BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਧਰਨਾ 252ਵੇਂ ਦਿਨ ’ਚ ਦਾਖਲ

June 11, 2021 11:58 AM

ਬੁਢਲਾਡਾ, 10 ਜੂਨ (ਰਤਨ ਸ਼ਰਮਾ) : ਖੇਤੀ ਅਤੇ ਦੇਸ਼ ਲਈ ਖਤਰਨਾਕ ਕਾਲੇ ਕਾਨੂੰਨਾਂ ਖਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਵਿੱਢਿਆ ਸੰਘਰਸ਼ ਪੂਰੇ ਸਿਖਰਾਂ ’ਤੇ ਹੈ। ਦੇਸ਼ ਭਰ ਦੇ ਅੰਦੋਲਨਕਾਰੀਆਂ ਵਿੱਚ ਕੇਂਦਰ ਸਰਕਾਰ ਦੇ ਪ੍ਰਤੀ ਭਾਰੀ ਗੁੱਸਾ ਅਤੇ ਰੋਹ ਹੈ। ਅੱਜ ਧਰਨੇ ਦੇ 252 ਵੇਂ ਦਿਨ ਮੋਦੀ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜੀ ਕੀਤੀ ਗਈ। ਬੁਲਾਰਿਆਂ ਨੇ ਰੋਸ ਭਰੇ ਸ਼ਬਦਾਂ ਵਿੱਚ ਕਿਹਾ ਕਿ ਦੇਸ਼ ਦੇ ਕਿਰਤੀ ਸਰਕਾਰ ਦੀ ਅੜੀ ਭੰਨ ਕੇ ਦਮ ਲੈਣਗੇ। ਇਸ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਜਵਾਲਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਸਵਰਨ ਸਿੰਘ ਬੋੜਾਵਾਲ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਗੁਰਨੇ ਕਲਾਂ ਤੋਂ ਬਿਨਾਂ ਨੰਬਰਦਾਰ ਜੀਤ ਸਿੰਘ ਗੁਰਨੇ ਕਲਾਂ, ਭੂਰਾ ਸਿੰਘ ਅਹਿਮਦਪੁਰ ਅਤੇ ਨੰਬਰਦਾਰ ਮਿੱਠੂ ਸਿੰਘ ਅਹਿਮਦਪੁਰ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨਾਂ-ਮਜਦੂਰਾਂ ਦੀ ਹਾਲਤ ਪਹਿਲਾਂ ਹੀ ਆਰਥਿਕ ਪੱਖੋਂ ਕਾਫ਼ੀ ਮਾੜੀ ਹੈ। ਸਰਕਾਰਾਂ ਦੀਆਂ ਗਲਤ ਨੀਤੀਆਂ ਕਿਰਤੀਆਂ ’ਤੇ ਵੱਡੀ ਆਰਥਿਕ ਸੱਟ ਮਾਰੀ ਹੈ। ਖੇਤੀ ਜਿਣਸਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ। ਖਾਦਾਂ, ਬੀਜਾਂ , ਕੀਟਨਾਸ਼ਕ ਦਵਾਈਆਂ, ਮਸ਼ੀਨਰੀ ਆਦਿ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਫ਼ਸਲ ਬੀਮਾ ਯੋਜਨਾ ਅਤੇ ਹੋਰ ਕਿਸਾਨ ਭਲਾਈ ਸਕੀਮਾਂ ਸਰਕਾਰਾਂ ਦੀਆਂ ਗੱਲਾਂ ਅਤੇ ਕਾਗਜਾਂ ਤੱਕ ਸੀਮਤ ਹਨ। ਕਰਜ਼ੇ ਵਿੱਚ ਬੁਰੀ ਤਰ੍ਹਾਂ ਜਕੜਿਆ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਇੰਨਾਂ ਤਿੰਨੇ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਨਾਲ ਅਤੇ ਬਿਜਲੀ ਸੋਧ ਬਿੱਲ-2020 ਪਾਸ ਹੋਣ ਨਾਲ ਕਿਸਾਨਾਂ-ਮਜਦੂਰਾਂ-ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ , ਇਨਾਂ ਹਾਲਤਾਂ ਵਿੱਚ ਏਕਾ ਅਤੇ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੇਸ਼ ਦੀਆਂ ਤਕਰੀਬਨ ਸਾਰੀਆਂ ਕਿਸਾਨਾਂ ਅਤੇ ਮਜਦੂਰਾਂ ਦੀਆਂ ਜਥੇਬੰਦੀਆਂ ਇੱਕਮੁੱਠ ਹਨ ਅਤੇ ਹੁਣ ਦੇਸ਼ ਦੇ ਲੋਕ ਮੋਦੀ ਸਰਕਾਰ ਨੂੰ ਵਿਰੋਧੀ ਫੈਸਲੇ ਲਾਗੂ ਨਹੀਂ ਹੋਣ ਦੇਣਗੇ ਅਤੇ ਸਰਕਾਰਾਂ ਨੂੰ ਬਖਤ ਪਾ ਦੇਣਗੇ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ