BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

May 15, 2021 03:04 PM

ਨਵੀਂ ਦਿੱਲੀ, 15 ਮਈ (ਏਜੰਸੀ) : ਅੱਤਵਾਦੀ ਸਮੂਹ ਹਮਾਸ ਦੇ ਮਿਜ਼ਾਈਲ ਹਮਲੇ ਵਿੱਚ ਇਜ਼ਰਾਈਲ ਵਿੱਚ ਮਾਰੀ ਗਈ ਭਾਰਤੀ ਨਰਸ ਸੌਮਿਆ ਸੰਤੋਸ਼ ਦੀ ਲਾਸ਼ ਅੱਜ ਸਵੇਰੇ ਭਾਰਤ ਲਿਆਂਦੀ ਗਈ ਅਤੇ ਇਥੋਂ ਇਥੋਂ ਉਨ੍ਹਾਂ ਦੀ ਰਿਹਾਇਸ਼ ਲੈ ਜਾਇਆ ਜਾਵੇਗਾ।

ਕੇਰਲ ਦੇ ਇਡੂਕੀ ਜ਼ਿਲ੍ਹੇ ਦੀ ਰਹਿਣ ਵਾਲੀ ਸੌਮਿਆ ਦੀ ਲਾਸ਼ ਸਵੇਰੇ ਦਿੱਲੀ ਏਅਰਪੋਰਟ ਪਹੁੰਚੀ। ਕੇਂਦਰੀ ਮੰਤਰੀ ਵੀ ਮੁਰਲੀਧਰਨ ਅਤੇ ਇਜ਼ਰਾਈਲ ਦੀ ਡਿਪਟੀ ਰਾਜਦੂਤ ਰੌਨੀ ਯੇਦਦੀਆ ਕਲੇਨ ਨੇ ਉਥੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਲਈ ਰਵਾਨਾ ਕਰ ਦਿੱਤਾ ਗਿਆ।

ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਭਾਰੀ ਦਿਲ ਨਾਲ ਉਨ੍ਹਾਂ ਨੇ ਦਿੱਲੀ ਵਿੱਚ ਸੌਮਿਆ ਸੰਤੋਸ਼ ਦੀ ਦੇਹ ਨੂੰ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਇਜ਼ਰਾਈਲੀ ਦੂਤਾਵਾਸ ਵਿੱਚ ਡਿਪਟੀ ਰਾਜਦੂਤ ਰੌਨੀ ਯੇਦਦੀਆ ਕਲੇਨ ਵੀ ਮੌਜੂਦ ਸਨ। ਉਨ੍ਹਾਂ ਨੇ ਸੌਮਿਆ ਦੇ ਪਰਿਵਾਰ ਦੇ ਦੁੱਖ ਅਤੇ ਦਰਦ ਪ੍ਰਤੀ ਹਮਦਰਦੀ ਜਤਾਈ।

ਧਿਆਨ ਯੋਗ ਹੈ ਕਿ ਫਿਲਸਤੀਨ ਸੰਗਠਨਾਂ ਅਤੇ ਇਜ਼ਰਾਈਲੀ ਸੁਰੱਖਿਆ ਬਲਾਂ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਹਿੰਸਕ ਟਕਰਾਅ ਚੱਲ ਰਿਹਾ ਹੈ। ਅੱਤਵਾਦੀ ਸੰਗਠਨ ਹਮਾਸ ਨੇ ਇਜ਼ਰਾਈਲ ਦੇ ਦੱਖਣੀ ਸ਼ਹਿਰਾਂ ਦੇ ਨਾਲ-ਨਾਲ ਤੇਲਅਬੀਬ ਨੂੰ ਵੀ ਨਿਸ਼ਾਨਾ ਬਣਾਇਆ ਹੈ।

ਸੌਮਿਆ ਸੰਤੋਸ਼ (31) ਕਈ ਸਾਲਾਂ ਤੋਂ ਦੱਖਣੀ ਇਜ਼ਰਾਈਲ ਦੇ ਅਸ਼ਕਲੋਨ ਸ਼ਹਿਰ ਵਿੱਚ ਇੱਕ ਬਜ਼ੁਰਗ ਇਜ਼ਰਾਈਲੀ ਔਰਤ ਦੀ ਦੇਖਭਾਲ ਕਰ ਰਹੀ ਸੀ। ਹਮਾਸ ਦੇ ਮਿਸਾਈਲ ਹਮਲੇ ਦਾ ਸਾਇਰਨ ਵੱਜਣ ਤੋਂ ਬਾਅਦ ਉਹ ਕਿਸੇ ਸੁਰੱਖਿਅਤ ਠਿਕਾਣੇ ਜਾਣ ਦੀ ਤਿਆਰੀ ਕਰ ਰਹੀ ਸੀ। ਉਸੇ ਸਮੇਂ, ਗਾਜ਼ਾ ਪੱਟੀ ਤੋਂ ਸੁੱਟੀ ਮਿਸਾਈਲ ਉਨ੍ਹਾਂ ਦੇ ਫਲੈਟ 'ਤੇ ਡਿੱਗੀ। ਇਸ ਵਿਚ ਸੌਮਿਆ ਦੀ ਮੌਤ ਹੋ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ