BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਅਕਾਲੀ ਆਗੂਆਂ ’ਤੇ ਪਰਚੇ ਦਰਜ ਕਰਨਾ ਕਾਂਗਰਸ ਦੀ ਬੁਖਲਾਹਟ : ਭਲਵਾਨ ਜਾਡਲਾ

June 10, 2021 12:16 PM

ਸੜੋਆ ਮਜਾਰੀ, 9ਜੂਨ (ਹਰਮੇਲ ਸਹੂੰਗੜਾ) : ਪਿੰਡ ਕਿਸ਼ਨਪੁਰਾ ਵਿਖ਼ੇ ਬੂਥ ਕਮੇਟੀ ਦਾ ਗਠਨ ਕੀਤਾ ਗਿਆ! ਸ਼੍ਰੋਮਣੀ ਅਕਾਲੀ ਦਲ ਬਾਦਲ ਬੀ ਸੀ ਵਿੰਗ ਦੋਆਬਾ ਜੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵੱਲੋ ਪਿੰਡ ਕਿਸ਼ਨਪੁਰਾ ਵਿਖ਼ੇ ਸਾਬਕਾ ਸਰਪੰਚ ਪਰਮਜੀਤ ਸਿੰਘ ਅਤੇ ਕਰਨੈਲ ਸਿੰਘ ਡਾਇਰੈਕਟਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਜਾਡਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੀ ਸਮੂਹ ਜਥੇਬੰਦੀ ਸੂਬੇ ਦੀ ਜਨਤਾ ਦੇ ਹਿੱਤਾ ਦੀ ਰਾਖੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪਿੱਛਲੇ ਦਿਨੀ ਮੋਹਾਲੀ ਧਰਨੇ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਕੀ ਆਗੂਆਂ ਤੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪਰਚੇ ਦਰਜ ਕਰਨਾ ਬੁਖਲਾਹਟ ਦੀ ਨਿਸ਼ਾਨੀ ਹੈ । ਉਹਨਾਂ ਕਿਹਾ ਕਿ ਵੈਕਸੀਨ ਘੁਟਾਲੇ ਤੋਂ ਬਾਅਦ ਹੁਣ ਸੂਬਾ ਸਰਕਾਰ ਦਾ ਫਤਿਹ ਕਿੱਟਾ ਦਾ ਘਪਲਾ ਜੱਗ ਜ਼ਾਹਰ ਹੋ ਰਿਹਾਂ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਇਸ ਮੌਕੇ ਜਾਡਲਾ ਵੱਲੋ ਪਿੰਡ ਦੀ ਬੂਥ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਜ਼ਿੰਮੇਵਾਰੀਆਂ ਦਿਤੀਆਂ ਗਈਆਂ। ਕਮੇਟੀ ਵਿੱਚ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ, ਕਰਨੈਲ ਸਿੰਘ ਡਾਇਰੈਕਟਰ, ਮਨਦੀਪ ਸਿੰਘ ਪੰਚ, ਸਤਪਾਲ ਸਿੰਘ, ਗੁਰਨੈਕ ਸਿੰਘ, ਭਾਗ ਸਿੰਘ ਪੰਚ, ਜੋਗਾ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਜੋਗਰਾਜ ਨੰਬਰਦਾਰ, ਗੁਰਦੀਪ ਸਿੰਘ ਜਤਿੰਦਰ ਸਿੰਘ, ਰਿੱਕੀ ਮਾਂਜੂ, ਬਲਕਾਰ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਚਰਨਜੀਤ ਕੌਰ, ਸਰਬਜੀਤ ਕੌਰ, ਬਲਦੇਵ ਸਿੰਘ ਆਦਿ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਇਸ ਮੌਕੇ ਸੀਨੀਅਰ ਆਗੂ ਜੋਬਨ ਸਿੰਘ ਮੀਰਪੁਰ ਅਤੇ ਤਾਰਾ ਚੰਦ ਭੀਲ, ਗੁਰਦੀਪ ਸਿੰਘ ਨੰਬਰਦਾਰ, ਰਵਿੰਦਰ ਸਿੰਘ ਪੰਚ, ਸ਼ਮਸ਼ੇਰ ਸਿੰਘ ਜਾਡਲਾ ਆਦਿ ਹਾਜ਼ਰ ਸਨ!

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ