BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਵਲੋਂ ਜ਼ਿਲ੍ਹੇ ਦੇ ਪਿੰਡ ਲਾਲਪੁਰਾ ਦਾ ਦੌਰਾ

June 10, 2021 11:25 AM

ਤਰਨਤਾਰਨ/9 ਜੂਨ/ਜਸਮੇਲ ਸਿੰਘ ਚੀਦਾ : ਸ੍ਰੀ ਰਾਜ ਕੁਮਾਰ ਹੰਸ ਮੈਂਬਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਲਾਲਪੁਰਾ ਤਹਿਸੀਲ ਖਡੂਰ ਸਾਹਿਬ ਵਿਖੇ ਹੋਈ ਸ਼ਿਕਾਇਤ ਦੇ ਸਬੰਧ ਵਿੱਚ ਦੌਰਾ ਕੀਤਾ ਗਿਆ। ਪਿੰਡ ਲਾਲਪੁਰਾ ਵਿਖੇ ਹੈੱਲਥ ਕਲੱਬ ਵਿਖੇ ਜਗਦੀਪ ਸਿੰਘ ਦੇ ਹੋਏ ਕਤਲ ਦੇ ਸਬੰਧ ਵਿਚ ਸ਼ਿਕਾਇਤ ਕਰਤਾ ਲੜਕੇ ਦੇ ਪਿਤਾ ਵੱਲੋਂ ਦੱਸਿਆ ਗਿਆ ਕਿ ਉਸਦੇ ਲੜਕੇ ਜਗਦੀਪ ਸਿੰਘ ਨੂੰ ਬਿਜਲੀ ਦੇ ਪੋਲ ਵਿਚ ਟਰੈਕਟਰ ਵੱਜਣ ਕਾਰਨ ਹੋਈ ਤਕਰਾਰ ਦੌਰਾਨ ਝਗੜਾ ਹੋ ਗਿਆ ਸੀ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵੱਲੋਂ ਫੈਸਲਾ ਕਰਵਾ ਦਿੱਤਾ ਗਿਆ ਸੀ, ਪਰ ਦੋਸ਼ੀਆਂ ਨੂੰ ਇਹ ਫੈਸਲਾ ਮਨਜੂਰ ਨਹੀਂ ਸੀ। ਦੋਸ਼ੀਆਂ ਵੱਲੋ ਜਗਦੀਪ ਸਿੰਘ ਦੇ ਖਿਲਾਫ ਰੰਜਿਸ਼ਬਾਜੀ ਰੱਖਦੇ ਸੀ। ਜਿਸ ਕਰਕੇ ਦੋਸੀਆਂ ਨੇ ਮੇਰੇ ਲੜਕੇ ਜਗਦੀਪ ਸਿੰਘ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਅਤੇ ਪੇਟ ਵਿਚ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਈ ਹੈ। ਇਸ ’ਤੇ ਮਾਨਯੋਗ ਮੈਂਬਰ ਸਹਿਬਾਨ ਵੱਲੋਂ ਪੁਲਿਸ ਨੂੰ ਸਬੰਧਤ ਵਿਅਕਤੀਆਂ ਖਿਲਾਫ ਐੱਫ.ਆਈ.ਆਰ ਅਤੇ ਐੱਸ.ਸੀ.ਐੱਸ.ਟੀ. ਐਕਟ 1989 ਤਹਿਤ ਕੇਸ ਦਰਜ ਕਰਨ ਅਤੇ ਹੋਈ ਕਾਰਵਾਈ ਦੀ ਰਿਪੋਰਟ ਮਿਤੀ 11 ਜੂਨ 2021 ਨੂੰ ਕਮਿਸ਼ਨ ਨੂੰ ਭੇਜਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਐੱਸ.ਐੱਚ.ਓ. ਖਡੂਰ ਸਾਹਿਬ ਜਸਵੰਤ ਸਿੰਘ, ਤਹਿਸੀਲਦਾਰ ਖਡੂਰ ਸਾਹਿਬ ਹਰਵਿੰਦਰ ਸਿੰਘ ਗਿੱਲ, ਏ.ਐੱਸ.ਆਈ. ਖਡੂਰ ਸਾਹਿਬ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਖਡੂਰ ਸਾਹਿਬ ਮਨਜੀਤ ਸਿੰਘ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ