BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂ

May 15, 2021 02:26 PM

ਵਾਸ਼ਿੰਗਟਨ, 15 ਮਈ (ਏਜੰਸੀ) : ਭਾਰਤ 'ਚ ਕੋਰੋਨਾ ਕਾਰਨ ਲਗਾਤਾਰ ਭਿਆਨਕ ਹੋ ਰਹੇ ਹਾਲਾਤਾਂ ਦੌਰਾਨ ਅਮਰੀਕਾ ਅਤੇ ਉੱਥੇ ਰਹਿ ਰਹੇ ਪ੍ਰਵਾਸੀ ਭਾਰਤੀਆਂ ਵੱਲੋਂ ਕੀਤੀ ਜਾ ਰਹੀ ਮਦਦ ਦਾ ਹਾਲਾਤ ਸੁਧਾਰਣ ਚ ਅਹਿਮ ਯੋਗਦਾਨ ਸਾਹਮਣੇ ਆ ਰਿਹਾ ਹੈ। ਇਸੇ ਨੂੰ ਲੈ ਕੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਅਤੇ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਕੋਰੋਨਾ ਖ਼ਿਲਾਫ਼ ਲਡ਼ਾਈ ’ਚ ਭਾਰਤੀ-ਅਮਰੀਕੀ ਭਾਰਤ ਲਈ ਇੱਕ ਮਜਬੂਤ ਥੰਮ ਦੀ ਤਰ੍ਹਾਂ ਸਾਹਮਣੇ ਆਏ ਹਨ। ਸੰਧੂ ਨੇ ਅਮਰੀਕਾ ਦੇ ਭਾਰਤੀ ਫਿਰਕੇ ਦੇ ਮੁੱਖ ਆਗੂਆਂ ਨਾਲ ਆਨਲਾਈਨ ਗੱਲਬਾਤ ਦੌਰਾਨ ਇਹ ਗੱਲ ਕਹੀ।

ਸੰਧੂ ਨੇ ਟਵੀਟ ਕੀਤਾ, ਅਮਰੀਕਾ ’ਚ ਰਹਿੰਦ ਭਾਰਤੀ-ਅਮਰੀਕੀ ਫਿਰਕੇ ਦੇ ਆਗੂਆਂ ਨਾਲ ਗੱਲਬਾਤ ਕੀਤੀ। ਮਹਾਮਾਰੀ ਖ਼ਿਲਾਫ਼ ਸਾਡੀ ਲੜਾਈ ’ਚ ਪ੍ਰਵਾਸੀ ਭਾਰਤੀ ਭਾਈਚਾਰਾ ਮਜ਼ਬੂਤ ਪਿੱਲਰ ਦੀ ਤਰ੍ਹਾਂ ਹੈ। ਮੈਂ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸੰਧੂ ਨੇ ਕਿਹਾ, ਜਿਸ ਤਰ੍ਹਾਂ ਨਾਲ ਸਾਨੂੰ ਮਦਦ ਮਿਲ ਰਹੀ ਹੈ, ਉਸ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੇਸ਼ਾਂ ਦੇ ਸਬੰਧ ਕਿੰਨੇ ਮਜ਼ਬੂਤ ਹਨ।

ਇਸ ਵਿਚਾਲੇ, ਅਮਰੀਕੀ ਰੱਖਿਆ ਮੰਤਰਾਲੇ ਪੈਂਟਾਗਨ ਨੇ ਕਿਹਾ ਕਿ ਅਮਰੀਕਾ ਦਾ ਫ਼ੌਜੀ ਬਲ ਅਗਲੇ ਹਫ਼ਤੇ 159 ਆਕਸੀਜਨ ਕੰਸੈਂਟ੍ਰੇਟਰ ਭਾਰਤ ਭੇਜਣ ਦੀ ਤਿਆਰੀ ਕਰ ਰਿਹਾ ਹੈ। ਇਹ ਕੰਸੈਂਟ੍ਰੇਟਰ ਕਾਰੋਬਾਰੀ ਉਡਾਣ ਰਾਹੀਂ ਭਾਰਤ ਭੇਜੇ ਜਾਣਗੇ। ਪੈਂਟਾਗਨ ਦੇ ਪ੍ਰੈੱਸ ਸਕੱਤਰ ਜਾਨ ਕਿਰਬੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ 17 ਮਈ ਨੂੰ ਕੰਸੈਂਟ੍ਰੇਟਰ ਭਾਰਤ ਭੇਜ ਦਿੱਤੇ ਜਾਣਗੇ। ਅਸੀਂ ਭਾਰਤ ਸਰਕਾਰ ’ਚ ਆਪਣੇ ਸਹਿਯੋਗੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ