BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਰੋਜ਼ੀ ਰੋਟੀ ਦੀ ਤਲਾਸ਼ ’ਚ ਦੁਬਈ ਗਏ ਵਿਅਕਤੀ ਦੀ ਮ੍ਰਿਤਕ ਦੇਹ ਘਰ ਪੁੱਜਾ

June 10, 2021 01:24 PM

ਸੜੋਆ ਮਜਾਰੀ, 9 ਜੂਨ (ਹਰਮੇਲ ਸਹੂੰਗੜਾ) : ਸਮੇਂ ਸਮੇਂ ਦੀਆਂ ਸਰਕਾਰਾਂ ਵੱਖ ਵੱਖ ਰਾਜਾਂ ਵਿੱਚ ਰਹਿ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਸਫਲ ਸਾਬਤ ਹੋ ਚੁੱਕੀਆਂ ਹਨ ਅਤੇ ਜੇਕਰ ਕੋਈ ਯੁਵਕ ਵਿਦੇਸ਼ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦਾ ਹੈ ਤਾਂ ਉਸ ਨਾਲ ਅਜਿਹੀ ਅਣਹੋਣੀ ਵਾਪਰਦੀ ਹੈ ਕਿ ਉਸ ਦਾ ਪਰਿਵਾਰ ਸਾਰੀ ਉਮਰ ਅਜਿਹੇ ਦੁਖਾਂਤ ਨੂੰ ਭੁੱਲ ਨਹੀਂ ਸਕਦਾ। ਅਜਿਹਾ ਹੀ ਇਕ ਭਾਣਾ ਵਾਪਰਿਆ ਬਲਾਚੌਰ ਵਾਰਡ ਨੰਬਰ 12 (ਪੁਰਾਣੇ ਡਾਕਘਰ ਵਾਲੀ ਗਲੀ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ) ਵਿਖੇ ਰਹਿ ਰਹੇ ਇਕ ਪਰਿਵਾਰ ਨਾਲ। ਇਸ ਵਾਰਡ ਵਿੱਚ ਰਹਿ ਰਿਹਾ ਮਨਜੀਤ ਕੁਮਾਰ(30) ਪੁੱਤਰ ਸਵ: ਅਸ਼ਵਨੀ ਕੁਮਾਰ ਜੋ ਪਿਛਲੇ ਤੀਹ ਮਹੀਨਿਆਂ ਤੋਂ ਦੁਬਈ ਵਿਖੇ ਰੋਜ਼ੀ ਰੋਟੀ ਦੀ ਤਲਾਸ਼ ਵਿਚ ਗਿਆ ਹੋਇਆ ਸੀ। ਇਸ ਮਹੀਨੇ ਉਹ ਆਪਣੇ ਘਰ ਵਾਪਸ ਪਰਤਣ ਦੀ ਤਿਆਰੀ ਤਹਿਤ ਉੱਥੋਂ ਦੇ ਇਕ ਹਸਪਤਾਲ ਵਿਚ ਕੋਵਿਡ ਦਾ ਟੈਸਟ ਕਰਾਉਣ ਵਾਸਤੇ ਗਿਆ ਹੋਇਆ ਸੀ, ਅਚਾਨਕ ਉਸ ਨੂੰ ਅਜਿਹਾ ਦਾ ਦੌਰਾ ਪਿਆ ਕਿ ਉਹ ਦੇਹਾਂਤ ਹੋ ਗਿਆ। ਇਸ ਦੀ ਜਾਣਕਾਰੀ ਮ੍ਰਿਤਕ ਤੇ ਨਜ਼ਦੀਕੀ ਰਿਸ਼ਤੇਦਾਰ ਸਤਨਾਮ ਸਿੰਘ ਨੇ 6 ਜੂਨ ਨੂੰ ਉਸ ਦੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ। ਅੱਜ ਤੜਕਸਾਰ ਮ੍ਰਿਤਕ ਦੀ ਨਜ਼ਦੀਕੀ ਰਿਸ਼ਤੇਦਾਰ ਤੇ ਸਨੇਹੀ ਅੰਮਿ੍ਰਤਸਰ ਏਅਰਪੋਰਟ ਤੋਂ ਉਸ ਦੀ ਤਾਬੂਤ ਵਿਚ ਬੰਦ ਮਿ੍ਰਤਕ ਸਰੀਰ ਲੈ ਕੇ ਆਏ ਤੇ ਵਾਰਡ ਨੰਬਰ ਬਾਰਾਂ ਚ ਸਥਿਤ ਸ਼ਮਸ਼ਾਨਘਾਟ ਵਿੱਚ ਉਸ ਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ। ਇੱਥੇ ਵਿਸ਼ੇਸ਼ ਰੂਪ ਵਿਚ ਜ਼ਿਕਰਯੋਗ ਹੈ ਕਿ ਮਿ੍ਰਤਕ ਮਨਜੀਤ ਦੇ ਪਿਤਾ ਦੀ ਮੌਤ ਵੀ ਦੁਬਈ ਵਿੱਚ ਤੇਰਾਂ ਸਾਲ ਪਹਿਲਾਂ ਹੋਈ ਸੀ ਤੇ ਉਸ ਦੀ ਲਾਸ਼ ਵੀ ਤਾਬੂਤ ਵਿਚ ਬੰਦ ਉਸ ਦੇ ਜੱਦੀ ਘਰ ਪਹੁੰਚੀ ਸੀ । ਅੱਜ ਜਦੋਂ ਉਸ ਦੀ ਮਿ੍ਰਤਕ ਦੇਹ ਉਸ ਦੇ ਜੱਦੀ ਘਰ ਪਹੁੰਚੀ ਤਾਂ ਕੋਹਰਾਮ ਮੱਚ ਗਿਆ ਮਿ੍ਰਤਕ ਦੀ ਵਿਧਵਾ ਮਾਤਾ ਇੱਕ ਭਰਾ ਜੋ ਪਹਿਲਾਂ ਹੀ ਅਸਾਧਾਰਨ ਜ਼ਿੰਦਗੀ ਬਤੀਤ ਕਰ ਰਿਹਾ ਹੈ ਅਤੇ ਇੱਕ ਭੈਣ ਜੋ ਅਜੇ ਕੁਆਰੀ ਹੈ, ਇਨ੍ਹਾਂ ਸਾਰੇ ਵਿਅਕਤੀਆਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ