BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਖੱਟਰ ਰਾਜ ਵਿਚ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ : ਅਭੈ ਚੌਟਾਲਾ

June 12, 2021 11:56 AM

ਸਿਰਸਾ, 11 ਜੂਨ, ਸੁਰਿੰਦਰ ਪਾਲ ਸਿੰਘ : ਖੱਟਰ ਸਰਕਾਰ ਦੇ ਲੋਕਾਂ ਨੂੰ ਰੋਜ਼ਗਾਰ ਦੇਣ ਦੇ ਬੇ ਤੁਕੇ ਜੁਮਲਿਆਂ ਸਬੰਧੀ ਹਲਕਾ ਏਲਨਾਬਾਦ ਦੇ ਸਾਬਕਾ ਵਿਧਾਇਕ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਚੌਧਰੀ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਹੁਣ ਹਰਿਆਣਾ ਵਿੱਚ ਹਰ ਤੀਸਰਾ ਵਿਅਕਤੀ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਦੀ ਬੇਰੁਜ਼ਗਾਰੀ ਲਈ ਜਜਪਾ ਭਾਜਪਾ ਸਰਕਾਰ ਪੂਰੀ ਤਰ੍ਹਾਂ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਬੇਰੁਜਗਾਰੀ ਦੇ ਮੁਦੇ ਉੱਤੇ ਆਪਣੇ ਬਿਆਨ ਵਾਰ ਵਾਰ ਬਦਲ ਕੇ ਵੱਡਾ ਝੂਠ ਬੋਲ ਰਹੇ ਹਨ। ਅਭੈ ਸਿੰਘ ਚੌਟਾਲਾ ਦਾ ਕਹਿਣਾ ਹੈ ਕਿ ਪ੍ਰਦੇਸ਼ ਵਿਚ 18 ਤੋਂ ਲੈ ਕੇ 40 ਸਾਲ ਤੱਕ ਦਾ ਹਰ ਦੂਸਰਾ ਵਿਅਕਤੀ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਸਰਕਾਰ ਦਾ ਆਪਣਾ ਅਨੁਮਾਨ ਹੈ ਕਿ ਕਾਮਨ ਐਂਟਰੇਸ ਟੈਸਟ ਵਿਚ ਕਰੀਬ 60 ਲੱਖ ਵਿਅਕਤੀ ਟੈਸਟ ਦੇਣਗੇ। ਇਸ ਦਾ ਮਤਲਬ ਹੈ ਕਿ ਪ੍ਰਦੇਸ਼ ਵਿਚ ਹੁਣ 60 ਲੱਖ ਬੇਰੁਜਗਾਰਾਂ ਦੀ ਫੌਜ਼ ਹੈ ਜੋ ਸਾਡੇ ਸਭ ਲਈ ਚਿੰਤਾ ਦਾ ਵਿਸ਼ਾ ਹੈ। ਹਲਕਾ ਐਲਨਾਬਾਦ ਦੇ ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਕਿ ਪਿਛਲੇ 7 ਸਾਲਾਂ ਵਿਚ 40 ਲੱਖ ਨੌਜਵਾਨਾਂ ਨੇ ਐੱਚ ਟੈਟ ਦੀ ਪ੍ਰੀਖਿਆ ਦਿੱਤੀ ਜਿਸਤੋਂ ਸਰਕਾਰ ਨੇ 4 ਸੌ ਕਰੋੜ ਰੁਪਏ ਬਟੋਰ ਲਏ ਅਤੇ ਹੁਣ ਸਰਕਾਰ ਕਹਿ ਰਹੀ ਹੈ ਕਿ ਉਸਦੇ ਕੋਲ ਰੁਜਗਾਰ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਕਰੀਬ 10 ਹਜਾਰ ਤੋਂ ਜਿਆਦਾ ਸਰਕਾਰੀ ਕਰਮਚਾਰੀਆਂ ਦੀ ਨੌਕਰੀ ਖੋਹ ਲਈ ਗਈ ਹੈ। ਚੌਧਰੀ ਅਭੈ ਚੌਟਾਲਾ ਨੇ ਸਵਾਲ ਕੀਤਾ ਕਿ ਹੁਣ ਤੱਕ ਪ੍ਰਦੇਸ਼ ਦੀਆਂ 30 ਹਜਾਰ ਭਰਤੀਆਂ ਕਿਉਂ ਅਟਕੀਆਂ ਹੋਈਆਂ ਹਨ? ਚੌਟਾਲਾ ਦਾ ਕਹਿਣਾ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਭਰਤੀ ਕਰਨ ਦੀ ਥਾਂ ਖੱਟੜ ਸਰਕਾਰ ਨੇ ਵੱਖ ਵੱਖ ਵਰਗਾਂ ਦੇ ਅਧਿਆਪਕਾਂ ਸਮੇਤ ਹਜਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਖੱਟੜ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਖੌਲ ਕਰਨੇ ਬੰਦ ਕਰੇ ਅਤੇ ਸਰਕਾਰ ਸਾਰੇ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਨੂੰ ਪੱਕੀ ਭਰਤੀ ਦੁਆਰਾ ਭਰੇ। ਉਨ੍ਹਾਂ ਖੱਟਰ ਸਰਕਾਰ ਦੀ ਜੁਮਲੇਬਾਜ਼ੀ ਉੱਤੇ ਸੁਆਲ ਉਠਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਿਆਣਾ ਦੇ ਜਾਗਰੂਕ ਲੋਕ ਜਜਪਾ ਭਾਜਪਾ ਸਰਕਾਰ ਨੂੰ ਕਰਾਰਾ ਸਬਕ ਸਿਖਾਉਣ ਲਈ ਤੱਤਪਰ ਹੋਏ ਬੈਠੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ