BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਦਿੱਲੀ ਦੇ ਕਿਸਾਨ ਮੋਰਚੇ ਨੂੰ ਤਕੜਾ ਕਰਨ ਲਈ ਕਿਸਾਨ ਬੀਬੀਆਂ ਦਾ ਜਥਾ ਦਿੱਲੀ ਲਈ ਰਵਾਨਾ

June 10, 2021 01:28 PM

ਫਿਰੋਜ਼ਪੁਰ, 9 ਜੂਨ (ਜਸਪਾਲ ਸਿੰਘ) : ਖੇਤੀ ’ਤੇ ਕਿਸਾਨਾਂ ਵਿਰੁੱਧ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕਾਮਰੇਡ ਹੰਸਾ ਸਿੰਘ ਵੱਲੋਂ ਮਮਦੋਟ ਇਲਾਕੇ ਵਿਚੋਂ ਲਗਾਤਾਰ ਜਥੇ ਭੇਜੇ ਜਾ ਰਹੇ ਹਨ। ਇਸ ਕੜੀ ਵਿਚ ਕਿਸਾਨ ਬੀਬੀਆਂ ਦਾ ਵੱਡਾ ਜਥਾ ਬੀਬੀ ਲਾਲੋ ਕੌਰ ਅਤੇ ਲਛਮਣ ਸਿੰਘ ਦੀ ਅਗਵਾਈ ਵਿਚ ਦਿੱਲੀ ਨੂੰ ਰਵਾਨਾ ਹੋਇਆ ਤਾਂ ਕਿ ਦਿੱਲੀ ਦੇ ਕਿਸਾਨ ਸੰਘਰਸ਼ ਨੂੰ ਹੋਰ ਤਕੜਾ ਕੀਤਾ ਜਾ ਸਕੇ, ਜਥੇ ਨੂੰ ਝੰਡੀ ਦਿੰਦਿਆਂ ਕਾਮਰੇਡ ਕੁਲਦੀਪ ਸਿੰਘ ਖੁੰਗਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਅਤੇ ਮੋਦੀ ਸਰਕਾਰ ਨੇ ਦੇਸ਼ ਦੇ ਧੜਵੈਲ ਅਦਾਰੇ ਦੇਸੀ, ਵਿਦੇਸ਼ੀ ਕਾਰਪੋਰੇਟਾਂ ਨੂੰ ਵੇਚ ਦਿੱਤੇ ਹਨ, ਜਿਸ ਕਾਰਨ ਅੱਜ ਸਾਡੇ ਦੇਸ਼ ਦਾ ਨੌਜਵਾਨ ਬੇਰੁਜ਼ਗਾਰ ਹੈ। ਬੇਰੁਜ਼ਗਾਰੀ ਅਸਮਾਨਾਂ ਨੂੰ ਛੂਹ ਰਹੀ ਹੈ। ਹੁਣ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਰਾਹੀਂ ਕਿਸਾਨੀ ਤੋਂ ਜ਼ਮੀਨਾਂ ਵੀ ਖੋਹ ਕੇ ਅੰਡਾਨੀਆਂ, ਅੰਬਾਨੀਆਂ ਨੂੰ ਸੌਂਪ ਦੇਣਾ ਚਾਹੁੰਦੀ ਹੈ। ਇਨ੍ਹਾਂ ਕਾਨੂੰਨਾਂ ਦੀ ਬਦੌਲਤ ਕਿਸਾਨ ਕੋਲ ਰੁਜ਼ਗਾਰ ਦਾ ਕੋਈ ਵੀ ਵਸੀਲਾ ਨਹੀਂ ਰਹਿ ਜਾਵੇਗਾ। ਇਨ੍ਹਾਂ ਕਾਨੂੰਨਾਂ ਨਾਲ ਜਿਥੇ ਕਿਸਾਨ ਦੇ ਹਿੱਤਾਂ ’ਤੇ ਵੱਡੀ ਸੱਟ ਵੱਜੇਗੀ, ਉਥੇ ਮੰਡੀ ਵਿਚ ਕੰਮ ਕਰਨ ਵਾਲਾ ਮਜ਼ਦੂਰ, ਆੜ੍ਹਤੀਆ ਅਤੇ ਮੁਨੀਮ ਵੀ ਬੇਰੁਜ਼ਗਾਰ ਹੋ ਜਾਣਗੇ। ਐਨਾ ਹੀ ਨਹੀਂ ਇਨ੍ਹਾਂ ਕਾਨੂੰਨਾਂ ਨਾਲ ਜੋ ਸਰਕਾਰੀ ਖਰੀਦ ਹੋ ਰਹੀ ਹੈ ਉਹ ਵੀ ਖਤਮ ਹੋ ਜਾਵੇਗੀ, ਜਿਸ ਨਾਲ ਗਰੀਬਾਂ ਨੂੰ ਸਸਤਾ ਮਿਲਣ ਵਾਲਾ ਰਾਸ਼ਨ ਵੀ ਬੰਦ ਹੋ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ, ਜਿਸ ਦੀ ਅਗਵਾਈ ਵਿਚ ਇਹ ਸੰਘਰਸ਼ ਸਫਲਤਾਪੂਰਵਕ ਅੱਗੇ ਵੱਧ ਰਿਹਾ ਹੈ। ਇਹ ਸੰਘਰਸ਼ ਮੋਦੀ ਦੇ ਪਤਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ