BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਹਰਿਆਣਾ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

May 12, 2021 12:07 PM

- ਲਾਕਡਾਊਨ ਬਹਾਨੇ ਬੰਦ ਕਰ ਦਿੱਤੀ ਗਈ ਸੀ ਕਣਕ ਦੀ ਖਰੀਦ

ਪੱਤਰ ਪ੍ਰੇਰਕ
ਕਾਲਾਂਵਾਲੀ, 11 ਮਈ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਗੁਰਦਾਸ ਸਿੰਘ ਲੱਕੜਵਾਲੀ ਦੀ ਅਗਵਾਈ ਵਿੱਚ ਕਿਸਾਨਾਂ ਦਾ ਇਕ ਵਫਦ ਕਣਕ ਦੀ ਖਰੀਦ ਦੁਬਾਰਾ ਸੁਰੂ ਕਰਨ ਦੀ ਮੰਗ ਨੂੰ ਲੈ ਕੇ ਕਾਲਾਵਾਲੀ ਦੇ ਐਸਡੀਐਮ ਵਿਜੈ ਸਿੰਘ ਨੂੰ ਮਿਲਆਂ ਤੇ ਲਾਕਡਾਉਨ ਬਹਾਨੇ ਬੰਦ ਕੀਤੀ ਗਈ ਕਣਕ ਦੀ ਖਰੀਦ ਨੂੰ ਤੁਰੰਤ ਸੁਰੂ ਕੀਤਾ ਜਾਵੇ। ਕਿਸਾਨ ਆਗੂ ਗੁਰਦਾਸ ਸਿੰਘ, ਇਕਬਾਲ ਸਿੰਘ ਤਿਲੋਕੇਵਾਲਾ, ਕਾਕਾ ਸਿੰਘ ਨੰਬਰਦਾਰ ਅਤੇ ਬਲਜਿੰਦਰ ਸਿੰਘ ਜਲਾਲਆਣਾ ਨੇ ਦੱਸਿਆ ਕਿ ਖੇਤਰ ਦਾ ਕਿਸਾਨ ਆਰਥਕ ਤੋਰ ਤੇ ਐਨਾ ਸਮਰੱਥ ਨਹੀਂ ਕਿ ਉਸਨੂੰ ਫਸਲ ਵੇਚੇ ਬਿਨਾਂ ਦੂਜੀ ਫਸਲ ਦੀ ਬਿਜਾਈ ਲਈ ਖਾਦ ਬੀਜ, ਰੇਹ ਤੇਲ ਮਿਲ ਸਕਣ। ਕਿਸਾਨ ਨੇਤਾਵਾਂ ਨੇ ਦੱਸਿਆ ਕਿ ਸਰਕਾਰ ਨੇ ਲਾਕਡਾਊਨ ਦੇ ਚਲਦੇ ਕਣਕ ਦੀ ਖਰੀਦ ਬੰਦ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਵੇਚੇ ਨੂੰ 20 ਦਿਨ ਹੋ ਗਏ ਹਨ ਪਰ ਕਿਸਾਨਾਂ ਨੂੰ ਉਸਦੇ ਪੈਸੇ ਹਾਲੇ ਨਹੀਂ ਮਿਲੇ। ਕਿਸਾਨ ਨੇਤਾ ਨੇ ਕਿਹਾ ਕਿ ਸਰਕਾਰ ਨੇ ਕਣਕ ਦਾ ਲਦਾਨ 72 ਘੰਟੇ ਵਿੱਚ ਕਰਨ ਅਤੇ ਕਣਕ ਦਾ ਭੁਗਤਾਨ 48 ਘੰਟੇ ਵਿੱਚ ਕਰਨ ਦੇ ਦਾਅਵੇ ਕੀਤੇ ਸਨ ਪਰ ਸਰਕਾਰ ਦੇ ਇਹ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਕਿਸਾਨ ਨੇਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਕਿਸਾਨ ਯੂਨੀਅਨ ਨੂੰ 12 ਮਈ ਤੱਕ ਕਣਕ ਦੀ ਖਰੀਦ ਕਰਨ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਸਿਰਸਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਹਾ ਹੈ ਕਿ ਕੋਰੋਨਾ ਸੰਕਰਮਣ ਦੇ ਚਲਦੇ ਜਿਲ੍ਹੇ ਵਿੱਚ ਲਾਕਡਾਊਨ ਲਾਇਆ ਗਿਆ ਹੈ ਅਤੇ ਇਸ ਦੌਰਾਨ ਕੇਵਲ ਕਣਕ ਦਾ ਉਠਾਨ ਕੀਤਾ ਜਾ ਰਿਹਾ ਹੈ ਪਰ ਕਣਕ ਦੀ ਖ੍ਰੀਦ ਬੰਦ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਫਿਰ ਤੋ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਪਰ ਦੂਜੇ ਪਾਸੇ ਭਾਰਤੀ ਕਿਸਾਨ ਏਕਤਾ ਸਿਰਸਾ ਦੇ ਪ੍ਰਦੇਸ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਵਿੱਚ ਕਿਸਾਨ ਨੇਤਾਵਾਂ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਦਿਤੇ ਗਏ ਮੰਗ ਪੱਤਰ ਵਿਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਕਣਕ ਦੀ ਖਰੀਦ ਸ਼ੁਰੂ ਨਾਂ ਕੀਤੀ ਗਈ ਤਾਂ ਕਿਸਾਨ ਯੂਨੀਅਨਾਂ ਵੱਡੇ ਪੱਧਰ ਤੇ ਰੋਸ਼ ਮੁਜ਼ਾਹਰੇ ਕਰਨਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਿਰਜਲਾ ਅਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿੱਚ ਕੀਤਾ ਯੋਗਾ

ਸਿਰਸਾ ਦੇ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਦਾ ਆਪਸੀ ਮਾਮਲਾ ਸੁਲਝਿਆ

ਐਨਸੀਸੀ ਕੈਡਿਟਸ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀ ਤਿਆਰੀ

ਮੁੱਖ ਮੰਤਰੀ ਦਾ ਘਿਰਾਓ ਕਰਨ ਚੱਲੇ ਕਿਸਾਨਾਂ ’ਤੇ ਲਾਠੀਚਾਰਜ, ਕਈ ਕਿਸਾਨ ਜ਼ਖ਼ਮੀ

ਸਰਕਾਰੀ ਮਹਿਲਾ ਕਾਲਜ ਸਿਰਸਾ ਦੀ ਵਿਦਿਆਰਥਣ ਰਿਆ ਤੇ ਜੋਤੀ ਜੋਸ਼ੀ ਨੇ ਚਮਕਾਇਆ ਕਾਲਜ ਦਾ ਨਾਮ

ਮੁੱਖ ਮੰਤਰੀ ਖੱਟਰ ਨੇ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ

ਹਰਿਆਣਾ ਤੇ ਉਤਰਾਖੰਡ ’ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾਈ

ਸ਼ਾਹਾਬਾਦ ਦੇ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗੀਆਂ ਲਈ ਓਪੀਡੀ ਸ਼ੁਰੂ

ਦਿੱਲੀ ਵਿੱਚ ਆਸਟਰੇਲੀਆ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕਰੇ ਆਰਐਸਐਸ-ਬੀਜੇਪੀ : ਅਜਰਾਣਾ