Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਨੂੰ ਜੋੜਨ ਵਾਲੀ, ਸੜਕ 18 ਫੁੱਟ ਚੌੜੀ ਹੋਣ ਦੀ ਆਸ ਬੱਝੀ: ਮੱਛਲੀ ਕਲਾਂ

August 11, 2020 09:29 PM

ਮੋਹਾਲੀ/11 ਅਗਸਤ/ਹਰਬੰਸ ਬਾਗੜੀ: ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਦੇਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ  ਹਰਕੇਸ਼ ਚੰਦ ਸ਼ਰਮਾਮੱਛਲੀ ਕਲਾਂ ਨੇ ਦਸਿਆ ਕਿ ਜ਼ਿਲ੍ਹਾ ਮੋਹਾਲੀ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦਪਿੰਡ ਝੰਜੇੜੀ ਤੋਂ ਪਿੰਡ ਮੱਛਲੀ ਕਲਾਂ, ਪਵਾਲਾ, ਬੀਰੋ ਮਾਜਰੀ ਨੂੰ ਜੋੜਨ ਵਾਲੀ 10 ਫ਼ੁੱਟ ਚੌੜੀ ਸੜਕ ਨੂੰ 18 ਫ਼ੁੱਟ ਤਕ ਚੌੜਾ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਉਨ੍ਹਾਂ ਦਸਿਆ ਕਿ ਪਿਛਲੇ ਦਿਨੀਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਪੰਚਾਇਤਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਉਨ੍ਹਾਂ  ਨੂੰ ਇਸ ਸੜਕ ਦੀ ਖ਼ਸਤਾ ਹਾਲਤ ਤੋਂ ਜਾਣੂੰ ਕਰਵਾਉਂਦਿਆਂ ਸੜਕ ਨੂੰ ਚੌੜਾ ਕਰਨ ਦੀ ਮੰਗ ਕੀਤੀ ਸੀ। ਮੱਛਲੀ ਕਲਾਂ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਨੇ ਪੰਚਾਇਤਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਇਸ ਸਬੰਧ ਵਿਚ ਛੇਤੀ ਹੀ ਲੋੜੀਂਦੀ ਕਾਰਵਾਈ ਕਰਨ ਦਾਭਰੋਸਾ ਦਿਤਾ ਸੀ। ਇਸ ਮੰਗ ਦੇ ਸਬੰਧ ਵਿਚ  ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਜਵੀਜ਼ ਬਣਾ ਕੇ ਭੇਜੀ ਸੀ ਜਿਸ ਵਿਚ ਮੰਗ ਕੀਤੀ ਗਈ ਸੀ ਕਿ ਇਸ ਸੜਕ ਰਾਹੀਂ ਰੋਜ਼ਾਨਾ ਸੈਂਕੜੇ ਲੋਕ ਜਿਨ੍ਹਾਂ ਵਿਚ ਕਿਸਾਨ, ਦੋਧੀ, ਮੁਲਾਜ਼ਮ, ਵਿਦਿਆਰਥੀ ਆਦਿ ਸ਼ਾਮਲ ਹਨ, ਆਪੋ-ਅਪਣੇ ਕੰਮਾਂ ਦੇ ਸਬੰਧ ਵਿਚ ਚੰਡੀਗੜ੍ਹ, ਮੋਹਾਲੀ, ਖਰੜ ਆਦਿ ਜਾਂਦੇ ਹਨ ਪਰ ਸੜਕ ਦੀ ਮੰਦੀ ਹਾਲਤ ਅਤੇ ਸੜਕ ਤੰਗ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ