BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੇਸ਼

ਮੁੰਬਈ : ਮਲਾਡ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, 11 ਦੀ ਮੌਤ

June 10, 2021 02:37 PM

ਮੁੰਬਈ, 10 ਜੂਨ (ਏਜੰਸੀ) : ਮੁੰਬਈ ਵਿੱਚ ਇੱਕ ਦਿਨ ਦੇ ਮੀਂਹ ਤੋਂ ਬਾਅਦ ਬੁੱਧਵਾਰ ਦੇਰ ਰਾਤ ਮਲਾਡ ਦੇ ਮਾਲਵਨੀ ਖੇਤਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ 11 ਲੋਕ ਮਾਰੇ ਗਏ ਅਤੇ ਸੱਤ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਛੇ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਸ ਇਮਾਰਤ ਦਾ ਇਕ ਹਿੱਸਾ ਦੋ ਮੰਜ਼ਿਲਾ ਚਾਲ 'ਤੇ ਡਿੱਗ ਗਿਆ।

ਪੁਲਿਸ ਦੇ ਅਨੁਸਾਰ, ਮਾਲਵਨੀ ਵਿੱਚ ਸਥਿਤ ਨਿਊ ਕਲੈਕਟਰ ਦੇ ਅਹਾਤੇ ਵਿੱਚ ਸਥਿਤ ਚਾਰ ਮੰਜ਼ਿਲਾ ਇਮਾਰਤ ਬੁੱਧਵਾਰ ਰਾਤ 11.30 ਵਜੇ ਅਚਾਨਕ ਢਹਿ ਗਈ। ਇਮਾਰਤ ਦਾ ਇਕ ਹਿੱਸਾ ਨੇੜੇ ਦੇ ਦੋ ਮੰਜ਼ਿਲਾ ਮਕਾਨ 'ਤੇ ਡਿੱਗਣ ਨਾਲ, ਇਕ ਹੋਰ ਘਰ ਵੀ ਮਲਬੇ ਵਿੱਚ ਬਦਲ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਮੌਕੇ ਤੋਂ 11 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਘਟਨਾ ਵਿੱਚ ਜ਼ਖਮੀ ਸੱਤ ਲੋਕਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਹੁਤ ਸਾਰੇ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ।

ਡਿਪਟੀ ਕਮਿਸ਼ਨਰ ਪੁਲਿਸ ਵਿਸ਼ਾਲ ਠਾਕੁਰ ਨੇ ਦੱਸਿਆ ਕਿ 18 ਲੋਕਾਂ ਨੂੰ ਮੌਕੇ ਤੋਂ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਵਿੱਚੋਂ 11 ਲੋਕਾਂ ਦੀ ਮੌਤ ਹੋ ਗਈ ਹੈ। ਸੱਤ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮਲਬੇ ਨੂੰ ਸਾਫ ਕਰਨ ਦਾ ਕੰਮ ਵੀਰਵਾਰ ਸਵੇਰੇ ਵੀ ਜਾਰੀ ਹੈ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

ਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸ

ਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਆਈਬੀਪੀਐਸ ਯੋਜਨਾ ਦੇ ਤਹਿਤ ਰੋਜ਼ਗਾਰ ਪੈਦਾ ਕਰਨ ’ਚ ਤਾਮਿਲਨਾਡੂ ਦੂਸਰੇ ਸਥਾਨ

ਪਾਰਟੀ ਦੇ ਸੀਨੀਅਰ ਨੇਤਾ ਨੇ ਜੀ-23 ਨੇਤਾਵਾਂ ਨੂੰ ਲਿਆ ਆੜੇ ਹੱਥੀਂ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਹਲਫ਼ਨਾਮਾ

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਵਿਚਾਰ ਨਹੀਂ : ਕੇਂਦਰ

ਪੀਡੀਪੀ ਨੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਅਧਿਕਾਰ ਮਹਿਬੂਬਾ ਨੂੰ ਦਿੱਤਾ