BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਆਪਣੀ ਸਿਆਸੀ ਜ਼ਮੀਨ ਖਿਸਕਦੀ ਵੇਖ ਸ਼ਰਮਾ ਘਬਰਾਇਆ : ਦੀਪਇੰਦਰ ਢਿੱਲੋਂ

June 10, 2021 11:44 AM

ਡੇਰਾਬੱਸੀ, 9 ਜੂਨ (ਰਾਜੀਵ ਗਾਂਧੀ, ਗੁਰਜੀਤ ਸਿੰਘ ਈਸਾਪੁਰ) : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖ ਕੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਪੁੱਠੀਆਂ ਸਿੱਧੀਆਂ ਗੱਲਾਂ ਕਰ ਰਿਹਾ ਹੈ, ਉਸ ਨੂੰ ਆਪਣੀ ਸਿਆਸੀ ਜ਼ਮੀਨ ਖ਼ਿਸਕਦੀ ਨਜ਼ਰ ਆ ਰਹੀ ਹੈ। ਵਿਕਾਸ ਦੇ ਮੁੱਦੇ ਤੇ ਬਹਿਸ ਕਰਨ ਦੀ ਬਜਾਏ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਕਾਂਗਰਸ ਪਾਰਟੀ ਇੰਚਾਰਜ ਦੀਪਇੰਦਰ ਢਿੱਲੋਂ ਨੇ ਬੁੱਧਵਾਰ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਹ ਇੱਥੇ ਅਕਾਲੀ ਵਿਧਾਇਕ ਐਨ ਕੇ ਸ਼ਰਮਾ ਵੱਲੋਂ ਮੰਗਲਵਾਰ ਨੂੰ ਕੀਤੀ ਪ੍ਰੈਸ ਕਾਨਫ਼ਰੰਸ ਦਾ ਜਵਾਬ ਦੇਣ ਲਈ ਆਏ ਸਨ। ਉਨਾਂ ਦੇ ਨਾਲ ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਹਿੰਦੂ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਹੋਏ।
ਐਨ ਕੇ ਸ਼ਰਮਾ ਵੱਲੋਂ ਢਿੱਲੋਂ ਤੇ ਡੇਰਾਬੱਸੀ ਬੱਸ ਸਟੈਂਡ ਤੇ ਬਣ ਰਹੀ ਰਾਮ ਤਲਾਈ ਵਿੱਚ ਪੁਰਾਣੀਆਂ ਇੱਟਾਂ ਵਰਤਣ ਅਤੇ ਪੈਸਿਆ ਵਿੱਚ ਹੇਰਾਫੇਰੀ ਦਾ ਦੋਸ਼ ਲਾਇਆ ਸੀ। ਜਿਸ ਦਾ ਜਵਾਬ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਰਾਮ ਤਲਾੲਂੀ ਦੀਆਂ ਪੌੜੀਆਂ ਅਤੇ ਪਿੱਲਰ ਆਰਸੀਸੀ ਬਣਾਏ ਜਾ ਰਹੇ ਹਨ। ਸਿਰਫ਼ ਸ਼ਟਰਿੰਗ ਦੀ ਸਪੋਟਾਂ ਲਈ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿਹੜੀਆਂ ਬਾਅਦ ਵਿੱਚ ਉਤਾਰ ਦੇਣੀਆਂ ਹਨ, ਉਹ ਵੀ ਪੁਰਾਣੀਆਂ ਨਹੀਂ।
ਇਸ ਤੋਂ ਪਹਿਲਾਂ ਢਿੱਲੋਂ ਨੇ ਮੰਗਲਵਾਰ ਨੂੰ ਸੰਪੂਰਨ ਬ੍ਰਾਹਮਣ ਸਭਾ ਵੱਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਹੜੀ ਉਨਾਂ ਦੀ ਜੁੱਤੇ ਪਾ ਕੇ ਮੰਦਰ ਦਾ ਨੀਂਹ ਪੱਥਰ ਰੱਖਣ ਦੀ ਫੋਟੋ ਵਾਇਰਲ ਹੋ ਰਹੀ ਹੈ। ਉਸ ਵਿੱਚ ਉਨਾਂ ਦੀ ਕਿਸੇ ਦੀ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਈ ਇੱਛਾ ਨਹੀਂ ਸੀ। ਜਮੀਨ ਗਿੱਲੀ ਹੋਣ ਕਾਰਨ ਉਨਾਂ ਨੇ ਜੁੱਤੇ ਪਾਏ ਹੋਏ ਸਨ। ਜਦੋਂ ਕਿ ਪੂਜਾ ਉਸ ਤੋਂ ਪਹਿਲਾਂ ਹੋ ਚੁੱਕੀ ਸੀ। ਢਿੱਲੋਂ ਨੇ ਕਿਹਾ ਫਿਰ ਵੀ ਜੇਕਰ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਨਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਉਹ ਅੱਗੇ ਤੋਂ ਅਜਿਹੀਆਂ ਗੱਲਾਂ ਦਾ ਧਿਆਨ ਰੱਖਣਗੇ।
ਇਸ ਮੌਕੇ ਬ੍ਰਾਹਮਣ ਸਭਾ ਦੇ (359) ਪ੍ਰਧਾਨ ਆਰ.ਡੀ. ਸ਼ਾਸਤਰੀ, ਸਨਾਤਮ ਧਰਮ ਸਭਾ ਦੇ ਪ੍ਰਧਾਨ ਸੁਭਾਸ ਗੁਪਤਾ, ਰਾਮਲੀਲਾ ਕਮੇਟੀ ਦੇ ਵੱਲੋਂ ਫੂਲ ਚੰਦ ਸੈਣੀ, ਰਾਮ ਤਲਾਈ ਕਮੇਟੀ ਦੇ ਵਾਇਸ ਪ੍ਰਧਾਨ ਸੁਸ਼ੀਲ ਵਿਆਸ, ਨਰਿੰਦਰ ਮੋਹਨ ਸ਼ਰਮਾ, ਭੁਪਿੰਦਰ ਸ਼ਰਮਾ, ਪਵਨ ਅਨੁਜ, ਹਰਬੰਸ ਲਾਲ ਆਦਿ ਨੇ ਐਨਕੇ ਸ਼ਰਮਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੀਪਇੰਦਰ ਢਿੱਲੋਂ ਨੇ ਮੰਦਰ ਦਾ ਨੀਂਹ ਪੱਥਰ ਰੱਖਣ ਵੇਲੇ ਕੋਈ ਗਲਤੀ ਨਹੀਂ ਕੀਤੀ ਅਤੇ ਰਾਮ ਤਲਾਈ ਦੇ ਨਿਰਮਾਣ ਕਾਰਜਾਂ ਵਿੱਚ ਵੀ ਕੋਈ ਕੁਤਾਹੀ ਨਹੀਂ ਵਰਤੀ ਜਾ ਰਹੀ। ਰਾਮ ਤਲਾਈ ਦੇ ਨਿਰਮਾਣ ਕਾਰਜਾਂ ਲਈ ਬਣਾਈ ਕਮੇਟੀ ਸਮੇਂ ਸਮੇਂ ਤੇ ਨਿਰੀਖਣ ਕਰ ਰਹੀ ਹੈ। ਸ਼ਰਮਾ ਆਪਣੀ ਸਿਆਸੀ ਰੋਟੀਆਂ ਸੇਕਣ ਖਾਤਰ ਧਾਰਮਿਕ ਭਾਵਨਾਵਾਂ ਨੂੰ।ੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਸ਼ਹਿਰ ਵਾਸੀ ਉਨਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ, ਸੁਖਦੇਵ ਮਿੱਤਲ, ਮਾਸਟਰ ਮੇਹਰ ਚੰਦ, ਰਾਮਦੇਵ ਸਰਮਾ ਤੋਂ ਇਲਾਵਾ ਵੱਖ ਵੱਖ ਹਿੰਦੂ ਸੰਸਥਾਵਾਂ ਦੇ ਮੈਂਬਰ ਅਤੇ ਕੌਸਲਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ