BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਮਨੋਰੰਜਨ

ਆਪਣੀ ਮੌਤ ਦੀ ਅਫਵਾਹ 'ਤੇ ਮੁਕੇਸ਼ ਖੰਨਾ ਦਾ ਜਵਾਬ : 'ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਫੜ ਕੇ ਚਾੜੋ ਕੁਟਾਪਾ'

May 12, 2021 03:31 PM
ਏਜੰਸੀ : ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸੋਸ਼ਲ ਮੀਡੀਆ 'ਤੇ ਕੁਝ ਦਿਨਾਂ ਤੋਂ ਕਿਸੇ ਨਾ ਕਿਸੇ ਸੈਲੀਬ੍ਰਿਟੀ ਦੇ ਦੇਹਾਂਤ ਦੀਆਂ ਅਫਵਾਹਾਂ  ਤੇਜ਼ੀ ਨਾਲ ਉੱਡ ਰਹੀਆਂ ਹਨ। ਹਾਲ ਹੀ ਵਿੱਚ, ਮਸ਼ਹੂਰ ਅਦਾਕਾਰਾ ਕਿਰਨ ਖੇਰ ਅਤੇ ਮੀਨਾਕਸ਼ੀ ਸ਼ੇਸ਼ਾਦਰੀ, ਗਾਇਕ ਲੱਕੀ ਅਲੀ ਤੋਂ ਬਾਅਦ ਹੁਣ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਹੈ। ਮੰਗਲਵਾਰ ਸ਼ਾਮ ਨੂੰ ਸੋਸ਼ਲ ਮੀਡੀਆ 'ਤੇ ਅਚਾਨਕ ਅਫਵਾਹ ਫੈਲ ਗਈ ਕਿ ਮੁਕੇਸ਼ ਖੰਨਾ ਦਾ ਦੇਹਾਂਤ ਹੋ ਗਿਆ ਹੈ। ਇਸ ਖ਼ਬਰ ਤੋਂ ਬਾਅਦ, ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਬਾਰੇ ਸਵਾਲ ਕਰਨ ਲੱਗੇ ਤਾਂ ਉਸੇ ਸਮੇਂ ਕੁਝ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲੱਗੇ। ਜਿਸ ਤੋਂ ਬਾਅਦ ਹੁਣ ਅਦਾਕਾਰ ਖੁਦ ਅੱਗੇ ਆਏ ਹਨ ਅਤੇ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜ ਕੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਮੁਕੇਸ਼ ਖੰਨਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਲਿਖਿਆ- ‘ਮੈਂ ਬਿਲਕੁਲ ਠੀਕ ਹਾਂ। ਅਫਵਾਹ ਫੈਲਾਉਂਣ ਵਾਲੇ ਕਿਲੇਸ਼ ਦੇ ਬਾਸ਼ਿੰਦੇ ਹੁੰਦੇ ਹਨ। ਇਨ੍ਹਾਂ ਨੂੰ ਫੜ ਕੇ ਕੁਟਾਪਾ ਚਾੜਣਾ ਚਾਹੀਦਾ ਹੈ। ਮੈਂ ਤੁਹਾਡੀਆਂ ਸਾਰੀਆਂ ਅਸੀਸਾਂ ਅਤੇ ਪ੍ਰਮਾਤਮਾ ਦੀ ਦਇਆ ਨਾਲ ਠੀਕ ਹਾਂ। ਆਪਣਾ ਖਿਆਲ ਰੱਖਣਾ। '



ਇਸ ਦੇ ਨਾਲ ਹੀ, ਇਸ ਵੀਡੀਓ ਵਿੱਚ, ਮੁਕੇਸ਼ ਖੰਨਾ ਕਹਿੰਦੇ ਹਨ- 'ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ, ਮੈਨੂੰ ਨਹੀਂ ਪਤਾ ਕਿ ਕਿਹੜੇ ਲੋਕਾਂ ਨੇ ਅਜਿਹੀਆਂ ਅਫਵਾਹਾਂ ਫੈਲਾਈਆਂ ਹਨ। ਮੈਂ ਬਿਲਕੁਲ ਠੀਕ ਹਾਂ ਅਤੇ ਜਦੋਂ ਤੱਕ ਤੁਹਾਡੀਆਂ ਪ੍ਰਾਰਥਨਾਵਾਂ ਮੇਰੇ ਨਾਲ ਹਨ, ਮੈਨੂੰ ਕੀ ਹੋ ਸਕਦਾ ਹੈ। ਤੁਹਾਡਾ ਬਹੁਤ ਬਹੁਤ ਧੰਨਵਾਦ ਮੇਰੀ ਬਹੁਤ ਜ਼ਿਆਦਾ ਚਿੰਤਾ ਕਰਨ ਲਈ। ਮੈਨੂੰ ਬਹੁਤ ਸਾਰੇ ਲੋਕਾਂ ਦੀਆਂ ਕਾਲਾਂ ਆ ਰਹੀਆਂ ਹਨ। ਤੁਹਾਡੇ ਸਾਰਿਆਂ ਦਾ ਧੰਨਵਾਦ। '

ਅਦਾਕਾਰ ਦੇ ਬਹੁਤ ਸਾਰੇ ਪ੍ਰਸ਼ੰਸਕ ਉਨ੍ਹਾਂ ਦੀ ਵੀਡੀਓ 'ਤੇ ਪ੍ਰਤੀਕ੍ਰਿਆ ਦੇ ਰਹੇ ਹਨ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂ

ਅਦਾਕਾਰਾ ਸਵਰਾ ਭਾਸਕਰ ਅਤੇ ਟਵਿੱਟਰ ਦੇ ਐਮਡੀ ਖ਼ਿਲਾਫ਼ ਸ਼ਿਕਾਇਤ ਦਰਜ

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸਿਹਤ ਵਿਗੜੀ

ਅਕਸ਼ੈ ਅਤੇ ਵਾਣੀ ਦੀ 'ਬੇਲ ਬੌਟਮ' ਦੀ ਰਿਲੀਜ਼ ਡੇਟ ਤੈਅ

ਕੰਗਨਾ ਦੇ ਪਾਸਪੋਰਟ ਰਿਨਿਊਅਲ ਮਾਮਲੇ ਦੀ ਸੁਣਵਾਈ 25 ਜੂਨ ਤੱਕ ਮੁਲਤਵੀ

ਸੁਸ਼ਾਂਤ ਸਿੰਘ ਰਾਜਪੂਤ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੋਏ ਫੈਂਸ, ਸੋਸ਼ਲ ਮੀਡੀਆ 'ਤੇ ਦੇ ਰਹੇ ਸ਼ਰਧਾਂਜਲੀ

ਕੰਮ 'ਤੇ ਪਰਤਣ ਦੀ ਤਿਆਰੀ 'ਚ ਸ਼ਾਹਰੁਖ ਖਾਨ, ਸ਼ੇਅਰ ਕੀਤੀ ਬਲੈਕ ਐਂਡ ਵਾਈਟ ਤਸਵੀਰ

ਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾ

ਅਨੁਪਮ ਖੇਰ ਦੇ 36 ਘੰਟਿਆਂ 'ਚ ਘੱਟ ਹੋਏ 80,000 ਫਾਲੋਅਰਜ਼, ਟਵਿੱਟਰ ਕੋਲੋਂ ਪੁੱਛੀ ਵਜ੍ਹਾ

ਏਕ ਥਾ ਰਾਜਾ ਏਕ ਥੀ ਰਾਣੀ... 'ਹਸੀਨ ਦਿਲਰੂਬਾ' ਦਾ ਜ਼ਬਰਦਸਤ ਟ੍ਰੇਲਰ ਆਉਟ