BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਸੁਖਬੀਰ ਸਿੰਘ ਬਾਦਲ : ਅਜਰਾਣਾ

June 12, 2021 05:52 PM

- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ 'ਤੇ ਵੰਡੇ ਲੱਡੂ

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ, 12 ਜੂਨ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗੱਠਜੋੜ ਨੂੰ ਲੈ ਕੇ ਹਰਿਆਣਾ ਦੇ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਸਿੱਖ ਸਮਾਜ ਦੀ ਇਕ ਮੀਟਿੰਗ ਇਥੇ ਸ਼੍ਰੋਮਣੀ ਅਕਾਲੀ ਦਲ ਪੀਐਸਸੀ ਕਮੇਟੀ ਦੇ ਮੈਂਬਰ ਕਵਲਜੀਤ ਸਿੰਘ ਅਜਰਾਨਾ ਦੀ ਪ੍ਰਧਾਨਗੀ ਹੇਠ ਬੁਲਾਈ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ ਗਏ। ਕੰਵਲਜੀਤ ਸਿੰਘ ਅਜਰਾਣਾ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਮਾਜ ਦੇ ਬੁੱਧੀਜੀਵੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 25 ਸਾਲਾਂ ਬਾਅਦ ਪੰਜਾਬ 'ਚ ਇਤਿਹਾਸ ਮੁੜ ਦੁਹਰਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਰਮਿਆਨ ਚੋਣ ਗੱਠਜੋੜ ਹੋ ਚੁੱਕਾ ਹੈ, ਜਿਸ ਵਿੱਚ ਕੁੱਲ 117 ਸੀਟਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ 97 ਸੀਟਾਂ ਅਤੇ ਬਸਪਾ 20 ਸੀਟਾਂ ‘ਤੇ ਚੋਣ ਲੜੇਗੀ। ਅਜਰਾਨਾ ਨੇ ਦੱਸਿਆ ਕਿ 1996 ਦੀਆਂ ਚੋਣਾਂ ਵਿੱਚ ਸਾਹਬ ਕਾਂਸ਼ੀ ਰਾਮ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤਾ ਸੀ। ਹੁਣ 25 ਸਾਲਾਂ ਬਾਅਦ ਬਸਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਬਣਾਇਆ ਹੈ। ਅਜਰਾਣਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਇਸ ਮੌਕੇ ਅਕਾਲ ਉਸਤਤ ਟਰੱਸਟ ਦੇ ਚੇਅਰਮੈਨ ਅਤੇ ਪ੍ਰਸਿੱਧ ਗੁਰਬਾਣੀ ਕਥਾ ਵਾਚਕ ਗਿਆਨੀ ਤੇਜਪਾਲ ਸਿੰਘ, ਗੁਰਦੁਆਰਾ ਬੈਕੁੰਠ ਧਾਮ ਸੇਵਾ ਟਰੱਸਟ ਦੇ ਚੇਅਰਮੈਨ ਲਖਵਿੰਦਰ ਸਿੰਘ ਸੰਧੂ, ਸੁਰਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ, ਸੰਤੋਖ ਸਿੰਘ, ਨਰਿੰਦਰ ਸਿੰਘ ਗਿੱਲ, ਤਜਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਯੁਵਰਾਜ ਸਿੰਘ, ਭਾਈ ਗੁਲਜ਼ਾਰ ਸਿੰਘ, ਕਰਨੈਲ ਸਿੰਘ, ਪਰਮਜੀਤ ਸਿੰਘ ਮੱਕੜ, ਪਰਵਿੰਦਰ ਸਿੰਘ, ਐਸ ਪੀ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ