Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਰਾਜਨੀਤੀ

ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ

August 11, 2020 09:58 PM
ਚੰਡੀਗੜ੍ਹ,11 ਅਗਸਤ (ਏਜੰਸੀ) : ਕਾਂਗਰਸੀ ਸੰਸਦ ਮੈਂਬਰ ਵੱਲੋਂ ਪੰਜਾਬ ਦੇ ਡੀ.ਜੀ.ਪੀ. ਦੀ ਨਿਰਪੱਖਤਾ 'ਤੇ ਉਂਗਲ ਚੁੱਕੇ ਜਾਣ ਉੱਤੇ ਕਰੜਾ ਰੁੱਖ ਅਪਣਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਉਨ੍ਹਾਂ (ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ) ਨਾਲ ਰਾਬਤਾ ਕਰਨ ਜਾਂ ਦਿੱਲੀ ਵਿਖੇ ਪਾਰਟੀ ਹਾਈ ਕਮਾਨ ਕੋਲ ਪਹੁੰਚ ਕਰਨ ਜੇ ਉਨ੍ਹਾਂ ਨੂੰ ਸੂਬਾ ਸਰਕਾਰ ਖ਼ਿਲਾਫ਼ ਕੋਈ ਸ਼ਿਕਾਇਤ ਹੈ। 
 
ਬਾਜਵਾ ਵੱਲੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ ਹਰਫ਼-ਬ-ਹਰਫ਼ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਰਾਜ ਸਭਾ ਮੈਂਬਰ ਦੀ ਬੁਖਲਾਹਟ ਜ਼ਾਹਰ ਹੁੰਦੀ ਹੈ ਅਤੇ ਉਨ੍ਹਾਂ ਵੱਲੋਂ ਬੋਲਿਆ ਜਾਂਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਜਵਾ ਦੇ ਖੁਦ ਦੇ ਕਹਿਣ ਮੁਤਾਬਕ ਉਹ ਤਥਾਕਥਿਤ ਸਿਆਸੀ-ਪੁਲਿਸ-ਨਸ਼ੇ ਦਾ ਗਠਜੋੜ, ਨਾਜਾਇਜ਼ ਸ਼ਰਾਬ ਦਾ ਉਤਪਾਦਨ ਤੇ ਵੰਡ ਅਤੇ ਨਾਜਾਇਜ਼ ਮਾਈਨਿੰਗ ਜੋ ਕਿ ਪੰਜਾਬ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋ ਰਹੀ ਹੈ, ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ। ਪਰ ਜੇਕਰ ਸਰਕਾਰ ਨੇ ਬਾਜਵਾ ਖ਼ਿਲਾਫ਼ ਕੋਈ ਬਦਲਾ ਲਊ ਕਾਰਵਾਈ ਕਰਨੀ ਹੁੰਦੀ ਤਾਂ ਉਸ ਵੱਲੋਂ ਕੇਂਦਰ ਵੱਲੋਂ ਬਾਜਵਾ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦਾ ਇੰਤਜ਼ਾਰ ਨਾ ਕੀਤਾ ਜਾਂਦਾ। 
 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੀ ਅਸੀਂ ਤੁਹਾਡੇ ਵੱਲੋਂ ਹਮੇਸ਼ਾ ਸੂਬਾ ਸਰਕਾਰ ਦੀ ਆਲੋਚਨਾ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ?''। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦੀ ਸਰਕਾਰ ਉੱਤੇ ਬਦਲਾਖੋਰੀ ਦਾ ਇਲਜ਼ਾਮ ਨਹੀਂ ਲਾ ਸਕਦੀਆਂ। ਇਹ ਸਪਸ਼ੱਟ ਕਰਦੇ ਹੋਏ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਸੂਬੇ ਵੱਲੋਂ ਦਿੱਤੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਬਤੌਰ ਗ੍ਰਹਿ ਮੰਤਰੀ ਉਨ੍ਹਾਂ ਦਾ ਸੀ ਜੋ ਕਿ ਪੰਜਾਬ ਪੁਲਿਸ ਤੋਂ ਮਿਲੀ ਇੰਟੈਲੀਜੈਂਸ ਦੀ ਜਾਣਕਾਰੀ 'ਤੇ ਆਧਾਰਿਤ ਸੀ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਦੇ ਉੱਤੇ ਬਾਜਵਾ ਵੱਲੋਂ ਨਿੱਜੀ ਹਮਲਾ ਕਰਨਾ ਨਾ ਸਿਰਫ਼ ਗ਼ਲਤ ਹੈ ਸਗੋਂ ਕਾਂਗਰਸ ਪਾਰਟੀ, ਜਿਸ ਦੇ ਬਾਜਵਾ ਖੁਦ ਵੀ ਸੀਨੀਅਰ ਮੈਂਬਰ ਹਨ, ਦੀਆਂ ਰਵਾਇਤਾਂ ਦੇ ਬਿਲਕੁਲ ਖ਼ਿਲਾਫ਼ ਹੈ।
 
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਬਾਜਵਾ ਇਕੱਲੇ ਵਿਅਕਤੀ ਨਹੀਂ ਹਨ ਜਿਨ੍ਹਾਂ ਦੀ ਸੁਰੱਖਿਆ ਕੋਵਿਡ ਮਹਾਂਮਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਵਾਪਸ ਲਈ ਗਈ ਹੈ। ਇਸ ਪਿੱਛੇ ਕਾਰਨ ਇਹ ਸੀ ਕਿ ਕੋਵਿਡ ਦੀ ਸਥਿਤੀ ਨੂੰ ਵੇਖਦੇ ਹੋਏ ਅਤੇ ਸੂਬੇ ਦੇ ਹਿੱਤਾਂ ਦੇ ਮੱਦੇਨਜ਼ਰ 6500 ਪੁਲਿਸ ਮੁਲਾਜ਼ਮ ਪੂਰੇ ਸੂਬੇ ਵਿੱਚ ਸੁਰੱਖਿਆ ਡਿਊਟੀਆਂ ਤੋਂ ਵਾਪਸ ਲੈ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਬਾਜਵਾ ਦੀ ਗੱਲ ਹੈ ਤਾਂ ਉਪਰੋਕਤ ਵਿੱਚ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਦੀ ਗਿਣਤੀ ਸਿਰਫ਼ ਛੇ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦੂਜੀ ਗੱਲ ਬਾਜਵਾ ਦੀ ਸੂਬਾਈ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਰਾਜ ਸਭਾ ਮੈਂਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈਡ ਸੁਰੱਖਿਆ ਅਧੀਨ ਸੀ.ਆਈ.ਐਸ.ਐਫ. ਵੱਲੋਂ 25 ਸੁਰੱਖਿਆ ਕਰਮੀ (ਸਮੇਤ ਦੋ ਐਸਕਾਰਟ ਡਰਾਈਵਰ ਤੇ ਇਕ ਸਕਾਰਪੀਓ ਕਾਰ) ਦੇਣ ਤੋਂ ਬਾਅਦ ਹੀ ਲਿਆ ਗਿਆ। 
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੀਜੀ ਗੱਲ ਬਾਦਲਾਂ ਨੂੰ ਖਤਰੇ ਦੀ ਸੰਭਾਵਨਾ ਜਿਸ ਦੀ ਆੜ ਵਿੱਚ ਬਾਜਵਾ ਸੂਬਾ ਸਰਕਾਰ ਅਤੇ ਪੁਲਿਸ ਖਿਲਾਫ ਆਪਣੇ ਬੇਬੁਨਿਆਦ ਦੋਸ਼ਾਂ ਨੂੰ ਜਾਇਜ਼ ਠਹਿਰਾਉਣ ਲਈ ਲਗਾਤਾਰ ਬੋਲ ਰਿਹਾ ਹੈ, ਦੀ ਪਛਾਣ ਉਸੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸੀ ਜਿਸ 'ਤੇ ਸੰਸਦ ਮੈਂਬਰ ਪੱਖਪਾਤ ਦੇ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਯਕੀਨ ਕਰਨੀ ਗੈਰ ਤਰਕਸੰਗਤ ਹੈ ਕਿ ਪੁਲਿਸ ਫੋਰਸ ਜੋ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ, ਉਹ ਬਿਨਾਂ ਕਿਸੇ ਕਾਰਨ ਤੋਂ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਤੋਂ ਸੁਰੱਖਿਆ ਵਾਪਸ ਲੈ ਲਵੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਖੇਤੀ ਕਾਨੂੰਨਾਂ ਖ਼ਿਲਾਫ਼ ਹਰੇਕ ਮੁਹਾਜ਼ 'ਤੇ ਲੜਾਈ ਲੜਾਂਗੇ : ਕੈਪਟਨ

ਕਿਸਾਨ-ਮਜ਼ਦੂਰ ਨੂੰ ਕਮਜ਼ੋਰ ਕਰਨਾ ਸਰਕਾਰ ਦਾ ਟੀਚਾ : ਰਾਹੁਲ

ਪੀਐਮ ਮੋਦੀ ਦੇ ਬਿਆਨ 'ਤੇ ਸਿਬੱਲ ਦਾ ਤੰਜ, ਪੁੱਛਿਆ "ਕੀ ਅਕਾਲੀ ਦੱਲ ਵੀ ਕਿਸਾਨਾਂ ਖ਼ਿਲਾਫ਼?

ਖੇਤੀਬਾੜੀ ਬਿੱਲ : ਰਾਹੁਲ-ਪ੍ਰਿਯੰਕਾ ਦਾ ਮੋਦੀ ਸਰਕਾਰ 'ਤੇ ਹਮਲਾ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾ

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ 'ਤੇ ਅਫ਼ਸੋਸ : ਕੰਗ

ਕੈਪਟਨ ਦਾ ਅਕਾਲੀ ਦਲ 'ਤੇ ਆਪ ਨੂੰ ਸਪੱਸ਼ਟ ਜਵਾਬ, ਚੋਣ ਮੈਨੀਫੈਸਟੋ 'ਤੇ ਖੇਤੀ ਕਾਨੂੰਨਾਂ ਦਾ ਕੋਈ ਵਾਸਤਾ ਨਹੀਂ

ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਕਾਂਗਰਸ ਨੇ ਦੱਸਿਆ 'ਡਰਾਮਾ'

ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ : ਢੀਂਡਸਾ