BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਸਿੱਖਿਆ ਦੇ ਨਾਲ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਵਿਦਿਆਰਥੀ : ਡਾ. ਗੁਰਿੰਦਰ ਸਿੰਘ

June 12, 2021 02:17 PM

- ਖਾਲਸਾ ਕਾਲਜ ਵੱਲੋਂ ਵੈੱਬ ਟਾਕ ਦਾ ਆਯੋਜਨ

ਰਵਿੰਦਰ ਚੌਹਾਨ/ਜਗਜੀਤ ਸਿੰਘ
ਯਮੁਨਾਨਗਰ/ਜਗਾਧਰੀ, 12 ਜੂਨ : ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਪੰਜਾਬੀ ਵਿਭਾਗ ਦੁਆਰਾ ਕਾਲਜ ਦੇ ਸਮੂਹ ਵਿਦਿਆਰਥੀਆਂ ਲਈ ਇੱਕ ਆਨਲਾਈਨ ਲੈਕਚਰ 'ਵੈੱਬ ਟਾਕ ਆਨ ਮੌਰਲ ਵੈਲਯੂਜ਼ ਐਂਡ ਐਥਿਕਜ਼਼ ਦਾ ਆਯੋਜਨ ਕੀਤਾ ਗਿਆ। ਮੁੱਖ ਵਕਤਾ ਦੇ ਰੂਪ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਕਰਨਾਲ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਵਿਦਵਾਨ ਡਾ. ਗੁਰਿੰਦਰ ਸਿੰਘ ਹਾਂਡਾ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਦੀ ਪ੍ਰੇਰਨਾ ਦਿੱਤੀ। ਇਸ ਤੋਂ ਪਹਿਲਾਂ ਇਸ ਵੈੱਬ ਟਾਕ ਦੇ ਕਨਵੀਨਰ ਡਾ. ਤਿਲਕ ਰਾਜ ਨੇ ਮੁੱਖ ਵਕਤਾ ਦਾ ਸਵਾਗਤ ਕਰਦੇ ਹੋਏ ਉਹਨਾਂ ਦੀ ਵਿਦਿਆਰਥੀਆਂ ਨਾਲ ਵਿਸਥਾਰ ਨਾਲ ਜਾਣ ਜਾਣ-ਪਛਾਣ ਕਰਵਾਈ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ.(ਮੇਜਰ) ਹਰਿੰਦਰ ਸਿੰਘ ਕੰਗ ਨੇ ਕਾਲਜ ਦੇ ਸਟਾਫ਼, ਵਿਦਿਆਰਥੀਆਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਵਕਤਾ ਡਾ.ਗੁਰਿੰਦਰ ਸਿੰਘ ਹਾਂਡਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅੱਜ ਤਕਨਾਲੋਜੀ ਨਾਲ ਲਬਰੇਜ਼ ਜ਼ਿੰਦਗੀ ਵਿੱਚ ਸਭ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਧਾਰਨੀ ਵੀ ਹੋਣਾ ਚਾਹੀਦਾ ਹੈ। ਇਸ ਨਾਲ ਜੀਵਨ ਅਤੇ ਸਮਾਜ ਦੀ ਸੁੰਦਰਤਾ ਵਿੱਚ ਵਾਧਾ ਹੁੰਦਾ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ। ਉਹਨਾਂ ਪੰਜਾਬੀ ਵਿਭਾਗ ਦੇ ਡਾ. ਤਿਲਕ ਰਾਜ ਨੂੰ ਇਸ ਆਯੋਜਨ ਲਈ ਮੁਬਾਰਕਬਾਦ ਦੇ ਕੇ ਅਗਾਂਹ ਹੋਰ ਅਜਿਹੇ ਆਯੋਜਨ ਕਰਨ ਲਈ ਉਤਸ਼ਾਹਿਤ ਕੀਤਾ। ਮੁੱਖ ਵਕਤਾ ਡਾ.ਗੁਰਿੰਦਰ ਸਿੰਘ ਹਾਂਡਾ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਤੁਕਾਂ ਦੀ ਦਲੀਲ ਦੇ ਕੇ ਨੈਤਿਕ ਗੁਣਾਂ ਨਾਲ ਜੀਵਨ ਵਿੱਚ ਵਿਕਾਸ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਸੀਂ ਚੰਗੇ ਅਤੇ ਸਾਂਝੇ ਸਮਾਜ ਦਾ ਨਿਰਮਾਣ ਤਾਂ ਹੀ ਕਰ ਸਕਦੇ ਹਾਂ ਜੇਕਰ ਸਾਡੇ ਅੰਦਰ ਨੈਤਿਕ ਕਦਰਾਂ ਕੀਮਤਾਂ ਅਤੇ ਸੰਵੇਦਨਾਵਾਂ ਦਾ ਵਾਸ ਹੋਵੇਗਾ। ਅੱਜ ਇਸ ਕਰੋਨਾਂ ਸੰਕਟ ਦੌਰਾਨ ਇਹਨਾਂ ਸੰਵੇਦਨਾਵਾਂ ਦੀ ਹੋਰ ਵਧੇਰੇ ਜਰੂਰਤ ਮਹਿਸੂਸ ਹੋਣ ਲੱਗ ਪਈ ਹੈ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਆਨਲਾਈਨ ਹੀ ਇਸ ਵੈੱਬ ਟਾਕ ਵਿੱਚ ਭਾਗ ਲਿਆ। ਕਾਲਜ ਦੇ ਸਰਪ੍ਰਸਤ ਭੁਪਿੰਦਰ ਸਿੰਘ ਜੌਹਰ ਨੇ ਮੁੱਖ ਵਕਤਾ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਗੱਲਬਾਤ ਤੋਂ ਲਾਹਾ ਲੈਣ ਲਈ ਪ੍ਰੇਰਤ ਕੀਤਾ ਅਤੇ ਕਾਲਜ ਵਿੱਚ ਅਜਿਹੇ ਆਯੋਜਨ ਕਰਨ ਲਈ ਹੱਲਾਸ਼ੇਰੀ ਦਿੱਤੀ। ਪੰਜਾਬੀ ਵਿਭਾਗ ਦੇ ਮੁਖੀ ਡਾ.ਐਨ.ਪੀ.ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਟਾਫ਼ ਨੇ ਵੀ ਆਨਲਾਈਨ ਇਸ ਲੈਕਚਰ ਵਿੱਚ ਭਾਗ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ