BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ

June 12, 2021 02:13 PM

- ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਮਹਿੰਗਾਈ ਦਰ ਵਧੀ : ਸੈਲਜਾ

ਜਸਬੀਰ ਸਿੰਘ ਦੁੱਗਲ/ਹਿਮਸਿਖਾ ਲਾਂਬਾ
ਕੁਰੂਕਸ਼ੇਤਰ, 12 ਜੂਨ : ਤੇਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਸੂਬਾ ਕਾਂਗਰਸ ਪ੍ਰਧਾਨ ਕੁਮਾਰੀ ਸੈਲਜਾ ਅਤੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਨਜ਼ਦੀਕ ਅਤੇ ਇੰਡੀਅਨ ਆਇਲ ਪੈਟਰੋਲ ਪੰਪ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਦੇ ਪੈਟਰੋਲ ਪੰਪਾਂ ਦੇ ਸਾਹਮਣੇ ਦਿੱਤੇ ਗਏ ਧਰਨੇ ਦੀ ਲੜੀ ਵਿੱਚ ਕੁਰੂਕਸ਼ੇਤਰ ਵਿੱਚ ਕੁਮਾਰੀ ਸੈਲਜਾ ਅਤੇ ਅਸ਼ੋਕ ਅਰੋੜਾ ਵੀ ਵਰਕਰਾਂ ਸਮੇਤ ਧਰਨੇ ‘ਤੇ ਬੈਠੇ। ਧਰਨੇ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਸੂਬਾ ਕਾਂਗਰਸ ਪ੍ਰਧਾਨ ਕੁਮਾਰੀ ਸੈਲਜਾ ਨੇ ਧਰਨੇ ਵਿੱਚ ਹਿੱਸਾ ਲੈਣ ਵਾਲੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਹੋਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਮਹਿੰਗਾਈ ਉੱਤੇ ਪੈਂਦਾ ਹੈ। ਲੋਕਾਂ ਦਾ ਕਾਰੋਬਾਰ ਪਹਿਲਾਂ ਹੀ ਕੋਰੋਨਾ ਦੇ ਪ੍ਰਭਾਵ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਵੱਧ ਰਹੀ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੋਰੋਨਾ ਅਤੇ ਮਹਿੰਗਾਈ ਦੋਵਾਂ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਰਹੀ ਹੈ। ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਕੋਰੋਨਾ ਤੋਂ ਪੀੜਤ ਲੋਕਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਗਾਉਣ ਦੀ ਬਜਾਏ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮਈ ਦੇ ਮਹੀਨੇ ਵਿੱਚ ਹੀ 17 ਵਾਰ ਵਧੀਆਂ ਹਨ ਅਤੇ ਅਜੇ ਵੀ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ। ਇਸ ਮੌਕੇ ਸੁਭਾਸ਼ ਪਾਲੀ, ਪਵਨ ਚੌਧਰੀ, ਜਗਦੀਸ਼ ਰਾਠੀ, ਸੂਬਾ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਸੁਨੀਤਾ ਨਹਿਰਾ, ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਧੂਸੂਦਨ ਬਵੇਜਾ, ਸੁਰੇਸ਼ ਯੁਨੀਸਪੁਰ, ਮੁਲਖ ਰਾਜ ਅਰੋੜਾ, ਐਡਵੋਕੇਟ ਅੰਕਿਤ ਗੁਪਤਾ, ਸੁਰੇਂਦਰ ਸੈਣੀ ਭਵਾਨੀਖੇੜਾ, ਕਪਿਲ ਸ਼ਰਮਾ, ਰਣਬੀਰ ਬੂੜਾ, ਓਮਪ੍ਰਕਾਸ਼ ਹਥੀਰਾ, ਚੰਦਰਭਾਨ ਵਾਲਮੀਕਿ, ਅਮਿਤ ਗਰਗ ਸ਼ੈਂਕੀ, ਸੁਲਤਾਨ ਬ੍ਰਾਹਮਣ ਮਾਜਰਾ, ਸਤਬੀਰ ਯਾਰਾ, ਵਿਨੋਦ ਗਰਗ, ਮੰਨੂੰ ਜੈਨ, ਵਿਵੇਕ ਮਹਿਤਾ ਵਿੱਕੀ, ਸਤਬੀਰ ਸ਼ਰਮਾ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ