BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਸਮੇਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਸਾਇੰਸ ਦਾ ਕੋਰਸ

June 12, 2021 04:23 PM

ਮੋਗਾ, 12 ਜੂਨ (ਏਜੰਸੀ) : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪੱਧਰ ਤੇ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪੰਜਾਬ ਸਰਕਾਰ ਦੇ ਇਸ ਮਿਸ਼ਨ ਨੂੰ ਕਾਮਯਾਬੀ ਵੱਲ ਲਿਜਾਣ ਲਈ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਹੁਣ ਨੌਜਵਾਨ ਲੜਕੇ ਲੜਕੀਆਂ ਲਈ ਸਮੇਂ ਦੀ ਮੰਗ ਅਨੁਸਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਬਿਲਕੁਲ ਮੁਫ਼ਤ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸਦੀ ਕਿ ਦੇਸ਼ ਵਿਦੇਸ਼ ਵਿੱਚ ਬੜੀ ਮਾਨਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ 8 ਜੁਲਾਈ, 2021 ਤੋਂ ਸ਼ੁਰੂ ਕੀਤਾ ਜਾਵੇਗਾ। ਕੋਰਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਉੂਲ ਹੋਣਗੇ। ਪਹਿਲਾ ਮਡਿਊਲ 4 ਹਫ਼ਤਿਆਂ ਦਾ ਅਤੇ ਦੂਜਾ ਮਡਿਊਲ 12 ਹਫ਼ਤਿਆਂ ਦਾ ਹੋਵੇਗਾ।ਇਸ ਕੋਰਸ ਦਾ ਲਾਹਾ ਲੈਣ ਲਈ ਵਿਦਿਆਰਥੀ ਦੀ 12 ਵੀਂ ਕਲਾਸ ਗਣਿਤ ਵਿਸ਼ੇ ਵਿੱਚ ਪਾਸ ਕੀਤੀ ਹੋਣੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 21 ਜੂਨ 2021 ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੋ ਵਿਦਿਆਰਥੀ ਇਸ ਕੋਰਸ ਨੂੰ ਕਰਨ ਦੇ ਚਾਹਵਾਨ ਹਨ ਅਤੇ ਵਿਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੋਗਾ ਦੇ ਹੈਲਪ ਲਾਈਨ ਨੰ: 6239266860 ਉੱਪਰ ਸੰਪਰਕ ਕਰ ਸਕਦੇ ਹਨ। ਸੁਭਾਸ਼ ਚੰਦਰ ਨੇ ਅੱਗੇ ਦੱਸਿਆ ਕਿ ਕੋਰਸ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿੱਚ ਲਾਹੇਵੰਦ ਸਾਬਤ ਹੋਵਗਾ। ਇਹ ਕੋਰਸ ਕਰਨ ਉਪਰੰਤ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਰੋਜ਼ਗਾਰ ਕਰਨ ਦੇ ਬਹੁਤ ਸਾਰੇ ਮੌਕੇ ਹਾਸਲ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰਸ ਦਾ ਵੱਧ ਤੋਂ ਵੱਧ ਲਾਹਾ ਲੈਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ