BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ

ਚੰਡੀਗੜ੍ਹ ਚੋਏ ਵਿੱਚ ਵਹਿੰਦੇ ਗੰਦੇ ਪਾਣੀ ਦਾ ਮਾਮਲਾ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਪਹੁੰਚਿਆ

June 09, 2021 12:07 PM

- ਕੇਂਦਰੀ, ਯੂਟੀ ਤੇ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੀ ਸਾਂਝੀ ਕਮੇਟੀ ਬਣਾਕੇ ਮੁਆਇਨਾ ਕਰਨ ਦੇ ਨਿਰਦੇਸ਼

ਬਨੂੜ, 8 ਜੂਨ (ਅਵਤਾਰ ਸਿੰਘ) : ਚੰਡੀਗੜ੍ਹ ਅਤੇ ਮੁਹਾਲੀ ਤੋਂ ਬਨੂੜ ਖੇਤਰ ਨੂੰ ਹੋ ਕੇ ਘੱਗਰ ਦਰਿਆ ਵਿੱਚ ਮਿਲਦੇ ਚੰਡੀਗੜ੍ਹ ਚੋਏ ਵਿੱਚ ਬਿਨ੍ਹਾਂ ਟਰੀਟਮੈਂਟ ਕੀਤਾ ਗੰਦਾ ਅਤੇ ਸੀਵਰੇਜ ਦਾ ਪਾਣੀ ਸੁੱਟੇ ਜਾਣ ਦਾ ਮਾਮਲਾ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਪਹੁੰਚ ਗਿਆ।
ਬਨੂੜ ਦੀ ਸਮਾਜਿਕ ਕਾਰਕੁਨ ਅਤੇ ਵਕੀਲ ਸੁਨੈਣਾ ਥੱਮਣ ਵੱਲੋਂ ਇਸ ਸਬੰਧੀ ਅਖ਼ਬਾਰੀ ਰਿਪੋਰਟਾਂ ਨੂੰ ਆਧਾਰ ਬਣਾਕੇ ਐੱਨਜੀਟੀ ਕੋਲ ਪਟੀਸ਼ਨ ਦਾਇਰ ਕੀਤੀ ਗਈ ਹੈ। ਐੱਨਜੀਟੀ ਦੇ ਜਸਟਿਸ ਆਦਰਸ਼ ਕੁਮਾਰ ਨੇ ਵੀਡੀਓ ਕਾਨਫਰਿੰਸਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੋਏ ਵਿੱਚ ਗੰਦੇ ਪਾਣੀ ਦੇ ਵਹਾਅ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਨੋਟਿਸ ਜਾਰੀ ਕਰਦਿਆਂ ਅਗਲੇ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦਾਖਿਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਸਟਿਸ ਕੁਮਾਰ ਨੇ ਕੇਂਦਰੀ, ਚੰਡੀਗੜ੍ਹ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਬਣਾਕੇ ਇਸ ਡਰੇਨ ਦਾ ਮੁਆਇਨਾ ਕਰਨ ਲਈ ਵੀ ਕਿਹਾ ਗਿਆ ਹੈ। ਐਨਜੀਟੀ ਨੇ ਮਾਮਲੇ ਦੀ ਅਗਲੀ ਸੁਣਵਾਈ 22-9-2021 ਨੂੰ ਤੈਅ ਕੀਤੀ ਹੈ। ਐਡਵੋਕੇਟ ਸੁਨੈਣਾ ਥੱਮਣ ਨੇ ਅੱਜ ਬਨੂੜ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਐੱਨਜੀਟੀ ਦੇ ਉਕਤ ਫੈਸਲੇ ਤੋਂ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਤੋਂ ਮੁਹਾਲੀ ਤਹਿਸੀਲ ਦੇ ਪਿੰਡਾਂ ਨੂੰ ਹੋਕੇ ਬਨੂੜ ਖੇਤਰ ਵਿੱਚ ਨੂੰ ਲੰਘਦੀ ਇਹ ਚੋਈ ਘੱਗਰ ਦਰਿਆ ਵਿੱਚ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰੀ ਰਿਪੋਰਟਾਂ ਅਨੁਸਾਰ ਇਸ ਚੋਏ ਵਿੱਚ ਵੱਖ-ਵੱਖ ਥਾਵਾਂ ਉੱਤੇ ਸੀਵਰੇਜ, ਫ਼ੈਕਟਰੀਆਂ, ਦੁਕਾਨਾਂ ਦਾ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ, ਜਿਸ ਕਰਕੇ ਇਸ ਪਾਣੀ ਵਿੱਚੋਂ ਬਦਬੂ ਆਉਂਦੀ ਹੈ ਤੇ ਇਸਦੀ ਖੇਤੀ ਲਈ ਹੁੰਦੀ ਵਰਤੋਂ ਹਾਨੀਕਾਰਕ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ