BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਭੀਖੀ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ

June 12, 2021 04:26 PM

- ਪਿੰਡ ਨੂੰ ਸਪੈਸ਼ਲ ਗ੍ਰਾਂਟ ਦੇਣ ਦੀ ਪ੍ਰਕਿਰਿਆ ਹੋ ਚੁੱਕੀ ਹੈ ਸੁਰੂ : ਵਧੀਕ ਡਿਪਟੀ ਕਮਿਸ਼ਨਰ

ਲੁਧਿਆਣਾ, 12 ਜੂਨ (ਏਜੰਸੀ) : ਵਸਨੀਕਾਂ ਲਈ ਇਕ ਖੁਸ਼ਖਬਰੀ ਹੈ ਕਿ ਪਾਇਲ ਹਲਕੇ ਦਾ ਪਿੰਡ ਭੀਖੀ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣ ਗਿਆ ਹੈ ਜਿਸ ਵਿੱਚ ਅੱਜ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ 100 ਫੀਸਦ ਟੀਕਾਕਰਨ ਕੀਤਾ ਗਿਆ। ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਪਿੰਡ ਭੀਖੀ ਦੀ ਆਬਾਦੀ 1700 ਹੈ, ਜਿਨ੍ਹਾਂ ਵਿਚੋਂ 947 ਵਸਨੀਕ 18 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਕਿਹਾ ਕਿ 18 ਗਰਭਵਤੀ ਮਹਿਲਾਵਾਂ ਨੂੰ ਛੱਡ ਕੇ ਅਤੇ ਸਿਹਤ ਦੇ ਮੁੱਦਿਆਂ ਕਾਰਨ ਟੀਕਾਕਰਨ ਲਈ ਕੁਝ ਅਯੋਗ ਹੋਣ ਦੇ ਬਾਵਜੂਦ ਅੱਜ ਸਾਰੇ 905 ਯੋਗ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਇਸ ਪਿੰਡ ਦੇ ਸਾਰੇ ਯੋਗ ਵਸਨੀਕਾਂ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਮਿਲ ਚੁੱਕੀ ਹੈ। ਇਸ ਸਬੰਧੀ ਪਿੰਡ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਿਧਾਇਕ ਸ. ਲਖਵੀਰ ਸਿੰਘ ਲੱਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ, ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਹੋਰਾਂ ਨੇ ਸਨਮਾਨਿਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਪੰਚਾਇਤ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਲਈ ਯੋਗ ਨਾਗਰਿਕ ਸੰਸਥਾਵਾਂ ਵਿੱਚ ਮੋਹਰੀ ਬਣ ਗਈ ਹੈ, ਜਿਸਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਹੋਰਨਾਂ ਪਿੰਡਾਂ ਨੂੰ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਇਸ ਮਹਾਂਮਾਰੀ ਨੂੰ ਆਪਣੇ ਸਮਾਜ ਵਿੱਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ। ਐਸ.ਡੀ.ਐਮ. ਚਾਹਲ ਦੀ ਅਗਵਾਈ ਵਿੱਚ, ਆਪਣੇ ਖੇਤਰ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਅਤੇ ਪੰਚਾਇਤ ਮੈਂਬਰਾਂ ਦੇ ਯਤਨਾਂ ਸਦਕਾ, ਭੀਖੀ ਪਿੰਡ ਦੇ ਸਾਰੇ 905 ਯੋਗ ਲਾਭਪਾਤਰੀਆਂ ਨੂੰ ਸਮੇਂ ਸਮੇਂ 'ਤੇ ਲਗਾਏ ਗਏ ਕੈਂਪਾਂ ਦੌਰਾਨ ਉਨ੍ਹਾਂ ਨੂੰ ਜਾਗਰੂਕ ਕਰਦਿਆਂ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਟੀਕਾਕਰਨ ਵੀ ਕਰਵਾਇਆ।

ਲੱਖਾ ਨੇ ਕਿਹਾ ਕਿ ''ਭੀਖੀ ਪਿੰਡ ਪਹਿਲਾਂ ਹੀ 100 ਫੀਸਦ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਾਲਾ ਪਹਿਲਾ ਪਿੰਡ ਬਣ ਗਿਆ ਹੈ, ਪਰ ਹੋਰ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਇਹ ਅੰਕੜਾ 90 ਫੀਸਦ ਨੂੰ ਪਾਰ ਕਰ ਚੁੱਕਾ ਹੈ।'' ਸ.ਲੱਖਾ ਨੇ ਕਿਹਾ ਕਿ ਉਹ ਪਹਿਲਾਂ ਹੀ ਸਬੰਧਤ ਅਥਾਰਟੀਆਂ ਨਾਲ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਗੱਲਬਾਤ ਕਰ ਚੁੱਕੇ ਹਨ। ਐਸ.ਡੀ.ਐਮ. ਪਾਇਲ ਮਨਕੰਵਲ ਸਿੰਘ ਚਾਹਲ ਨੇ ਕਿਹਾ ਕਿ ਇਹ ਟੀਚਾ ਤਹਿਸੀਲਦਾਰ ਸ.ਵਿਕਾਸਦੀਪ ਸਿੰਘ ਅਤੇ ਬੀ.ਡੀ.ਪੀ.ਓ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਸਦਕਾ ਪ੍ਰਾਪਤ ਹੋਇਆ ਹੈ, ਜਿਹੜੇ ਹੁਣ ਹੋਰ ਪਿੰਡਾਂ ਲਈ ਵੀ ਜਲਦ 100 ਫੀਸਦ ਟੀਕਾਕਰਨ ਦਾ ਦਰਜਾ ਪ੍ਰਾਪਤ ਕਰਨ ਲਈ ਯਤਨਸ਼ੀਲ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ