BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਇੰਦਰਾ ਕਲੋਨੀ ਦੇ ਲੋਕਾਂ ਨੇ ਐਚਐੱਸਵੀਪੀ ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ

June 12, 2021 12:01 PM

ਪੰਚਕੂਲਾ, 11 ਜੂਨ, ਪੀ. ਪੀ. ਵਰਮਾ : ਪੰਚਕੂਲਾ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਇੰਦਰਾਂ ਕਲੋਨੀ ਦੇ ਲੋਕਾਂ ਨੇ ਘੜੇ ਤੋੜ ਕੇ ਪ੍ਰਦਰਸ਼ਨ ਕੀਤਾ। ਇਲਾਕੇ ਦੀਆਂ ਮਹਿਲਾਵਾਂ ਆਪਣੇ ਆਪਣੇ ਸਿਰ ਉੱਤੇ ਘੜੇ ਲੈ ਕੇ ਸੈਕਟਰ-8 ਐਚਐੱਸਵੀਪੀ ਦਫ਼ਤਰ ਦੇ ਬਾਹਰ ਪਹੁੰਚੀਆਂ ਸਨ। ਜਿੱਥੇ ਮਹਿਲਾਵਾਂ ਨੇ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਰੇਬਾਜ਼ੀ ਵੀ ਕੀਤੀ। ਹੰਗਾਮੇ ਦੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੇ ਕਿਸੇ ਦੀ ਵੀ ਨਹੀਂ ਮੰਨੀ। ਇੰਦਰਾਂ ਕਲੋਨੀ ਦੇ ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਇਸ ਮੌਸਮ ਵਿੱਚ ਹਰ ਸਾਲ ਪੀਣ ਵਾਲੀ ਪਾਣੀ ਦੀ ਦਿੱਤਕ ਦਾ ਸਾਹਮਣਾ ਉਹਨਾਂ ਨੂੰ ਕਰਨਾ ਪੈਂਦਾ ਹੈ। ਉਹ ਕਈ ਮਹੀਨਿਆਂ ਤੋਂ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਿਭਾਗ ਅੱਗੇ ਅਪੀਲ ਕਰ ਰਹੇ ਸਨ, ਲੇਕਿਨ ਵਿਭਾਗ ਦੇ ਅਧਿਕਾਰੀ ਉਹਨਾਂ ਦੀ ਗੱਲ ਸੁਣਨ ਨੂੰ ਹੀ ਤਿਆਰ ਨਹੀਂ ਸਨ। ਲੋਕਾਂ ਨੇ ਕਿਹਾ ਕਿ ਤਾਪਮਾਨ ਵਧਣ ਨਾਲ ਗਰਮੀ ਵੱਧਦੀ ਜਾ ਰਹੇ ਹੈ ਅਤੇ ਲੋਕਾਂ ਨੂੰ ਪਾਣੀ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉੱਧਰ ਸੈਕਟਰ-19 ਦੇ ਲੋਕ ਵੀ ਪਾਣੀ ਦੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਪਾਣੀ ਦਾ ਪ੍ਰੈਸਰ ਘੱਟ ਆਉਣ ਕਾਰਨ ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਆ ਵੀ ਨਹੀਂ ਰਿਹਾ। ਉਹ ਲਗਾਤਾਰ ਟਿਊਬਵੈੱਲ ਉਪਰੇਟਰ ਨਾਲ ਸੰਪਰਕ ਵੀ ਕਰ ਰਹੇ ਹਨ ਪਰੰਤੂ ਉਹਨਾਂ ਨੂੰ ਤਸੱਲੀਬਖਸ਼ ਜਵਾਬ ਨਹੀਂ ਮਿਲ ਰਿਹਾ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਅਬਾਦੀ ਦੇ ਹਿਸਾਬ ਨਾਲ ਇੱਕ ਹੋਰ ਟਿਊਬਵੈਲ ਹੋਣਾ ਚਾਹੀਦਾ ਹੈ। ਉਹ ਇਸ ਬਾਰੇ ਅਧਿਕਾਰੀਆਂ ਨੂੰ ਕਈ ਬਾਰ ਕਹਿ ਚੁੱਕੇ ਹਨ ਪਰ ਵਿਭਾਗ ਦੇ ਅਧਿਕਾਰੀ ਕੁਝ ਸੁਣਨ ਲਈ ਤਿਆਰ ਨਹੀਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ