Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜ

August 11, 2020 09:23 PM

ਮੋਹਾਲੀ/11 ਅਗਸਤ/ਹਰਬੰਸ ਬਾਗੜੀ : ਪੰਜਾਬ ਸਰਕਾਰ ਲਈ ਅੱਜ ਦਾ ਦਿਨ ਉਸ ਵੇਲੇ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ, ਜਦੋਂ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ-ਮੁਹਾਲੀ ਸਥਿਤ ਸਰਕਾਰ ਦੇ ਸਮੂਹ ਦਫ਼ਤਰਾਂ ਦੇ ਮੁਲਾਜ਼ਮ, “ਕਲਮ-ਛੱਡੋ ਹੜਤਾਲ“ ਤੇ ਚਲੇ ਗਏ। ਪੰਜਾਬ ਰਾਜ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਸੱਦੇ ਤੇ ਆਰੰਭੀ ਗਈ ਇਸ ਹੜਤਾਲ ਦੌਰਾਨ ਸਕੱਤਰੇਤ ਦੇ ਮੁਲਾਜ਼ਮਾਂ ਵਿਚ ਸਰਕਾਰ ਖਿਲਾਫ਼ ਐਨਾ ਰੋਹ ਸੀ ਕਿ ਮੁਲਾਜ਼ਮਾਂ ਨੇ ਸਕੱਤਰੇਤ ਵਿਖੇ ਸਥਿਤ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਵਿਚ ਜਾ ਕੇ ਉੱਥੇ ਹੋ ਰਿਹਾ ਦਫ਼ਤਰੀ ਕੰਮਕਾਜ ਵੀ ਬੰਦ ਕਰਵਾ ਦਿੱਤਾ। ਜਿਉਂ ਹੀ ਸਰਕਾਰ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੂੰ ਸਕੱਤਰੇਤ ਵਿਚ ਹੋ ਰਹੇ ਐਕਸ਼ਨ ਬਾਰੇ ਪਤਾ ਲੱਗਾ, ਸਮੂਹ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਵੀ ਪੂਰੀ ਗਰਮਜ਼ੋਸ਼ੀ ਨਾਲ ਦਫ਼ਤਰੀ ਕੰਮਕਾਜ ਠੱਪ ਕਰ ਦਿੱਤਾ। ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਕਨਵੀਨਰ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ  ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਨੇ ਹਾਲ ਹੀ ਵਿਚ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ, ਨਵੀਂ ਭਰਤੀ ਸੈਂਟਰਲ ਤਨਖਾਹ ਨਿਯਮਾਂ ਅਨੁਸਾਰ ਕਰਨ ਅਤੇ ਰੀ-ਸਟ੍ਰਕਚਰਿੰਗ ਬਾਰੇ ਜੋ ਮਾਰੂ ਫੈਸਲੇ ਲਏ ਹਨ, ਉਨ੍ਹਾਂ ਫੈਸਲਿਆਂ ਕਾਰਨ ਸਕੱਤਰੇਤ ਦੇ ਮੁਲਾਜ਼ਮਾਂ ਵਿਚ ਸਰਕਾਰ ਖਿਲਾਫ਼ ਐਨਾ ਜ਼ਿਆਦਾ ਰੋਹ ਹੈ ਕਿ ਮੁਲਾਜ਼ਮਾਂ ਨੇ ਸਕੱਤਰੇਤ ਦੀ ਹਰ ਮੰਜ਼ਿਲ ਤੇ ਜਾ ਕੇ ਅਤੇ ਰੈਂਪਾਂ ਤੇ ਮਾਰਚ ਕਰਦਿਆਂ ਸਰਕਾਰ, ਖਾਸਕਾਰ ਵਿੱਤ ਮੰਤਰੀ ਦਾ ਪਿੱਟ ਸਿਆਪਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਬਾਹਰ ਵੀ ਬੁਲੰਦ ਆਵਾਜ਼ ਵਿਚ ਨਾਅਰੇ ਲਾਏ। ਖਹਿਰਾ ਨੇ ਦੱਸਿਆ ਕਿ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਵਿਚ ਆਰੰਭ ਹੋਈ ਇਹ ਕਲਮ-ਛੱਡੋ ਹੜਤਾਲ 14 ਅਗਸਤ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ। ਸਾਂਝਾ ਮੁਲਾਜ਼ਮ ਮੰਚ ਦੇ ਚੰਡੀਗੜ੍ਹ-ਮੁਹਾਲੀ ਦੇ ਸਮੂਹ ਕਨਵੀਨਰਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣੇ ਉਪਰੋਕਤ ਫੈਸਲਿਆਂ ਸੰਬੰਧੀ ਜਾਰੀ ਕੀਤੀਆਂ ਚਿੱਠੀਆਂ ਵਾਪਿਸ ਲਗੇ, 6ਵਾਂ ਤਨਖਾਹ ਕਮਿਸ਼ਨ ਲਾਗੂ ਕਰੇ, ਡੀ.ਏ. ਦੇ ਬਕਾਏ ਜਾਰੀ ਕਰੇ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇ, ਪਰਖਕਾਲ ਦਾ ਸਮਾਂ ਘਟਾਇਆ ਜਾਵੇ ਅਤੇ ਪ੍ਰੋਬੇਸ਼ਨ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਸਬੰਧੀ ਨੋਟੀਫਿਕੇਸ਼ਨ/ਪੱਤਰ ਜਾਰੀ ਕੀਤੇ ਜਾਣ।    

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ