BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਖੰਨਾ ਰੇਲਵੇ ਸਟੇਸ਼ਨ ’ਤੇ ਕਿਸਾਨੀ ਧਰਨਾ ਜਾਰੀ

June 11, 2021 01:13 PM

ਖੰਨਾ/10 ਜੂਨ/ਪਰਮਜੀਤ ਸਿੰਘ ਧੀਮਾਨ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 254ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਮਰਗੜ੍ਹ ਅਤੇ ਦਲਜੀਤ ਸਿੰਘ ਸਵੈਚ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਣਾਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ। ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜੇ ਮੁਲਕ ਵਿਚ ਰੋਟੀ ਅਤੇ ਅਨਾਜ ਕਾਰਪੋਰੇਟਾਂ ਦੇ ਹੱਥਾਂ ਵਿਚ ਚਲਾ ਗਿਆ ਤਾਂ ਆਦਮੀ ਕੀ ਜਾਨਵਰ ਤੇ ਪੰਛੀ ਵੀ ਭੁੱਖੇ ਮਰ ਜਾਣਗੇ। ਕਿਸਾਨ ਅੰਦੋਲਨ ਹੁਣ ਜਨ-ਅੰਦੋਲਨ ਦਾ ਰੂਪ ਧਾਰ ਚੁੱਕਾ ਹੈ ਅਤੇ ਮੋਦੀ ਸਰਕਾਰ ਦੀ ਹੈਂਕੜ ਹੀ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ। ਉਪਰੋਕਤ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਨਿਤਰਣ ਉਪਰੰਤ ਪ੍ਰਧਾਨ ਮੰਤਰੀ ਦਾ ਅੰਬਾਨੀ ਤੇ ਅੰਡਾਨੀ ਨਾਲ ਹੇਜ ਨੰਗਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਇੱਕ ਪਾਸੇ ਦੇਸ਼ ਦੇ ਕਿਸਾਨਾਂ ’ਤੇ ਕਾਲੇ ਖੇਤੀ ਕਾਨੂੰਨਾਂ ਧੱਕੇ ਨਾਲ ਥੋਪ ਦਿੱਤੇ ਹਨ, ਦੂਜੇ ਪਾਸੇ ਖੇਤੀ ਸੰਦਾਂ ਸਮੇਤ ਯੂਰੀਆ, ਡੀਜ਼ਲ ਆਦਿ ਦੇ ਭਾਅ ਅਸਮਾਨੀ ਚੜ੍ਹਾ ਦਿੱਤੇ ਹਨ, ਜਿਸ ਕਾਰਨ ਕਿਸਾਨ ਨੂੰ ਭਾਰੀ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਉਪਰੋਕਤ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਕੂਮਤ ਖਿਲਾਫ਼ ਇਕਜੁੱਟ ਹੋ ਕੇ ਟਾਕਰਾ ਕਰਨ ਤਾਂ ਜੋ ਅੱਗੇ ਤੋਂ ਕੋਈ ਹਕੂਮਤ ਅੰਨ੍ਹਦਾਤੇ ਨਾਲ ਟੱਕਰ ਲੈਣ ਦਾ ਹੀਆ ਨਾ ਕਰ ਸਕੇ। ਇਸ ਮੌਕੇ ਕਸ਼ਮੀਰਾ ਸਿੰਘ, ਹਰਮਿੰਦਰ ਸਿੰਘ, ਜਗਜੀਤ ਸਿੰਘ, ਗੁਰਦਿਆਲ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਲਖਵੀਰ ਸਿੰਘ, ਦੀਦਾਰ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ, ਸਮਸ਼ੇਰ ਸਿੰਘ, ਅਵਤਾਰ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ