BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਪੰਚਕੂਲਾ: ਕਾਂਗਰਸੀ ਨੇਤਾਵਾਂ ਨੇ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

June 12, 2021 11:57 AM

ਪੰਚਕੂਲਾ, 11 ਜੂਨ, ਪੀ. ਪੀ. ਵਰਮਾ : ਹਰਿਆਣਾ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਚੰਦਰਮੋਹਨ ਦੀ ਅਗਵਾਈ ਹੇਠ ਪੰਚਕੂਲਾ ਦੇ ਪੈਟਰੋਲ ਪੰਪਾਂ ਸਾਹਮਣੇ ਸੈਂਟਰ ਸਰਕਾਰ ਦੁਆਰਾ ਪੈਟਰੋਲ ਦੀਆਂ ਵਧਾਈਆਂ ਕੀਮਤਾਂ ਖਿਲ਼ਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਦੇ ਕਾਂਗਰਸ ਨੇਤਾ ਅਤੇ ਵਰਕਰ ਰੇਹੜਿਆਂ ਤੇ ਚੜ੍ਹੇ ਹੋਏ ਸਨ ਤਾਂ ਕਿ ਲੋਕਾਂ ਨੂੰ ਸੰਦੇਸ਼ ਦਿੱਤਾ ਜਾ ਸਕੇ ਕਿ ਪੈਟਰੋਲ ਦੀਆਂ ਕੀਮਤਾਂ ਵੱਧ ਗਈਆਂ ਹਨ ਅਤੇ ਲੋਕ ਆਪਣੇ ਵਾਹਨਾਂ ਨੂੰ ਘਰ ਛੱਡ ਦੇਣ ਅਤੇ ਰੇਹੜਿਆਂ ਉੱਤੇ ਜਾ ਕੇ ਆਪਣੇ ਰੋਜ਼ਮਰਾ ਦੇ ਕੰਮ ਕਰਨ। ਸਾਬਕਾ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦੀ ਲਹਿਰ ਕਾਰਨ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ ਅਤੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਕੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠ ਝੋਕ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਹਰਿਆਣਾ ਕਿਸਾਨ ਕਾਂਗਰਸ ਦੇ ਸੀਨੀਅਰ ਉੱਪ ਪ੍ਰਧਾਨ ਐਡਵੋਕੇਟ ਵਿਜੈ ਬਾਂਸਲ, ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪਿੰਦਰ ਕੌਰ ਆਹਲੂਵਾਲਿਆ, ਕਾਂਗਰਸ ਦੀ ਸੀਨੀਅਰ ਮਹਿਲਾ ਨੇਤਾ ਮਨਬੀਰ ਕੌਰ ਗਿੱਲ, ਸੁਧਾ ਸ਼ਰਮਾ ਅਤੇ ਕਈ ਨੇਤਾਵਾਂ ਨੇ ਇਸ ਮੌਕੇ ਤੇ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੇਲ ਦਾ ਖੇਲ ਮੋਦੀ ਫੇਲ੍ਹ ਦਾ ਨਾਹਰਾ ਢੁੱਕਵਾਂ ਹੈ। ਉਹਨਾਂ ਕਿਹਾ ਕਿ ਜੁਬਲਿਆਂ ਦੀ ਸਰਕਾਰ ਲੋਕਾਂ ਨੂੰ ਰਾਹਤ ਨਹੀਂ ਦੇ ਰਹੀ ਇਸ ਮੌਕੇ ਤੇ ਕਾਂਗਰਸ ਨੇਤਾ ਹਿੰਮਤ ਕਿੰਗਰ ਅਤੇ ਹੋਰ ਕਈ ਨੇਤਾਵਾਂ ਨੇ ਪੰਚਕੂਲਾ ਦੇ ਸਾਰੇ ਪੈਟਰੋਲ ਪੰਪਾਂ ਦੇ ਸਾਹਮਣੇ ਰੇਹੜਿਆਂ ਉੱਤੇ ਬੈਠ ਕੇ ਪ੍ਰਦਰਸ਼ਨ ਕੀਤਾ। ਬਰਵਾਲਾ ਅਤੇ ਰਾਏਪੁਰਰਾਣੀ ਵਿੱਚ ਵੀ ਕਾਂਗਰਸੀ ਨੇਤਾਵਾਂ ਨੇ ਇਹ ਪ੍ਰਦਰਸ਼ਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ