, 2021 11:05 AM

- ਕੋਰੋਨਾ ਨਾਲ ਸੱਤ ਦੀ ਮੌਤ, 863 ਨਵੇਂ ਮਾਮਲੇ

ਏਜੰਸੀਆਂ
ਨਵੀਂ ਦਿੱਲੀ/10 ਮਈ : ਦੇਸ਼ ਭਰ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਕੋਰੋਨਾ ਲਾਗ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਕੋਰੋਨਾ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਹਿਰ ’ਚ ਹੁਣ ਤੱਕ 575 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦਕਿ 863 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ’ਚ 478 ਮਰਦ ਤੇ 385 ਔਰਤਾਂ ਕੋਰੋਨਾ ਲਾਗ ਤੋਂ ਪ੍ਰਭਾਵਤ ਹਨ। ਹੁਣ ਤਕ 51,070 ਲੋਕਾਂ ’ਚ ਲਾਗ ਦੀ ਪੁਸ਼ਟੀ ਹੋ ਚੁੱਕੀ ਹੈ। ਉਧਰ ਚੰਡੀਗੜ੍ਹ ਵਿੱਚ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਪਹਿਲਾਂ ਲਗਾਈ ਗਈ ਪਾਬੰਦੀਆਂ ਨੂੰ 18 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸ਼ਹਿਰ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਹੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਦੋਂਕਿ ਗੈਰਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਪਹਿਲਾਂ ਵਾਂਗ ਜਾਰੀ ਰਹੇਗਾ। ਇਹ ਆਦੇਸ਼ 11 ਮਈ ਸਵੇਰੇ 5 ਵਜੇ ਤੋਂ ਲੈ ਕੇ 18 ਮਈ ਸਵੇਰੇ 5 ਵਜੇ ਤੱਕ ਲਾਗੂ ਰਹਿਣਗੇ।
ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਕੋਰੋਨਾ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹਫ਼ਤਾਵਰੀ ਲਾਕਡਾਊਨ ਜਾਰੀ ਰਹੇਗਾ।
ਬੀਤੇ 24 ਘੰਟਿਆਂ ’ਚ 3,756 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। 714 ਕੋਰੋਨਾ ਲਾਗ ਮਰੀਜ਼ਾਂ ਨੂੰ ਠੀਕ ਹੋਣ ਦੇ ਬਾਅਦ ਡਿਸਚਾਰਜ ਕੀਤਾ ਗਿਆ।
ਮਰੀਜ਼ਾਂ ਨੂੰ ਠੀਕ ਹੋਣ ਦੇ ਬਾਅਦ ਡਿਸਚਾਰਜ ਕੀਤਾ ਜਾ ਚੁੱਕਾ ਹੈ। ਉਥੇ ਹੀ, ਕੋਰੋਨਾ ਐਕਟਿਵ ਕੇਸ ਅੱਠ ਹਜ਼ਾਰ ਦੇ ਪਾਰ ਚਲੇ ਗਏ ਹਨ। ਇਸ ਸਮੇਂ 8,653 ਕੋਰੋਨਾ ਐਕਟਿਵ ਮਰੀਜ਼ਾਂ ਦਾ ਹੋਮ ਆਈਸੋਲੇਸ਼ਨ ਜਾਂ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਹੁਣ ਤਕ 4,41,625 ਲੋਕਾਂ ਦੇ ਕੋਰੋਨਾ ਸੈਂਪਲ ਲੈ ਕੇ ਟੈਸਟਿੰਗ ਕਰ ਚੁੱਕਾ ਹੈ। ਟੈਸਟਿੰਗ ’ਚ ਇਨ੍ਹਾਂ ’ਚ 3,89,411 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 124 ਲੋਕਾਂ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਦੀ ਜਾਂਚ ਰਿਪੋਰਟ ਮੰਗਲਵਾਰ ਦੇਰ ਸ਼ਾਮ ਤਕ ਆਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ