BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਪੰਜਾਬ : ਅਕਾਲੀ ਦਲ-ਬਸਪਾ ਦਾ ਰਸਮੀ ਗਠਜੋੜ, 20 ਸੀਟਾਂ 'ਤੇ ਚੋਣ ਲੜੇਗੀ ਬਸਪਾ

June 12, 2021 02:27 PM

ਚੰਡੀਗੜ੍ਹ, 12 ਜੂਨ (ਏਜੰਸੀ) : ਪੰਜਾਬ ਦੇ ਚੋਣ ਸਾਲ ਦੇ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ, ਸ਼ੁੱਕਰਵਾਰ ਨੂੰ ਅਕਾਲੀ ਦਲ ਅਤੇ ਬਸਪਾ ਨੇ ਗੱਠਜੋੜ ਕਰ ਲਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਸਮਝੌਤੇ ਨੂੰ ਅੰਤਮ ਰੂਪ ਦਿੱਤਾ। ਸਮਝੌਤੇ ਅਨੁਸਾਰ ਅਕਾਲੀ ਦਲ ਨੇ 20 ਵਿਧਾਨ ਸਭਾ ਸੀਟਾਂ ਬਸਪਾ ਨੂੰ ਦਿੱਤੀਆਂ ਹਨ, ਜਦੋਂਕਿ ਅਕਾਲੀ ਦਲ ਬਾਕੀ 97 ਸੀਟਾਂ ‘ਤੇ ਚੋਣ ਲੜੇਗੀ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਗਲੀਆਂ ਸਾਰੀਆਂ ਚੋਣਾਂ ਇਕੱਠੇ ਲੜਾਂਗੇ। ਉਨ੍ਹਾਂ ਕਿਹਾ ਕਿ ਇਹ ਦਿਨ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਹੈ। ਇਸ ਮੌਕੇ ਅਕਾਲੀ ਦਲ ਨੇ ਨਵਾਂ ਨਾਅਰਾ 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ' ਵੀ ਦਿੱਤਾ। ਉਨ੍ਹਾਂ ਕਿਹਾ ਕਿ ਗਠਜੋੜ ਲਈ ਸਭ ਤੋਂ ਵੱਡਾ ਯੋਗਦਾਨ ਮਾਇਆਵਤੀ ਨੇ ਪਾਇਆ ਹੈ। ਇਸ ਦੇ ਲਈ ਉਨ੍ਹਾਂ ਮਾਇਆਵਤੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜਵਾਦੀ ਪਾਰਟੀ ਪੰਜਾਬ 'ਚ 20 ਸੀਟਾਂ 'ਤੇ ਲੜੇਗੀ ਤੇ ਬਾਕੀ ਦੀਆਂ ਸੀਟਾਂ ਸ਼੍ਰੋਮਣੀ ਅਕਾਲੀ ਦਲ ਕੋਲ ਰਹਿਣਗੀਆਂ। ਬਹੁਜਨ ਸਮਾਜਵਾਦੀ ਪਾਰਟੀ ਕੋਲ 20 ਵਿਚੋਂ 8 ਸੀਟਾਂ ਦੋਆਬਾ ਦੀਆਂ, 5 ਮਾਝੇ ਤੇ 7 ਮਾਲਵਾ ਜ਼ੋਨ ਦੀਆਂ ਹੋਣਗੀਆਂ। 97 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ। ਬਸਪਾ ਦੇ ਕੌਮੀ ਸਕੱਤਰ ਸਤੀਸ਼ ਮਿਸ਼ਰ ਨੇ ਵੀ ਸੁਖਬੀਰ ਬਾਦਲ ਦੀ ਇਸ ਗੱਲ 'ਚ ਹਾਮੀ ਭਰੀ ਕਿ ਇਹ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਦਿਨ ਹੈ। ਬਸਪਾ ਤੇ ਅਕਾਲੀ ਦਲ ਗਠਜੋੜ ਦੇ ਐਲਾਨ ਦੇ ਨਾਲ ਹੀ ਪੰਜਾਬ 'ਚ ਜਸ਼ਨ ਦਾ ਮਾਹੌਲ ਬਣ ਗਿਆ ਹੈ।

ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਦਾ ਸਮਝੌਤਾ ਹੋਣ ਤੋਂ ਬਾਅਦ ਬਸਪਾ ਜਿਹੜੀਆਂ 20 ਸੀਟਾਂ ਤੇ ਚੋਣ ਲੜੇਗੀ ਉਨ੍ਹਾਂ ਵਿੱਚ ਕਰਤਾਰਪੁਰ, ਜਲੰਧਰ ਪੱਛਮੀ ,ਜਲੰਧਰ ਉੱਤਰੀ, ਫਗਵਾੜਾ, ਹੁਸ਼ਿਆਰਪੁਰ ਟਾਂਡਾ, ਦਸੂਹਾ , ਸ੍ਰੀ ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ,ਪਠਾਨਕੋਟ, ਸੁਜਾਨਪੁਰ, ਭੋਆ ,ਸ੍ਰੀ ਆਨੰਦਪੁਰ ਸਾਹਿਬ, ਮੁਹਾਲੀ, ਅੰਮ੍ਰਿਤਸਰ ਨੌੰਰਥ ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਵਿਧਾਨ ਸਭਾ ਹਲਕਾ ਸ਼ਾਮਲ ਹਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਬਸਪਾ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ